ਕਾਬੁਲ: ਅਫਗਾਨਿਸਤਾਨ ਦੀ ਕਾਬੁਲ ਯੂਨੀਵਰਸਿਟੀ 'ਚ ਹੋਈ ਗੋਲੀਬਾਰੀ 'ਚ ਘੱਟੋ ਘੱਟ 25 ਲੋਕ ਮਾਰੇ ਗਏ ਅਤੇ ਕਈ ਜ਼ਖਮੀ ਹੋ ਗਏ। ਸੁਰੱਖਿਆ ਬਲਾਂ ਨੇ ਤਿੰਨੋਂ ਹਮਲਾਵਰ ਮਾਰੇ ਗਏ ਹਨ। ਦੱਸ ਦੇਈਏ ਕਿ ਜਦੋਂ ਗੋਲੀਬਾਰੀ ਸ਼ੁਰੂ ਹੋਈ ਸੀ, ਉਸ ਸਮੇਂ ਯੂਨੀਵਰਸਿਟੀ 'ਚ ਕਿਤਾਬ ਪ੍ਰਦਰਸ਼ਨੀ ਲਗਾਈ ਜਾ ਰਹੀ ਸੀ।

ਯੂਨੀਵਰਸਿਟੀ ਦੇ ਪ੍ਰੋਫੈਸਰ ਜਬੀਉੱਲਾ ਹੈਦਰੀ ਨੇ ਸਥਾਨਕ ਟੀਵੀ ਸਟੇਸ਼ਨ ‘ਏਰੀਆਨਾ’ ਨੂੰ ਦੱਸਿਆ ਕਿ ਜਦੋਂ ਫਾਇਰਿੰਗ ਸ਼ੁਰੂ ਹੋਈ ਤਾਂ ਕਲਾਸਾਂ ਵੀ ਚੱਲ ਰਹੀਆਂ ਸੀ। ਹੈਦਰੀ ਅਨੁਸਾਰ ਗੋਲੀਬਾਰੀ ਕਾਰਨ ਯੂਨੀਵਰਸਿਟੀ ਦੇ ਕਰਮਚਾਰੀ ਅਤੇ ਸੁਰੱਖਿਆ ਕਰਮਚਾਰੀਆਂ ਨੇ ਵਿਦਿਆਰਥੀਆਂ ਨੂੰ ਕੈਂਪਸ ਤੋਂ ਬਾਹਰ ਲਿਜਾਣਾ ਸ਼ੁਰੂ ਕਰ ਦਿੱਤਾ।


ਪਿਛਲੇ ਸਾਲ ਯੂਨੀਵਰਸਿਟੀ ਦੇ ਗੇਟ 'ਤੇ ਹੋਏ ਬੰਬ ਧਮਾਕੇ ਵਿੱਚ ਅੱਠ ਵਿਅਕਤੀਆਂ ਦੀ ਜਾਨ ਚਲੀ ਗਈ ਸੀ। ਸਾਲ 2016 ਵਿੱਚ ਬੰਦੂਕਧਾਰੀਆਂ ਨੇ ਅਮਰੀਕੀ ਯੂਨੀਵਰਸਿਟੀ 'ਤੇ ਹਮਲਾ ਕੀਤਾ ਸੀ ਤੇ 13 ਲੋਕਾਂ ਨੂੰ ਮਾਰ ਦਿੱਤਾ ਸੀ।