ਬੀਐਸਐਫ ਦੀ ਟੁਕੜੀ ‘ਤੇ ਅੱਤਵਾਦੀ ਹਮਲਾ, ਦੋ ਜਵਾਨ ਸ਼ਹੀਦ
ਏਬੀਪੀ ਸਾਂਝਾ | 20 May 2020 06:24 PM (IST)
ਜੰਮੂ ਕਸ਼ਮੀਰ ਦੇ ਸ੍ਰੀਨਗਰ ਸ਼ਹਿਰ ਦੇ ਸੌਰਾ ਵਿਖੇ ਬੀਐਸਐਫ ਦੀ ਇੱਕ ਟੁਕੜੀ ‘ਤੇ ਅੱਤਵਾਦੀ ਹਮਲੇ ਦੀ ਖ਼ਬਰ ਹੈ।
ਸੰਕੇਤਕ ਤਸਵੀਰ
ਜੰਮੂ ਕਸ਼ਮੀਰ: ਸ੍ਰੀਨਗਰ ਸ਼ਹਿਰ ਦੇ ਸੌਰਾ ਵਿਖੇ ਬੀਐਸਐਫ ਦੀ ਇੱਕ ਟੁਕੜੀ ‘ਤੇ ਅੱਤਵਾਦੀ ਹਮਲਾ ਹੋਣ ਦੀ ਖ਼ਬਰ ਹੈ। ਇਸ ਹਮਲੇ ਵਿੱਚ ਬੀਐਸਐਫ ਦੇ ਦੋ ਜਵਾਨ ਜ਼ਖ਼ਮੀ ਹੋ ਗਏ ਹਨ। ਜਾਣਕਾਰੀ ਮੁਤਾਬਕ ਬਾਈਕ ਸਵਾਰ ਅੱਤਵਾਦੀਆਂ ਨੇ ਸ੍ਰੀਨਗਰ ਸ਼ਹਿਰ ਦੇ ਬਾਹਰੀ ਪਾਂਡਜ਼ ਚੌਕ ਵਿਖੇ ਨਾਕਾ ਡਿਊਟੀ 'ਤੇ ਤਾਇਨਾਤ ਬੀਐਸਐਫ ਦੇ ਜਵਾਨਾਂ 'ਤੇ ਫਾਇਰਿੰਗ ਕੀਤੀ, ਜਿਸ 'ਚ ਇੱਕ ਸੈਨਿਕ ਮਾਰਿਆ ਗਿਆ। ਦੂਜੇ ਜ਼ਖ਼ਮੀ ਸਿਪਾਹੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਵੀ ਮੌਤ ਹੋ ਗਈ। ਅੱਤਵਾਦੀਆਂ ਨੇ ਬੀਐਸਐਫ ਦੇ ਦੋਵੇਂ ਜਵਾਨਾਂ ਦੇ ਹਥਿਆਰ ਵੀ ਖੋਹ ਲਏ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904