ਇਸ ਵਾਰ ਦਿੱਲੀ ’ਚ ਕੁੱਲ 1.46 ਮਿਲੀਅਨ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। 13750 ਪੋਲਿੰਗ ਸਟੇਸ਼ਨ ਬਣਾਏ ਜਾਣਗੇ। 2689 ਥਾਵਾਂ 'ਤੇ ਵੋਟਿੰਗ ਹੋਵੇਗੀ। ਚੋਣ ’ਚ 90 ਹਜ਼ਾਰ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਬਜ਼ੁਰਗ ਵੀ ਪੋਸਟਲ ਬੈਲਟ ਨਾਲ ਵੋਟ ਪਾਉਣ ਦੇ ਯੋਗ ਹੋਣਗੇ। ਉਨ੍ਹਾਂ ਨੂੰ ਫਾਰਮ ਪੰਜ ਦਿਨ ਪਹਿਲਾਂ ਭਰਨਾ ਪਏਗਾ। ਚੋਣ ਕਮਿਸ਼ਨ ਵੱਲੋਂ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਦਿੱਲੀ ’ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਹੁਣ ਸਰਕਾਰ ਕਿਸੇ ਵੀ ਯੋਜਨਾ ਦਾ ਐਲਾਨ ਨਹੀਂ ਕਰ ਸਕੇਗੀ।
ਦਿੱਲੀ ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 22 ਫਰਵਰੀ ਨੂੰ ਖ਼ਤਮ ਹੋ ਰਿਹਾ ਹੈ। ਦਿੱਲੀ ਵਿਧਾਨ ਸਭਾ ਚੋਣਾਂ ਦਾ ਨੋਟੀਫਿਕੇਸ਼ਨ 14 ਜਨਵਰੀ ਨੂੰ ਜਾਰੀ ਕੀਤਾ ਜਾਵੇਗਾ। 21 ਜਨਵਰੀ ਨਾਮਜ਼ਦਗੀ ਦੀ ਆਖ਼ਰੀ ਤਰੀਕ ਹੋਵੇਗੀ। ਨਾਮਜ਼ਦਗੀ ਦੀ ਪੜਤਾਲ ਕਰਨ ਦੀ ਆਖ਼ਰੀ ਤਰੀਕ 22 ਜਨਵਰੀ ਹੋਵੇਗੀ ਅਤੇ ਨਾਂ ਵਾਪਸ ਲੈਣ ਦੀ ਆਖ਼ਰੀ ਤਰੀਕ 24 ਜਨਵਰੀ ਹੈ।