ਪੜਚੋਲ ਕਰੋ
ਚੋਣ ਦੀ ਤਰੀਕਾਂ ਦੇ ਐਲਾਨ ਤੋਂ ਬਾਅਦ ਕੇਜਰੀਵਾਲ ਦੀ ਪਹਿਲੀ ਪ੍ਰਤੀਕ੍ਰਿਆ ਆਈ ਸਾਹਮਣੇ
8 ਫਰਵਰੀ ਨੂੰ ਦਿੱਲੀ ਦੀਆਂ ਕੁੱਲ 70 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੋਵੇਗੀ। ਨਤੀਜੇ 11 ਫਰਵਰੀ ਨੂੰ ਐਲਾਨੇ ਜਾਣਗੇ। ਕੁੱਲ 1 ਕਰੋੜ 46 ਲੱਖ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਵੋਟ ਪਾਉਣ ਲਈ 13750 ਪੋਲ ਸਟੇਸ਼ਨ ਬਣਾਏ ਜਾਣਗੇ।

ਨਵੀਂ ਦਿੱਲੀ: ਦਿੱਲੀ ’ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਨ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਚੋਣ ਕੰਮ ’ਤੇ ਹੋਵੇਗੀ। ਇਹ ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਆਪਣੇ ਵਾਅਦੇ ਪੂਰੇ ਨਹੀਂ ਕੀਤੇ। ਦੱਸ ਦੇਈਏ ਕਿ 8 ਫਰਵਰੀ 2020 ਨੂੰ ਦਿੱਲੀ ਦੀਆਂ ਕੁੱਲ 70 ਸੀਟਾਂ ਲਈ ਵੋਟਿੰਗ ਹੋਵੇਗੀ। ਨਤੀਜਾ 11 ਫਰਵਰੀ ਨੂੰ ਐਲਾਨਿਆ ਜਾਵੇਗਾ। ਇਸ ਵਾਰ ਦਿੱਲੀ ’ਚ ਕੁੱਲ 1.46 ਮਿਲੀਅਨ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। 13750 ਪੋਲਿੰਗ ਸਟੇਸ਼ਨ ਬਣਾਏ ਜਾਣਗੇ। 2689 ਥਾਵਾਂ 'ਤੇ ਵੋਟਿੰਗ ਹੋਵੇਗੀ। ਚੋਣ ’ਚ 90 ਹਜ਼ਾਰ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਬਜ਼ੁਰਗ ਵੀ ਪੋਸਟਲ ਬੈਲਟ ਨਾਲ ਵੋਟ ਪਾਉਣ ਦੇ ਯੋਗ ਹੋਣਗੇ। ਉਨ੍ਹਾਂ ਨੂੰ ਫਾਰਮ ਪੰਜ ਦਿਨ ਪਹਿਲਾਂ ਭਰਨਾ ਪਏਗਾ। ਚੋਣ ਕਮਿਸ਼ਨ ਵੱਲੋਂ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਦਿੱਲੀ ’ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਹੁਣ ਸਰਕਾਰ ਕਿਸੇ ਵੀ ਯੋਜਨਾ ਦਾ ਐਲਾਨ ਨਹੀਂ ਕਰ ਸਕੇਗੀ।
ਦਿੱਲੀ ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 22 ਫਰਵਰੀ ਨੂੰ ਖ਼ਤਮ ਹੋ ਰਿਹਾ ਹੈ। ਦਿੱਲੀ ਵਿਧਾਨ ਸਭਾ ਚੋਣਾਂ ਦਾ ਨੋਟੀਫਿਕੇਸ਼ਨ 14 ਜਨਵਰੀ ਨੂੰ ਜਾਰੀ ਕੀਤਾ ਜਾਵੇਗਾ। 21 ਜਨਵਰੀ ਨਾਮਜ਼ਦਗੀ ਦੀ ਆਖ਼ਰੀ ਤਰੀਕ ਹੋਵੇਗੀ। ਨਾਮਜ਼ਦਗੀ ਦੀ ਪੜਤਾਲ ਕਰਨ ਦੀ ਆਖ਼ਰੀ ਤਰੀਕ 22 ਜਨਵਰੀ ਹੋਵੇਗੀ ਅਤੇ ਨਾਂ ਵਾਪਸ ਲੈਣ ਦੀ ਆਖ਼ਰੀ ਤਰੀਕ 24 ਜਨਵਰੀ ਹੈ।ये चुनाव काम पर होगा
— Arvind Kejriwal (@ArvindKejriwal) January 6, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















