ਪੜਚੋਲ ਕਰੋ
Advertisement
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕਿਸਾਨਾਂ ਨੇ ਮਨਾਇਆ ਸੰਪੂਰਨ ਕ੍ਰਾਂਤੀ ਦਿਵਸ
ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਖੇਤੀ ਕਾਨੂੰਨਾਂ ਦੇ ਆਰਡੀਨੈਂਸਾਂ ਦਾ ਰੂਪ ਬਣੇ ਨੂੰ ਇੱਕ ਸਾਲ ਹੋ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵਲੋਂ ਅੱਜ ਸੰਪੂਰਨ ਕ੍ਰਾਂਤੀ ਦਿਵਸ ਮਨਾਇਆ ਗਿਆ। ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਡੀਸੀ ਦਫ਼ਤਰ ਬਰਨਾਲਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਖੇਤੀ ਕਾਨੂੰਨਾਂ ਦੇ ਆਰਡੀਨੈਂਸਾਂ ਦਾ ਰੂਪ ਬਣੇ ਨੂੰ ਇੱਕ ਸਾਲ ਹੋ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵਲੋਂ ਅੱਜ ਸੰਪੂਰਨ ਕ੍ਰਾਂਤੀ ਦਿਵਸ ਮਨਾਇਆ ਗਿਆ। ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਡੀਸੀ ਦਫ਼ਤਰ ਬਰਨਾਲਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਕਿਸਾਨ ਅੰਦੋਲਨ ਕਾਰਨ ਬੀਜੇਪੀ ਦਾ ਦੇਸ਼ ਭਰ ਵਿੱਚੋਂ ਸਫ਼ਾਇਆ ਹੋ ਰਿਹਾ ਹੈ। ਸਰਕਾਰ ਨੇ ਕਾਨੂੰਨ ਰੱਦ ਨਾ ਕੀਤੇ ਤਾਂ ਆਉਣ ਵਾਲੀਆਂ ਹੋਰ ਵਿਧਾਨ ਸਭਾ ਚੋਣਾਂ ਵੀ ਬੀਜੇਪੀ ਹਾਰੇਗੀ।
ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਸੰਪੂਰਨ ਕ੍ਰਾਂਤੀ ਦਿਵਸ ਮਨਾਉਣ ਦਾ ਸੱਦਾ ਦਿੱਤਾ ਗਿਆ ਸੀ। ਜਿਸ ਤਹਿਤ ਅੱਜ ਡੀਸੀ ਦਫ਼ਤਰ ਸਮੇਤ ਬੀਜੇਪੀ ਆਗੂਆਂ ਦੇ ਘਰਾਂ ਅੱਗੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਅੱਗ ਵਿੱਚ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੋਰੋਨਾਵਾਇਰਸ ਦੇ ਬਹਾਨੇ ਕਿਸਾਨ ਅੰਦੋਲਨ ਨੂੰ ਫ਼ੇਲ ਕਰਨਾ ਚਾਹੁੰਦੀ ਸੀ, ਪਰ ਸਰਕਾਰ ਦੀ ਇਹ ਕੋਸ਼ਿਸ਼ ਨਾਕਾਮ ਹੋਈ ਹੈ। ਸਰਕਾਰ ਕੋਰੋਨਾ ਤੋਂ ਬਚਣ ਲਈ ਲੋਕਾਂ ਨੂੰ ਸਿਹਤ ਸਹੂਲਤਾਂ ਦੇ ਪ੍ਰਬੰਧ ਦੇਣ ਵਿੱਚ ਵੀ ਫ਼ੇਲ ਹੋਈ ਹੈ। ਜਿਸ ਕਰਕੇ ਦੇਸ਼ ਭਰ ਵਿੱਚ ਇਸ ਮਹਾਮਾਰੀ ਕਾਰਨ ਲੋਕਾਂ ਦੀ ਮੌਤ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਅੱਜ ਰੋਸ ਪ੍ਰਦਰਸ਼ਨ ਵੀ ਕੋਰੋਨਾ ਨਿਯਮਾਂ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ ਹੈ। ਹਰ ਕਿਸਾਨ ਅਤੇ ਔਰਤ ਦੇ ਮਾਸਕ ਪਾਏ ਹੋਏ ਹਨ ਅਤੇ ਸ਼ੋਸ਼ਲ ਡਿਸਟੈਂਸ ਦਾ ਵੀ ਧਿਆਨ ਰੱਖਿਆ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਕਾਰਨ ਬੀਜੇਪੀ ਨੂੰ ਲਗਾਤਾਰ ਦੇਸ਼ ਭਰ ਵਿੱਚ ਨੁਕਸਾਨ ਉਠਾਉਣਾ ਪੈ ਰਿਹਾ ਹੈ। ਪਹਿਲਾਂ ਪੱਛਮੀ ਬੰਗਾਲ ਅਤੇ ਕੇਰਲ ਵਿੱਚ ਬੀਜੇਪੀ ਬੁਰੀ ਤਰਾਂ ਚੋਣਾਂ ਹਾਰੀ ਹੈ। ਹੁਣ ਯੂਪੀ ਸਮੇਤ ਹੋਰ ਵੱਖ ਵੱਖ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ। ਜਿੱਥੇ ਬੀਜੇਪੀ ਨੂੰ ਹਰਾਉਣ ਲਈ ਕਿਸਾਨਾਂ ਨੇ ਆਪਣੀ ਪਲੈਨਿੰਗ ਬਣਾ ਲਈ ਹੈ। ਜੇਕਰ ਖੇਤੀ ਕਾਨੂੰਨ ਸਰਕਾਰ ਨੇ ਵਾਪਸ ਨਾ ਲਏ ਤਾਂ ਬੀਜੇਪੀ ਦਾ ਦੇਸ਼ ਭਰ ਵਿੱਚੋਂ ਸਫ਼ਾਇਆ ਤਹਿ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਤਕਨਾਲੌਜੀ
Advertisement