ਦੱਸ ਦੇਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਕੇਜਰੀਵਾਲ ਸ਼ਾਹ ਨੂੰ ਪਹਿਲੀ ਵਾਰ ਮਿਲੇ। ਦੋਵੇਂ ਨੇਤਾ ਕਰੀਬ 15 ਮਿੰਟ ਲਈ ਮਿਲੇ। ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਕੇਜਰੀਵਾਲ ਨੇ ਟਵੀਟ ਕੀਤਾ, "ਮੈਂ ਮਾਣਯੋਗ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਮਿਲਿਆ। ਇਹ ਇੱਕ ਬਹੁਤ ਸਾਰਥਕ ਤੇ ਚੰਗੀ ਮੁਲਾਕਾਤ ਸੀ। ਦਿੱਲੀ ਨਾਲ ਜੁੜੇ ਕਈ ਮੁੱਦਿਆਂ 'ਤੇ ਵਿਚਾਰ ਵਟਾਂਦਰੇ ਹੋਏ। ਅਸੀਂ ਦੋਵੇਂ ਸਹਿਮਤ ਹੋਏ ਕਿ ਅਸੀਂ ਮਿਲ ਕੇ ਦਿੱਲੀ ਦੇ ਵਿਕਾਸ ਲਈ ਕੰਮ ਕਰਾਂਗੇ।”
ਕੇਜਰੀਵਾਲ ਨੇ ਕਿਹਾ ਕਿ ਨਵੀਂ ਸਰਕਾਰ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇੱਕ ਮਿੰਟ ਵੀ ਬਰਬਾਦ ਕੀਤੇ ਬਗੈਰ ਅਸੀਂ ਦੁਬਾਰਾ ਦਿੱਲੀ ਦੇ ਵਿਕਾਸ ਲਈ 24 ਘੰਟੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਪਿਛਲੇ ਪੰਜ ਸਾਲਾਂ ਦੇ ਮੁਕਾਬਲੇ ਤੇਜ਼ ਰਫਤਾਰ ਨਾਲ ਕੰਮ ਕੀਤਾ ਜਾਵੇਗਾ।