ਮੋਗਾ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ੍ਹ 21 ਮਾਰਚ ਨੂੰ ਬਾਘਾਪੁਰਾਣਾ 'ਚ ਆਮ ਆਦਮੀ ਪਾਰਟੀ ਦੀ ਹੋਣ ਵਾਲੀ ਰੈਲੀ ਲਈ ਪੰਜਾਬ ਆਉਣਗੇ। ਜ਼ਿਲ੍ਹਾ ਪ੍ਰਸ਼ਾਸਨ ਨੇ ਬਾਘਾਪੁਰਾਣਾ ਵਿੱਚ 21 ਮਾਰਚ ਨੂੰ ਕੇਜਰੀਵਾਲ ਦੀ ਪ੍ਰਸਤਾਵਿਤ ਰੈਲੀ ਨੂੰ ਸ਼ਰਤ ਮਨਜ਼ੂਰੀ ਦੇ ਦਿੱਤੀ ਹੈ। 

 

ਮੋਗਾ ਦੇ ਡੀਸੀ ਸੰਦੀਪ ਹੰਸ ਨੇ ਪ੍ਰਵਾਨਗੀ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਵੀਵੀਆਈਪੀ ਅਤੇ ਵੀਆਈਪੀ ਨੂੰ ਸਿਰਫ ਉਦੋਂ ਰੈਲੀ ਵਾਲੀ ਥਾਂ ਵਿੱਚ ਦਾਖਲ ਹੋਣ ਦੀ ਇਜ਼ਾਜ਼ਤ ਹੋਵੇਗੀ ਜਦੋਂ ਉਹ ਰੈਲੀ ਤੋਂ 48 ਘੰਟੇ ਪਹਿਲਾਂ ਕੋਵਿਡ -19 ਦੀ ਇੱਕ ਨਕਾਰਾਤਮਕ ਰਿਪੋਰਟ ਪੇਸ਼ ਕਰਨਗੇ। ਯਾਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਰਿਪੋਰਟ ਦਿਖਾਉਣੀ ਪਏਗੀ। 

 

ਰੈਲੀ 'ਚ ਸ਼ਾਮਲ ਆਮ ਲੋਕਾਂ ਨੂੰ ਰਿਪੋਰਟ ਤੋਂ ਛੋਟ ਦਿੱਤੀ ਗਈ ਹੈ। ਹਾਲਾਂਕਿ, ਉਨ੍ਹਾਂ ਲਈ ਮਾਸਕ, ਸੈਨੀਟਾਈਜ਼ਰ ਅਤੇ ਸਰੀਰਕ ਦੂਰੀ ਦੀ ਸ਼ਰਤ ਵੀ ਲਾਜ਼ਮੀ ਹੋਵੇਗੀ। ਰੈਲੀ ਵਾਲੀਆਂ ਥਾਵਾਂ ਅਤੇ ਸਟੇਜ ਨੂੰ ਸੋਡੀਅਮ ਹਾਈਪੋਕਲੋਰਾਈਟ ਨਾਲ ਸੈਨੀਟਾਈਜ਼ ਕਰਨਾ ਜ਼ਰੂਰੀ ਹੋਵੇਗਾ। ਕੋਵਿਡ -19 ਸਬੰਧੀ ਕੇਂਦਰ ਅਤੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਾ ਲਾਜ਼ਮੀ ਹੋਵੇਗਾ।

 


 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904