ਪੜਚੋਲ ਕਰੋ

ਗੁਰਪੁਰਬ ਦਿਵਸ ਤੋਂ ਲੈ ਕੇ 15 ਦਿਨ ਚੱਲੇ ਵਿਧਾਨ ਸਭਾ ਦਾ ਇਜਲਾਸ, 'ਆਪ' ਨੇ ਰੱਖੀ ਮੰਗ 

ਆਮ ਆਦਮੀ ਪਾਰਟੀ ਪੰਜਾਬ ਦੇ ਵਿਧਾਇਕ ਦਲ ਦੀ ਬੈਠਕ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ-ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਨਿਸ਼ਾਨੇ ’ਤੇ ਰਹੇ ਅਤੇ ਸੱਤਾਧਾਰੀ ਕਾਂਗਰਸ 'ਤੇ ਲੋਕ ਮੁੱਦਿਆਂ ਤੋਂ ਭੱਜਣ ਦਾ ਦੋਸ਼ ਲਾਇਆ।

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਵਿਧਾਇਕ ਦਲ ਦੀ ਬੈਠਕ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ-ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਨਿਸ਼ਾਨੇ ’ਤੇ ਰਹੇ ਅਤੇ ਸੱਤਾਧਾਰੀ ਕਾਂਗਰਸ 'ਤੇ ਲੋਕ ਮੁੱਦਿਆਂ ਤੋਂ ਭੱਜਣ ਦਾ ਦੋਸ਼ ਲਾਇਆ। ਇਸ ਦੇ ਨਾਲ ਹੀ 3 ਸਤੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਇੱਕ ਰੋਜ਼ਾ ਵਿਧਾਨ ਸਭਾ ਦੇ ਇਜਲਾਸ ਨੂੰ ਘੱਟੋ-ਘੱਟ 15 ਦਿਨ ਹੋਰ ਅੱਗੇ ਵਧਾਉਣ ਦੀ ਮੰਗ ਕੀਤੀ ਗਈ ਤਾਂਕਿ ਖੇਤੀ ਸੰਕਟ, ਮਹਿੰਗੀ ਬਿਜਲੀ ਅਤੇ ਮਾਫ਼ੀਆ ਸਮੇਤ ਲੋਕਾਂ ਨੂੰ ਪ੍ਰਭਾਵਿਤ ਕਰ ਰਹੇ ਸਾਰੇ ਮੁੱਦਿਆਂ ’ਤੇ ਸਦਨ ’ਚ ਵਿਚਾਰ ਚਰਚਾ ਕੀਤੀ ਜਾ ਸਕੇ।

ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਬੈਠਕ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਸ਼ੇਸ਼ ਇਜਲਾਸ ਦਾ ਸਵਾਗਤ ਕੀਤਾ ਗਿਆ, ਪਰ ਸਰਕਾਰ ਦੀ ਨੀਅਤ ’ਤੇ ਸਵਾਲ ਵੀ ਉਠਾਏ ਗਏ। ਚੀਮਾ ਮੁਤਾਬਕ ਸੱਤਾਧਾਰੀ ਕਾਂਗਰਸੀ ਸਦਨ ’ਚ ਲੋਕ ਮੁੱਦਿਆਂ ਦਾ ਸਾਹਮਣਾ ਕਰਨ ਤੋਂ ਟਾਲਾ ਵੱਟ ਰਹੇ ਹਨ। ਡਰਦੇ ਹਨ ਕਿ ਚੋਣਾ ਤੋਂ ਪਹਿਲਾ ਇਸ ਇਜਲਾਸ ਦੌਰਾਨ ਸਰਕਾਰ ਦੀਆਂ ਨਲਾਇਕੀਆਂ ਅਤੇ ਨਾਕਾਮੀਆਂ ਸੁਰਖ਼ੀਆਂ ਨਾ ਬਣ ਜਾਣ ਕਿਉਂਕਿ ਅੱਜ ਸਾਢੇ ਚਾਰ ਸਾਲ ਬਾਅਦ ਵੀ ਕੈਪਟਨ ਸਰਕਾਰ ਕੋਲ ਪੰਜਾਬਵਾਸੀਆਂ ਨੂੰ ਦੱਸਣ ਲਈ ਇੱਕ ਵੀ ਉਸਾਰੂ ਪ੍ਰਾਪਤੀ ਨਹੀਂ, ਜਿਸ ਦਾ ਲਾਭ ਜਨਤਾ ਅਤੇ ਸੂਬੇ ਨੂੰ ਮਿਲਿਆ ਹੋਵੇ।

