ਫ਼ਤਿਹਗੜ੍ਹ ਸਾਹਿਬ: ਅੱਜ ਲੋਕ ਇਨਸਾਫ਼ ਪਾਰਟੀ ਵੱਲੋਂ ਪਾਰਟੀ ਦੇ ਲੀਡਰ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਵਿੱਚ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਮੋਟਰਸਾਈਕਲ ਯਾਤਰਾ ਦਿੱਲੀ ਵੱਲ ਨੂੰ ਰਵਾਨਾ ਹੋਈ। ਇਹ ਮੋਟਰਸਾਈਕਲ ਯਾਤਰਾ ਕੇਂਦਰ ਸਰਕਾਰ ਵੱਲੋਂ ਸੰਸਦ ਵਿੱਚ ਪਾਸ ਕੀਤੇ ਗਏ ਖੇਤੀ ਨਾਲ ਸਬੰਧਤ ਤਿੰਨ ਆਰਡੀਨੈਂਸਾਂ ਦੇ ਵਿਰੋਧ ਵਿੱਚ ਸ਼ੁਰੂ ਕੀਤੀ ਗਈ।
ਵੱਡੀ ਗਿਣਤੀ 'ਚ ਲੋਕ ਇਸ ਸ਼ਾਮਲ ਹੋਏ। ਕਿਸਾਨਾਂ ਤੇ ਹੋਰ ਜਥੇਬੰਦੀਆਂ ਵੱਲੋਂ ਲਗਾਤਾਰ ਇਸ ਬਿੱਲ ਦਾ ਵਿਰੋਧ ਕੀਤਾ ਜਾ ਰਿਹਾ ਹੈ। ਨਵਜੋਤ ਸਿੱਧੂ ਵੱਲੋਂ ਅੱਜ ਕਿਸਾਨਾਂ ਦੇ ਹੱਕ 'ਚ ਉਤਰਨ 'ਤੇ ਸਿਮਰਨਜੀਤ ਬੈਂਸ ਨੇ ਕਿਹਾ ਕਿ ਦੇਰ ਆਏ ਦੁਰਸਤ ਆਏ। ਉਨ੍ਹਾਂ ਨੂੰ ਪਹਿਲਾਂ ਹੀ ਕਿਸਾਨਾਂ ਦੇ ਹੱਕ 'ਚ ਆਉਣਾ ਚਾਹੀਦਾ ਸੀ।
ਬੈਂਸ ਨੇ ਅਕਾਲੀ ਦਲ 'ਤੇ ਸ਼ਬਦੀ ਹਮਲਾ ਬੋਲਦੇ ਕਿਹਾ ਕਿ ਹਰਸਿਮਰਤ ਬਾਦਲ ਨੇ ਜੋ ਅਸਤੀਫਾ ਦਿੱਤਾ ਹੈ, ਉਹ ਇਕ ਮਹਿਜ ਡਰਾਮਾ ਹੈ। ਉਨ੍ਹਾਂ ਕਿਹਾ ਕਿ ਹਰਸਿਮਰਤ ਬਾਦਲ ਕਿਸਾਨ ਦੀ ਬੇਟੀ ਨਹੀਂ ਹੈ ਕਿਉਂਕਿ ਉਸ ਨੇ ਖੇਤੀ ਆਰਡੀਨੈਂਸ ਨੂੰ ਲੈ ਅਸਤੀਫਾ ਲੇਟ ਦਿਤਾ ਹੈ।