ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਸੰਸਦ ਘੇਰਨ ਲਈ ਬੈਂਸ ਭਰਾ ਮੋਟਰਸਾਈਕਲਾਂ 'ਤੇ ਦਿੱਲੀ ਰਵਾਨਾ
ਅੱਜ ਲੋਕ ਇਨਸਾਫ਼ ਪਾਰਟੀ ਵੱਲੋਂ ਪਾਰਟੀ ਦੇ ਲੀਡਰ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਵਿੱਚ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਮੋਟਰਸਾਈਕਲ ਯਾਤਰਾ ਦਿੱਲੀ ਵੱਲ ਨੂੰ ਰਵਾਨਾ ਹੋਈ।
![ਸੰਸਦ ਘੇਰਨ ਲਈ ਬੈਂਸ ਭਰਾ ਮੋਟਰਸਾਈਕਲਾਂ 'ਤੇ ਦਿੱਲੀ ਰਵਾਨਾ Bains brothers leaves for Delhi on motorcycles to Siege Parliament ਸੰਸਦ ਘੇਰਨ ਲਈ ਬੈਂਸ ਭਰਾ ਮੋਟਰਸਾਈਕਲਾਂ 'ਤੇ ਦਿੱਲੀ ਰਵਾਨਾ](https://static.abplive.com/wp-content/uploads/sites/5/2020/09/23205301/simarjit-bains.jpeg?impolicy=abp_cdn&imwidth=1200&height=675)
ਫ਼ਤਿਹਗੜ੍ਹ ਸਾਹਿਬ: ਅੱਜ ਲੋਕ ਇਨਸਾਫ਼ ਪਾਰਟੀ ਵੱਲੋਂ ਪਾਰਟੀ ਦੇ ਲੀਡਰ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਵਿੱਚ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਮੋਟਰਸਾਈਕਲ ਯਾਤਰਾ ਦਿੱਲੀ ਵੱਲ ਨੂੰ ਰਵਾਨਾ ਹੋਈ। ਇਹ ਮੋਟਰਸਾਈਕਲ ਯਾਤਰਾ ਕੇਂਦਰ ਸਰਕਾਰ ਵੱਲੋਂ ਸੰਸਦ ਵਿੱਚ ਪਾਸ ਕੀਤੇ ਗਏ ਖੇਤੀ ਨਾਲ ਸਬੰਧਤ ਤਿੰਨ ਆਰਡੀਨੈਂਸਾਂ ਦੇ ਵਿਰੋਧ ਵਿੱਚ ਸ਼ੁਰੂ ਕੀਤੀ ਗਈ।
ਵੱਡੀ ਗਿਣਤੀ 'ਚ ਲੋਕ ਇਸ ਸ਼ਾਮਲ ਹੋਏ। ਕਿਸਾਨਾਂ ਤੇ ਹੋਰ ਜਥੇਬੰਦੀਆਂ ਵੱਲੋਂ ਲਗਾਤਾਰ ਇਸ ਬਿੱਲ ਦਾ ਵਿਰੋਧ ਕੀਤਾ ਜਾ ਰਿਹਾ ਹੈ। ਨਵਜੋਤ ਸਿੱਧੂ ਵੱਲੋਂ ਅੱਜ ਕਿਸਾਨਾਂ ਦੇ ਹੱਕ 'ਚ ਉਤਰਨ 'ਤੇ ਸਿਮਰਨਜੀਤ ਬੈਂਸ ਨੇ ਕਿਹਾ ਕਿ ਦੇਰ ਆਏ ਦੁਰਸਤ ਆਏ। ਉਨ੍ਹਾਂ ਨੂੰ ਪਹਿਲਾਂ ਹੀ ਕਿਸਾਨਾਂ ਦੇ ਹੱਕ 'ਚ ਆਉਣਾ ਚਾਹੀਦਾ ਸੀ।
ਬੈਂਸ ਨੇ ਅਕਾਲੀ ਦਲ 'ਤੇ ਸ਼ਬਦੀ ਹਮਲਾ ਬੋਲਦੇ ਕਿਹਾ ਕਿ ਹਰਸਿਮਰਤ ਬਾਦਲ ਨੇ ਜੋ ਅਸਤੀਫਾ ਦਿੱਤਾ ਹੈ, ਉਹ ਇਕ ਮਹਿਜ ਡਰਾਮਾ ਹੈ। ਉਨ੍ਹਾਂ ਕਿਹਾ ਕਿ ਹਰਸਿਮਰਤ ਬਾਦਲ ਕਿਸਾਨ ਦੀ ਬੇਟੀ ਨਹੀਂ ਹੈ ਕਿਉਂਕਿ ਉਸ ਨੇ ਖੇਤੀ ਆਰਡੀਨੈਂਸ ਨੂੰ ਲੈ ਅਸਤੀਫਾ ਲੇਟ ਦਿਤਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕ੍ਰਿਕਟ
ਦੇਸ਼
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)