ਹਰਪਾਲ ਸਿੰਘ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ- ਨਾਲ ਨਵਜੋਤ ਸਿੰਘ ਸਿੱਧੂ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਜੇਕਰ ਸੱਤਾਧਾਰੀ ਕਾਂਗਰਸ ਦੇ ਪ੍ਰਧਾਨ ਆਪਣੀ ਪਾਰਟੀ ਕੋਲੋਂ ਆਗਾਮੀ ਇਜਲਾਸ ਦੀ ਮਿਆਦ 15 ਦਿਨਾਂ ਤੱਕ ਵਧਾ ਨਹੀਂ ਸਕਦੇ ਤਾਂ ਉਹ ਕਿਸ ਜ਼ਮੀਰ ਸਦਕਾ ਕਾਂਗਰਸ ’ਚ ਬੈਠੇ ਹਨ? ਚੀਮਾ ਨੇ ਕਿਹਾ ਕਿ ਮਹਿੰਗੀ ਬਿਜਲੀ ਅਤੇ ਮਾਫੀਆ ਰਾਜ ਦੇ ਹਵਾਲੇ ਨਾਲ ਆਪਣੀ ਹੀ ਕਾਂਗਰਸ ਸਰਕਾਰ ਵਿਰੁੱਧ ਟਵੀਟ ’ਤੇ ਟਵੀਟ ਕਰਨ ਵਾਲੇ ਨਵਜੋਤ ਸਿੰਘ ਸਿੱਧੂ ਅਤੇ ਉਸ ਦੇ ਸਾਥੀ ਕਾਂਗਰਸੀ ਵਿਧਾਇਕਾਂ ਅਤੇ ਵਜ਼ੀਰਾਂ ਲਈ ਇਹ ਇਜਲਾਸ ਪਰਖ਼ ਦੀ ਘੜੀ ਹੋਵੇਗਾ ਕਿ ਉਹ ਪੰਜਾਬ ਹਿਤੈਸ਼ੀ ਹੋਣ ਦੇ ਨਾਅਤੇ ਮਹਿੰਗੇ ਬਿਜਲੀ ਸਮਝੌਤੇ (ਪੀਪੀਏਜ਼) ਇਸ ਇਜਲਾਸ ਦੌਰਾਨ ਰੱਦ ਕਰਾਉਦੇ ਹਨ ਜਾਂ ਫਿਰ ਉਨ੍ਹਾਂ ਦੀ ਲੜਾਈ ਸਿਰਫ਼ ਕੁਰਸੀ ਤੱਕ ਹੀ ਸੀਮਤ ਸੀ। 

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਬਿਜਲੀ ਸਮਝੌਤੇ ਰੱਦ ਕਰਨ ਲਈ ਪ੍ਰਾਈਵੇਟ ਮੈਂਬਰ ਬਿਲ ਲਿਆਂਦਾ ਗਿਆ ਹੈ, ਹੁਣ ਦੇਖਣਾ ਇਹ ਹੋਵੇਗਾ ਕਿ ਨਵਜੋਤ ਸਿੰਘ ਸਿੱਧੂ ਅਤੇ ਉਸ ਦੇ ਸਾਥੀ ਵਿਧਾਇਕ ਇਸ ਲੋਕ ਹਿਤੈਸ਼ੀ ਬਿਲ ਦੀ ਹਿਮਾਇਤ ਕਰਦੇ ਹਨ ਜਾਂ ਫਿਰ ਭੱਜਦੇ ਹਨ। ਅਮਨ ਅਰੋੜਾ ਨੇ ਇੱਥੋਂ ਤੱਕ ਕਿਹਾ ਕਿ ਜੇਕਰ ਸਿੱਧੂ ਚਾਹੁਣ ਤਾਂ ਕੈਪਟਨ ਦੇ ਨਾ ਚਾਹੁੰਦੇ ਹੋਏ ਵੀ ਬਿਜਲੀ ਸਮਝੌਤੇ ਰੱਦ ਕਰਨ ਵਾਲਾ ਬਿਲ ਵਿਧਾਨ ਸਭਾ ’ਚ ਪਾਸ ਕਰਵਾਇਆ ਜਾ ਸਕਦਾ ਹੈ ਕਿਉਂਕਿ ਸਿੱਧੂ ਨਾਲ 50 ਤੋਂ ਵੱਧ ਕਾਂਗਰਸੀ ਵਿਧਾਇਕਾਂ ਦੀ ਹਿਮਾਇਤ ਹੈ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਮਿਲਾ ਕੇ ਸਦਨ ’ਚ ਬਹੁਗਿਣਤੀ ਹੋ ਜਾਵੇਗੀ। 

ਟਾਪ ਹੈਡਲਾਈਨ

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget