ਪੜਚੋਲ ਕਰੋ

'ਆਪ' ਨੇ ਸੂਬੇ ਦਾ ਮਾਹੌਲ ਖਰਾਬ ਕਰਨ ਦੇ ਲਾਏ ਦੋਸ਼, ਕਿਹਾ-ਮੋਦੀ ਨਾਲ ਰਲ਼ ਕੇ ਕਿਸਾਨਾਂ ਖ਼ਿਲਾਫ਼ ਸਾਜਿਸ਼ਾਂ ਕਰ ਰਹੇ ਹਨ ਬਾਦਲ

ਸੰਧਵਾਂ ਨੂੰ ਕਿਹਾ ਕਿ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੰਯੁਕਤ ਕਿਸਾਨ ਮੋਰਚਾ ਅਤੇ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਕਿਉਂਕਿ ਉਹ ਆਪਣੇ ਬੀਜੇ ਕੰਢੇ ਹੀ ਚੁੱਗ ਰਹੇ ਹਨ।

ਚੰਡੀਗੜ੍ਹ: ‘ਸੰਯੁਕਤ ਕਿਸਾਨ ਮੋਰਚਾ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀਆਂ ਜਾਂਦੀਆਂ ਸਿਆਸੀ ਰੈਲੀਆਂ ਨੂੰ ਕਿਸਾਨ ਅੰਦੋਲਨ ਨੂੰ ਢਾਹ ਲਾਉਣ ਦੀਆਂ ਕਰਵਾਈਆਂ ਕਰਾਰ ਦਿੱਤਾ ਹੈ, ਜਿਸ ਤੋਂ ਸਿੱਧ ਹੁੰਦਾ ਹੈ ਕਿ ਬਾਦਲ ਪਰਿਵਾਰ ਅਤੇ ਅਕਾਲੀ ਦਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ਼ਾਰਿਆਂ ’ਤੇ ਕਿਸਾਨਾਂ ਖ਼ਿਲਾਫ਼ ਸਾਜਿਸ਼ਾਂ ਕਰ ਰਹੇ ਹਨ।’ ਇਹ ਇਲਜ਼ਾਮ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਕੀਤਾ ਹੈ। ਸੰਧਵਾਂ ਨੂੰ ਕਿਹਾ ਕਿ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੰਯੁਕਤ ਕਿਸਾਨ ਮੋਰਚਾ ਅਤੇ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਕਿਉਂਕਿ ਉਹ ਆਪਣੇ ਬੀਜੇ ਕੰਢੇ ਹੀ ਚੁੱਗ ਰਹੇ ਹਨ।
 
ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਕੀਤਾ ਕਿ ਸੁਖਬੀਰ ਸਿੰਘ ਬਾਦਲ ਆਪਣੇ ਆਕਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ਼ਾਰਿਆਂ ’ਤੇ ਹੀ ਪੰਜਾਬ ਦਾ ਮਹੌਲ ਖ਼ਰਾਬ ਹੋਣ ਦੀਆਂ ਗੱਲਾਂ ਕਰ ਰਹੇ ਹਨ ਤਾਂ ਜੋ ਪੰਜਾਬ ’ਚ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾ ਸਕੇ, ਕਿਉਂਕਿ ਪੰਜਾਬ ਦੇ ਕਿਸਾਨ ਅਤੇ ਆਮ ਲੋਕ ਸੁਖਬੀਰ ਬਾਦਲ ਤੋਂ ਕਾਲੇ ਖੇਤੀ ਕਾਨੂੰਨਾਂ ਬਾਰੇ ਗਦਾਰੀ ਕਰਨ ਸਮੇਤ 10 ਸਾਲਾਂ ਦੇ ਰਾਜ ਦੌਰਾਨ ਪੰਜਾਬ ਨੂੰ ਲੁੱਟਣ ਤੇ ਕੁੱਟਣ ਬਾਰੇ ਸਵਾਲ ਪੁੱਛ ਰਹੇ ਹਨ। ਪਰ ਸੁਖਬੀਰ ਸਿੰਘ ਬਾਦਲ ਮੀਡੀਆ ਸਾਹਮਣੇ ਵੀ ਝੂਠ ਬੋਲਣ ਤੋਂ ਬਾਜ਼ ਨਹੀਂ ਆ ਰਿਹਾ ਕਿ ਅਕਾਲੀ ਦਲ ਬਾਦਲ ਦੀਆਂ ਰਾਜਨੀਤਿਕ ਰੈਲੀਆਂ ਦਾ ਵਿਰੋਧ ਆਮ ਆਦਮੀ ਪਾਰਟੀ ਦੇ ਵਰਕਰ ਕਰ ਰਹੇ ਹਨ।
 
