ਪੜਚੋਲ ਕਰੋ

ਖੇਤੀ ਕਾਨੂੰਨਾਂ ਖਿਲਾਫ ਡਟੀ ਬਹੁਜਨ ਸਮਾਜ ਪਾਰਟੀ, ਪੰਜਾਬ ਭਰ 'ਚ ਰੋਸ ਪ੍ਰਦਰਸ਼ਨ

ਖੇਤੀ ਕਾਨੂੰਨਾਂ ਖਿਲਾਫ ਬਹੁਜਨ ਸਮਾਜ ਪਾਰਟੀ ਵੱਲੋਂ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ। ਪਾਰਟੀ ਨੇ ਅੱਜ ਡਿਪਟੀ ਕਮਿਸ਼ਨਰ ਦੇ ਦਫਤਰਾਂ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ।

ਗੁਰਦਾਸਪੁਰ: ਖੇਤੀ ਕਾਨੂੰਨਾਂ ਖਿਲਾਫ ਬਹੁਜਨ ਸਮਾਜ ਪਾਰਟੀ ਵੱਲੋਂ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ। ਪਾਰਟੀ ਨੇ ਅੱਜ ਡਿਪਟੀ ਕਮਿਸ਼ਨਰ ਦੇ ਦਫਤਰਾਂ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ। ਗੁਰਦਾਸਪੁਰ ਵਿਖੇ ਰੋਸ ਪ੍ਰਦਰਸ਼ਨ ਮੌਕੇ ਬਹੁਜਨ ਸਮਾਜ ਪਾਰਟੀ ਦੇ ਲੀਡਰ ਜਸਬੀਰ ਸਿੰਘ ਨੇ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ। ਜੇਕਰ ਦੇਸ਼ ਦੇ ਅੰਨਦਾਤਾ ਨੂੰ ਹੀ ਸੜਕਾਂ ਉੱਤੇ ਰੁਲਣਾ ਪਵੇ ਤਾਂ ਇਹ ਦੇਸ਼ ਦੀਆਂ ਸਰਕਾਰਾਂ ਵਾਸਤੇ ਨਮੋਸ਼ੀ ਭਰਿਆ ਹੈ।

ਉਨ੍ਹਾਂ ਕਿਹਾ ਕਿ ਜਿਸ ਕਿਸਾਨ ਵਾਸਤੇ ਇਹ ਕਾਨੂੰਨ ਬਣਾਏ ਗਏ ਹਨ, ਜੇ ਉਸ ਕਿਸਾਨ ਨੂੰ ਹੀ ਕਾਨੂੰਨ ਮਨਜੂਰ ਨਹੀਂ ਹਨ ਤਾਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਨਵਜੋਤ ਸਿੱਧੂ ਦੇ ਉਸ ਬਿਆਨ ਦੀ ਅਲੋਚਨਾ ਕੀਤਾ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਉਹ ਖੂਹ ਹਨ ਤੇ ਕਿਸਾਨਾਂ ਨੂੰ ਪਾਣੀ ਵਾਸਤੇ ਉਨ੍ਹਾਂ ਕੋਲ ਆਉਣਾ ਚਾਹੀਦਾ ਹੈ।

ਇਸੇ ਤਰ੍ਹਾਂ ਅੱਜ ਲੁਧਿਆਣਾ ਵਿੱਚ ਵੀ ਬਸਪਾ ਦੇ ਸੈਂਕੜੇ ਵਰਕਰਾਂ ਵੱਲੋਂ ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ਤੋਂ ਲੈ ਕੇ ਘੰਟਾਘਰ ਚੌਕ ਤੱ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ ਤੇ ਕੇਂਦਰ ਖਿਲਾਫ ਜੰਮ ਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ  ਕੇਂਦਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।

ਪ੍ਰਦਰਸ਼ਨ ਕਰ ਰਹੇ ਬਸਪਾ ਆਗੂਆਂ ਦਾ ਕਹਿਣਾ ਹੈ ਕਿ ਜੋ ਕੇਂਦਰ ਸਰਕਾਰ ਵੱਲੋਂ ਤਿੰਨ ਨਵੇਂ ਖੇਤੀ ਕਾਨੂੰਨ ਲਿਆਂਦੇ ਗਏ ਹਨ, ਉਸ ਨਾਲ ਕਿਸਾਨਾਂ ਨੂੰ ਬਹੁਤ ਨੁਕਸਾਨ ਹੋਵੇਗਾ। ਇਸ ਦੇ ਵਿਰੋਧ ਵਿੱਚ ਕਿਸਾਨ ਪਿਛਲੇ ਅੱਠ ਮਹੀਨਿਆਂ ਤੋਂ ਦਿੱਲੀ ਦੇ ਸਰਹੱਦਾਂ ਤੇ ਅੰਦੋਲਨ ਕਰ ਰਹੇ ਹਨ ਜਿਸ ਨੂੰ ਸਮਰਥਨ ਦੇਣ ਲਈ ਅੱਜ ਉਨ੍ਹਾਂ ਵੱਲੋਂ ਪੂਰੇ ਪੰਜਾਬ ਵਿੱਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget