ਨਵੀਂ ਦਿੱਲੀ: ਦਿੱਲੀ 'ਚ 9 ਸਤੰਬਰ ਨੂੰ ਬਾਰ ਖੁੱਲ੍ਹਣ ਜਾ ਰਹੇ ਹਨ। ਦਿੱਲੀ ਸਰਕਾਰ ਨਾਲ ਜੁੜੇ ਸੂਤਰਾਂ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਕੇਜਰੀਵਾਲ ਸਰਕਾਰ ਦੇ ਪ੍ਰਸਤਾਵ ਨੂੰ ਉਪ ਰਾਜਪਾਲ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਆਦੇਸ਼ ਤੋਂ ਬਾਅਦ ਪੱਬ /ਬਾਰ /ਰੈਸਟੋਰੈਂਟ ਅਤੇ ਦਿੱਲੀ ਦੇ ਹੋਟਲਾਂ ਵਿੱਚ ਸ਼ਰਾਬ ਸਰਵ ਕੀਤੀ ਜਾ ਸਕਦਾ ਹੈ।

ਕੇਂਦਰ ਸਰਕਾਰ ਦੀ ਐਸਓਪੀ ਭਾਵ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਦੀ ਪਾਲਣਾ ਕਰਨੀ ਹੋਵੇਗੀ ਹੈ। ਦੱਸ ਦਈਏ ਕਿ ਕੇਜਰੀਵਾਲ ਸਰਕਾਰ ਨੇ ਪਿਛਲੇ ਦਿਨਾਂ ਵਿੱਚ ਹੋਟਲ ਅਤੇ ਹਫਤਾਵਾਰੀ ਬਜ਼ਾਰ ਖੋਲ੍ਹਣ ਦੀ ਆਗਿਆ ਦਿੱਤੀ ਸੀ। 7 ਸਤੰਬਰ ਤੋਂ ਮੈਟਰੋ ਸੇਵਾ ਵੀ ਸ਼ੁਰੂ ਕੀਤੀ ਜਾਏਗੀ।

PUBG Ban: PUBG ਸਣੇ 118 Apps ਦੇ ਬੈਨ 'ਤੇ ਭੜਕਿਆ ਚੀਨ

ਮਾਰਚ ਮਹੀਨੇ 'ਚ ਕੋਰੋਨਾਵਾਇਰਸ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਭੀੜ ਭੜੱਕੇ ਵਾਲੇ ਸਥਾਨਾਂ ਨੂੰ ਸਾਰੇ ਦੇਸ਼ 'ਚ ਬੰਦ ਕਰ ਦਿੱਤਾ ਗਿਆ ਸੀ। ਹਾਲਾਂਕਿ, ਹੁਣ ਆਰਥਿਕ ਗਤੀਵਿਧੀਆਂ ਸ਼ੁਰੂ ਹੋ ਗਈਆਂ ਹਨ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