ਕੈਥਲ: ਹਰਿਆਣਾ ਦੇ ਜ਼ਿਲ੍ਹੇ ਕੈਥਲ ਦੇ ਪੁੰਡਰੀ ਥਾਣੇ ਅਧੀਨ ਪੈਂਦੇ ਪਿੰਡ ‘ਚ ਇੱਕ ਔਰਤ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ ਜਿਸ ਵਿੱਚ ਪੀੜਤਾਂ ਨੇ ਇੱਕ ਔਰਤ ਸਣੇ ਤਿੰਨ ਲੋਕਾਂ ਖਿਲਾਫ ਕੇਸ ਦਰਜ ਕਰਵਾਇਆ ਹੈ।
ਮਿਲੀ ਜਾਣਕਾਰੀ ਮੁਤਾਬਕ ਪਿੰਡ ਦੇ ਸਰਕਾਰੀ ਸਕੂਲ ਵਿੱਚ ਦੋ ਵਿਅਕਤੀਆਂ ਨੂੰ ਫੜਿਆ ਗਿਆ ਜਿਨ੍ਹਾਂ ਨੇ ਇੱਕ ਔਰਤ ਨਾਲ ਬਲਾਤਕਾਰ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਸਕੂਲ ਵਿੱਚ ਪਿੰਡ ਵਾਸੀਆਂ ਦੀ ਭੀੜ ਇਕੱਠੀ ਹੋ ਗਈ ਤੇ ਉਨ੍ਹਾਂ ਨੇ ਦੋਸ਼ੀਆਂ ਦੀ ਕੁੱਟਮਾਰ ਕੀਤੀ। ਦੱਸ ਦਈਏ ਕਿ ਇਸ ਘਟਨਾ ‘ਚ ਸਰਕਾਰੀ ਸਕੂਲ ਦਾ ਇੱਕ ਅਧਿਆਪਕ ਵੀ ਸ਼ਾਮਲ ਹੈ।
ਘਟਨਾ ਬਾਰੇ ਡੀਐਸਪੀ ਬਲਜਿੰਦਰਾ ਸਿੰਘ ਨੇ ਦੱਸਿਆ ਕਿ ਪੀੜਤਾ ਨੇ ਥਾਣੇ ਕੇਸ ਦਰਜ ਕਰਵਾਇਆ ਹੈ ਜਿਸ ਵਿਚ ਇੱਕ ਔਰਤ ਨੇ ਤਿੰਨ ਲੋਕਾਂ ‘ਤੇ ਬਲਾਤਕਾਰ ਦੀ ਕੋਸ਼ਿਸ਼ ਦਾ ਇਲਜ਼ਾਮ ਲਾਇਆ ਹੈ। ਇਸ ‘ਚ ਇੱਕ ਔਰਤ ਵੀ ਸ਼ਾਮਲ ਹੈ ਜੋ ਜ਼ੁਰਮ ‘ਚ ਦੋਸ਼ੀਆਂ ਨਾਲ ਮਿਲੀ ਹੋਈ ਸੀ। ਉਸ ਨੇ ਦੱਸਿਆ ਕਿ ਸਰਕਾਰੀ ਸਕੂਲ ‘ਚ ਇਸ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ।
ਉਸ ਨੇ ਦੱਸਿਆ ਕਿ ਲੜਕੀ ਦਾ ਮੈਡੀਕਲ ਕਰਵਾਇਆ ਜਾਵੇਗਾ ਤੇ ਉਸ ਤੋਂ ਬਾਅਦ ਜਾਂਚ ਵਿਚ ਸਭ ਕੁਝ ਸਾਹਮਣੇ ਆਵੇਗਾ। ਫਿਲਹਾਲ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਸਕੂਲ 'ਚ ਮਹਿਲਾ ਨਾਲ ਬਲਾਤਕਾਰ ਦੀ ਕੋਸ਼ਿਸ਼, ਪਿੰਡ ਵਾਲਿਆਂ ਨੇ ਅਧਿਆਪਕ ਸਣੇ ਮੁਲਜ਼ਮਾਂ ਨੂੰ ਬੁਰੀ ਤਰ੍ਹਾਂ ਕੁੱਟਿਆ
ਏਬੀਪੀ ਸਾਂਝਾ
Updated at:
19 May 2020 04:32 PM (IST)
ਇੱਕ ਹੋਰ ਮਹਿਲਾ ਵੀ ਮੁਲਜ਼ਮਾਂ ਨਾਲ ਮਿਲੀ ਹੋਈ ਸੀ ਜਿਸ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਹਾਲਾਂਕਿ ਲੌਕਡਾਊਨ ਕਰਕੇ ਸਕੂਲ ਬੰਦ ਹੈ, ਪਰ ਸਵਾਲ ਇਹ ਹੈ ਕਿ ਇਹ ਅਧਿਆਪਕ ਤੇ ਹੋਰ ਨੌਜਵਾਨ ਸਕੂਲ ਵਿੱਚ ਕੀ ਕਰ ਰਹੇ ਸੀ।
ਸੰਕੇਤਕ ਤਸਵੀਰ
- - - - - - - - - Advertisement - - - - - - - - -