ਨਵੀਂ ਦਿੱਲੀ: ਕੋਰੋਨਾਵਾਇਰਸ ਕਾਰਨ ਆਸਟਰੇਲੀਆ ‘ਚ ਲੌਕਡਾਊਨ ਲਾਗੂ ਕਰ ਦਿੱਤਾ ਹੈ। ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਦੇਸ਼ ਦੇ ਲੋਕਾਂ ਨੂੰ ਅਗਲੇ ਛੇ ਮਹੀਨਿਆਂ ਲਈ ਲੌਕਡਾਊਨ ਲਈ ਤਿਆਰ ਰਹਿਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਸੰਕਟ ਦਾ ਸਮਾਂ ਹੈ।


ਆਸਟਰੇਲੀਆ ਵਿੱਚ ਛੇ ਮਹੀਨਿਆਂ ਤੱਕ ਲੌਕਡਾਊਨ ਨੂੰ ਲਾਗੂ ਕੀਤਾ ਜਾ ਸਕਦਾ ਹੈ। ਦੇਸ਼ ‘ਚ ਲੋਕਾਂ ਨੂੰ ਬਾਹਰ ਨਾ ਜਾਣ ਦੀ ਸਲਾਹ ਦਿੱਤੀ ਗਈ ਸੀ। ਇਸਦੇ ਬਾਵਜੂਦ ਲੋਕ ਜਿੰਮ, ਰੈਸਟੋਰੈਂਟਾਂ, ਪੱਬ ਤੇ ਕਲੱਬਾਂ ‘ਚ ਵੇਖੇ ਗਏ। ਇਸ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਮੌਰਿਸਨ ਨੇ ਦੇਸ਼ ‘ਚ ਛੇ ਮਹੀਨਿਆਂ ਲਈ ਲੌਕਡਾਊਨ ਲਾਗੂ ਕਰਨ ਦਾ ਸੰਕੇਤ ਦਿੱਤਾ ਹੈ।

ਆਸਟਰੇਲੀਆ ‘ਚ ਕੋਰੋਨਾਵਾਇਰਸ ਦੇ ਤਕਰੀਬਨ 3200 ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 13 ਲੋਕਾਂ ਦੀ ਮੌਤ ਹੋ ਗਈ ਹੈ। ਕੋਰੋਨਾ ਨੇ ਵਿਕਟੋ ਰੀਆ ਅਤੇ ਨਿਊ ਸਾਊਥ ਵੇਲਜ਼ ‘ਚ ਸਭ ਤੋਂ ਵੱਧ ਪ੍ਰਭਾਵ ਦੇਖਿਆ ਹੈ। ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਸੋਮਵਾਰ ਨੂੰ ਸੰਸਦ ‘ਚ ਕਿਹਾ ਕਿ ਕੋਈ ਵੀ ਭੀੜ ਵਾਲੀਆਂ ਥਾਂਵਾਂ ਜਿਵੇਂ ਪੱਬ, ਜਿੰਮ ‘ਚ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਲਈ ਇਹ ਮੁਸ਼ਕਲ ਸਮਾਂ ਹੈ। ਤੁਸੀਂ ਸਾਰੇ ਛੇ ਮਹੀਨਿਆਂ ਦੇ ਲੌਕਡਾਊਨ ਲਈ ਤਿਆਰ ਰਹੋ।