ਪੜਚੋਲ ਕਰੋ

ਕੇਜਰੀਵਾਲ ਨੇ ਵੈਕਸੀਨੇਸ਼ਨ ਨੂੰ ਲੈ ਕੇ ਲਿਆ ਵੱਡਾ ਫੈਸਲਾ, 24 ਘੰਟੇ ਲਗੇਗਾ ਕੋਰੋਨਾ ਦਾ ਟੀਕਾ 

ਕੋਰੋਨਾਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਵੈਕਸੀਨੇਸ਼ਨ ਦੇ ਸੰਬੰਧ ਵਿੱਚ ਇੱਕ ਵੱਡਾ ਫੈਸਲਾ ਲਿਆ ਹੈ। ਕੱਲ੍ਹ ਭਾਵ 6 ਅਪ੍ਰੈਲ ਤੋਂ ਦਿੱਲੀ ਸਰਕਾਰ ਦੇ ਸਰਕਾਰੀ ਹਸਪਤਾਲਾਂ ਵਿੱਚ ਹੁਣ ਰਾਤ ਵੇਲੇ ਵੀ ਕੋਰੋਨਾ ਵੈਕਸੀਨ ਲਗਾਈ ਜਾਵੇਗੀ।

ਨਵੀਂ ਦਿੱਲੀ: ਕੋਰੋਨਾਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਵੈਕਸੀਨੇਸ਼ਨ ਦੇ ਸੰਬੰਧ ਵਿੱਚ ਇੱਕ ਵੱਡਾ ਫੈਸਲਾ ਲਿਆ ਹੈ। ਕੱਲ੍ਹ ਭਾਵ 6 ਅਪ੍ਰੈਲ ਤੋਂ ਦਿੱਲੀ ਸਰਕਾਰ ਦੇ ਸਰਕਾਰੀ ਹਸਪਤਾਲਾਂ ਵਿੱਚ ਹੁਣ ਰਾਤ ਵੇਲੇ ਵੀ ਕੋਰੋਨਾ ਵੈਕਸੀਨ ਲਗਾਈ ਜਾਵੇਗੀ। ਦਿੱਲੀ ਦੇ ਸਰਕਾਰੀ ਹਸਪਤਾਲਾਂ ਦੇ ਟੀਕਾਕਰਨ ਕੇਂਦਰਾਂ 'ਚੋਂ ਇਕ ਤਿਹਾਈ ਕੇਂਦਰ ਰੋਜ਼ਾਨਾ ਰਾਤ 9 ਵਜੇ ਤੋਂ ਸਵੇਰੇ 9 ਵਜੇ ਤਕ ਵੀ ਖੁੱਲ੍ਹੇ ਰਹਿਣਗੇ। ਦੱਸ ਦੇਈਏ ਕਿ ਫਿਲਹਾਲ ਸਵੇਰੇ 9 ਵਜੇ ਤੋਂ ਰਾਤ 9 ਵਜੇ ਤੱਕ ਲੋਕਾਂ ਨੂੰ ਕੋਰੋਨਾ ਟੀਕਾ ਲਗਾਇਆ ਜਾਂਦਾ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਜਧਾਨੀ ਵਿੱਚ ਵਧ ਰਹੇ ਕੋਰੋਨਾ ਦੇ ਖਤਰੇ ਦੇ ਮੱਦੇਨਜ਼ਰ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ। ਆਪਣੇ ਪੱਤਰ ਵਿੱਚ, ਉਨ੍ਹਾਂ ਨੇ ਟੀਕਾਕਰਨ ਕੇਂਦਰ ਖੋਲ੍ਹਣ ਦੀਆਂ ਸ਼ਰਤਾਂ 'ਚ ਛੂਟ ਅਤੇ ਟੀਕਾਕਰਨ ਦੀ ਉਮਰ ਹੱਦ ਨੂੰ ਹਟਾਉਣ ਦੀ ਮੰਗ ਕੀਤੀ ਹੈ। ਸੀਐਮ ਕੇਜਰੀਵਾਲ ਨੇ ਕਿਹਾ ਕਿ ਸਾਨੂੰ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣਾ ਹੋਵੇਗਾ। ਨਵੇਂ ਕੇਂਦਰ ਖੋਲ੍ਹਣ ਦੇ ਨਿਯਮਾਂ ਨੂੰ ਸਰਲ ਬਣਾਇਆ ਜਾਂਦਾ ਹੈ ਅਤੇ ਹਰੇਕ ਨੂੰ ਟੀਕਾ ਲਗਾਉਣ ਦੀ ਆਗਿਆ ਹੈ, ਫਿਰ ਦਿੱਲੀ ਸਰਕਾਰ ਤਿੰਨ ਮਹੀਨਿਆਂ 'ਚ ਸਾਰੇ ਦਿੱਲੀ ਵਾਸੀਆਂ ਨੂੰ ਟੀਕਾ ਲਗਾ ਸਕਦੀ ਹੈ। 

ਉਧਰ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਵੇਖਦਿਆਂ ਉੱਤਰ ਪ੍ਰਦੇਸ਼ ਸਰਕਾਰ ਨੇ ਸਾਰੇ ਜ਼ਿਲ੍ਹਿਆਂ ’ਚ ਅੱਜ ਤੋਂ ਦਫ਼ਾ 144 ਲਾਗੂ ਕਰ ਦਿੱਤੀ ਹੈ। ਪੰਜ ਤੋਂ ਵੱਧ ਲੋਕਾਂ ਦੇ ਇੱਕ ਥਾਂ ਇਕੱਠੇ ਹੋਣ ’ਤੇ ਰੋਕ ਹੈ। ਪੰਚਾਇਤ ਚੋਣਾਂ ’ਚ ਪ੍ਰਚਾਰ ਦੌਰਾਨ ਵੀ ਕੋਵਿਡ ਪ੍ਰੋਟੋਕੋਲ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਇਸ ਲਈ ਸਾਰੇ ਜ਼ਿਲ੍ਹਿਆਂ ਦੇ ਡੀਐੱਮ ਅਤੇ ਐੱਸਪੀ ਨੂੰ ਚਿੱਠੀ ਭੇਜੀ ਗਈ ਹੈ। ਕਿਸੇ ਵੀ ਪ੍ਰੋਗਰਾਮ ਵਿੱਚ 100 ਤੋਂ ਵੱਧ ਲੋਕਾਂ ਦੇ ਇਜਾਜ਼ਤ ਲੈ ਕੇ ਇਕੱਠੇ ਹੋਣ ਉੱਤੇ ਛੋਟ ਹੈ।

ਉੱਤਰ ਪ੍ਰਦੇਸ਼ ’ਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਵਾਧੇ ਨੂੰ ਵੇਖਦਿਆਂ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸੂਬੇ ਦੇ ਸਿਹਤ ਵਿਭਾਗ ਨੂੰ ਸਾਰੇ ਕੋਵਿਡ ਹਸਪਤਾਲਾਂ ਲਈ ਨੋਡਲ ਅਧਿਕਾਰੀ ਦੀ ਤਾਇਨਾਤੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।

ਟਾਪ ਹੈਡਲਾਈਨ

ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ

ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ

ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

ABP Sanjha Top 10, 25 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026

ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ

ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।

Embed widget