ਫਿਰੋਜ਼ਪੁਰ: ਕੇਂਦਰ ਸਰਕਾਰ ਵੱਲੋਂ ਖੇਤੀ ਕਨੂੰਨ ਵਾਪਸ ਨਾ ਲੈਣ ਕਾਰਨ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਮਹਿਮਾ ਵਿੱਚ ਬਾਬਾ ਰਾਮ ਸਿੰਘ ਵਾਂਗ ਬਾਬਾ ਨਸੀਬ ਸਿੰਘ ਮਾਨ ਨੇ ਖ਼ੁਦਕੁਸ਼ੀ ਕਰ ਲਈ। ਪਿੰਡ 'ਚ ਸੋਗ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਆਪਣੇ ਲਾਇਸੈਂਸੀ ਹਥਿਆਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ।
ਬਾਬਾ ਨਸੀਬ ਸਿੰਘ 50 ਸਾਲਾਂ ਦੇ ਸੀ। ਉਹ ਪਿੰਡ ਮਹਿਮਾ ਦੇ ਇੱਕ ਗੁਰਦੁਆਰਾ ਸਾਹਿਬ ਦਾ ਗ੍ਰੰਥੀ ਵੀ ਸੀ।ਉਨ੍ਹਾਂ ਆਪਣੇ ਲਾਇਸੈਂਸੀ ਹਥਿਆਰ ਨਾਲ ਗੁਰਦੁਆਰਾ ਸਾਹਿਬ ਵਿਖੇ ਖੁਦ ਨੂੰ ਗੋਲੀ ਮਾਰ ਲਈ। ਨਸੀਬ ਸਿੰਘ ਮਾਨ ਤੋਂ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ। ਪੁਲਿਸ ਮੌਕੇ 'ਤੇ ਪਹੁੰਚ ਕੇ ਜਾਂਚ 'ਚ ਜੁਟੀ ਹੈ।