ਸੰਧਵਾਂ ਨੇ ਕਿਹਾ ਕਿ ਬਾਦਲ ਪਰਿਵਾਰ ਦੇ ਰਾਜ ਵਿੱਚ ਸ੍ਰੀ ਗੁਰੂ ਗਰੰਥ ਸਾਹਿਬ ਦੀਆਂ ਬੇਅਦਬੀਆਂ ਹੋਈਆਂ ਅਤੇ ਬਹਿਬਲ ਕਲਾਂ ਵਿਖੇ ਇਨਸਾਫ਼ ਮੰਗ ਰਹੇ ਸਿੱਖਾਂ ’ਤੇ ਗੋਲੀਆਂ ਚੱਲੀਆਂ, ਜਿਸ ਕਾਰਨ ਦੋ ਸਿੱਖ ਨੌਜਵਾਨ ਮਾਰੇ ਗਏ। ਪੰਜਾਬ ਦੇ ਲੋਕ ਅੱਜ ਵੀ ਬਾਦਲਾਂ ਦੇ ਮਾਫੀਆ ਰਾਜ ਨੂੰ ਨਹੀਂ ਭੁਲੇ। ਉਪਰੋਂ ਬਾਦਲ ਪਰਿਵਾਰ ਨੇ ਖੇਤੀ ਆਰਡੀਨੈਂਸਾਂ ’ਤੇ ਦਸਤਖ਼ਤ ਕਰਕੇ ਪੰਜਾਬ ਵਾਸੀਆਂ ਦੇ ਗੁੱਸੇ ਵਿੱਚ ਹੋਰ ਵਾਧਾ ਕੀਤਾ। ਉਪਰੋਂ ਸੁਖਬੀਰ ਬਾਦਲ ਵੱਲੋਂ ਵਿਰੋਧ ਕਰ ਰਹੇ ਕਿਸਾਨਾਂ ਨੂੰ ‘ਸ਼ਰਾਰਤੀ ਤੱਤ’ ਕਹਿਣ ਅਤੇ ਚੇਤਾਵਨੀਆਂ ਦੇਣ ਨੇ ਬਲਦੀ ’ਤੇ ਤੇਲ ਪਾਉਣ ਦੀ ਹਰਕਤ ਕੀਤੀ ਗਈ ਹੈ। 
 
ਉਨ੍ਹਾਂ ਕਿਹਾ, ‘‘ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਸ਼ਰਾਰਤੀ ਤੱਤ ਕਹਿਣਾ ਬੰਦ ਕਰਨ, ਸਗੋਂ ਕਿਸਾਨਾਂ ਵੱਲੋਂ ਪੁੱਛੇ ਜਾਂਦੇ ਸਵਾਲਾਂ ਦੇ ਜਵਾਬ ਦੇਣ ਕਿਉਂਕਿ ਬਾਦਲ ਪਰਿਵਾਰ ਤਾਂ ਹਮੇਸ਼ਾਂ ਹੀ ਆਪਣੇ ਆਪ ਨੂੰ ਕਿਸਾਨਾਂ ਅਤੇ ਪੰਥ ਦਾ ਹਿਤੈਸ਼ੀ ਕਹਿੰਦਾ ਰਿਹਾ ਹੈ।’’ ਸੰਧਵਾਂ ਨੇ ਕਿਹਾ ਸੱਚਾਈ ਤਾਂ ਇਹ ਹੈ ਕਿ ਕਾਲੇ ਖੇਤੀ ਕਾਨੂੰਨਾਂ ਲਈ ਭਾਰਤੀ ਜਨਤਾ ਪਾਰਟੀ ਸਮੇਤ ਅਕਾਲੀ ਦਲ ਬਾਦਲ ਅਤੇ ਕਾਂਗਰਸ ਬਰਾਬਰ ਦੇ ਜ਼ਿੰਮੇਵਾਰ ਹਨ ਕਿਉਂਕਿ ਕਾਂਗਰਸ ਪਾਰਟੀ ਦੀ ਸਰਕਾਰ ਨੇ ਹੀ ਇਹ ਕਾਲੇ ਕਾਨੂੰਨ ਤਿਆਰ ਕੀਤੇ ਸਨ, ਜਦੋਂ ਭਾਜਪਾ ਅਤੇ ਅਕਾਲੀ ਦਲ ਬਾਦਲ ਦੀ ਸਰਕਾਰ ਨੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਵਿਰੋਧੀ ਇਹ ਕਾਨੂੰਨ ਲਾਗੂ ਕੀਤੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget