ਲਖਨਊ: ਉੱਤਰ ਪ੍ਰਦੇਸ਼ ਦੇ ਬਰੇਲੀ ‘ਚ ਪ੍ਰਸ਼ਾਸਨ ਦੀ ਕਾਫ਼ੀ ਅਣਗਹਿਲੀ ਸਾਹਮਣੇ ਆਈ ਹੈ। ਬਰੇਲੀ ਤੋਂ ਸਾਹਮਣੇ ਆਈ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ। ਇਸ ‘ਚ ਲੋਕਾਂ ਨੂੰ ਸੜਕ ‘ਤੇ ਬੈਠਣ ਤੋਂ ਬਾਅਦ ਰਸਾਇਣਕ ਛਿੜਕਾਅ ਕੀਤਾ ਜਾ ਰਿਹਾ ਹੈ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਬਰੇਲੀ ਦੇ ਡੀਐਮ ਨੇ ਕਾਰਵਾਈ ਦੀਆਂ ਹਦਾਇਤਾਂ ਦਿੱਤੀਆਂ ਹਨ।



ਬਰੇਲੀ ਦੇ ਡੀਐਮ ਨੇ ਕਿਹਾ ਕਿ ਬੱਸਾਂ ਨੂੰ ਸੈਨੇਟਾਈਜ਼ ਕਰਨ ਦੀ ਹਦਾਇਤ ਕੀਤੀ ਗਈ ਸੀ ਪਰ ਅਤਿ-ਕਿਰਿਆਸ਼ੀਲਤਾ ਕਾਰਨ ਬਰੇਲੀ ਮਿਊਂਸੀਪਲ ਕਾਰਪੋਰੇਸ਼ਨ ਤੇ ਫਾਇਰ ਬ੍ਰਿਗੇਡ ਨੇ ਲੋਕਾਂ ‘ਤੇ ਸਪਰੇਅ ਕੀਤਾ। ਪ੍ਰਭਾਵਿਤ ਲੋਕਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਟਵੀਟ ਕਰਕੇ ਸਬੰਧਤ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ।

ਇਸ ਦੇ ਨਾਲ ਹੀ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਇਸ ਘਟਨਾ ਨੂੰ ਅਣਮਨੁੱਖੀ ਦੱਸਿਆ ਹੈ। ਉਨ੍ਹਾਂ ਟਵੀਟ ਕੀਤਾ, 'ਯੂਪੀ ਸਰਕਾਰ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਅਸੀਂ ਸਾਰੇ ਇਸ ਬਿਪਤਾ ਵਿਰੁੱਧ ਲੜ ਰਹੇ ਹਾਂ, ਪਰ ਕਿਰਪਾ ਕਰਕੇ ਅਜਿਹਾ ਅਣਮਨੁੱਖੀ ਕੰਮ ਨਾ ਕਰੋ।