ਪੜਚੋਲ ਕਰੋ

ਬਰਗਾੜੀ ਬੇਅਦਬੀ: ਸਿੱਟ ਵੱਲੋਂ ਦੋ ਕੇਸ ਸੁਲਝਾਉਣ ਦਾ ਦਾਅਵਾ, ਛੇ ਮੁਲਜ਼ਮ ਗ੍ਰਿਫਤਾਰ

ਤਿੱਖੀ ਅਲੋਚਨਾ ਦਾ ਸਾਹਮਣਾ ਕਰ ਰਹੀ ਕੈਪਟਨ ਸਰਕਾਰ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਹੈ। ਸਰਕਾਰ ਦੀ ਸਰਗਰਮੀ ਨੂੰ ਵੇਖ ਕੇ ਉਮੀਦ ਬੱਝੀ ਹੈ ਕਿ ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਿਸੇ ਤਣ-ਪੱਤਣ ਲੱਗ ਜਾਵੇਗੀ।

ਫ਼ਰੀਦਕੋਟ: ਤਿੱਖੀ ਅਲੋਚਨਾ ਦਾ ਸਾਹਮਣਾ ਕਰ ਰਹੀ ਕੈਪਟਨ ਸਰਕਾਰ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਹੈ। ਸਰਕਾਰ ਦੀ ਸਰਗਰਮੀ ਨੂੰ ਵੇਖ ਕੇ ਉਮੀਦ ਬੱਝੀ ਹੈ ਕਿ ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਿਸੇ ਤਣ-ਪੱਤਣ ਲੱਗ ਜਾਵੇਗੀ।

ਕੈਪਟਨ ਸਰਕਾਰ ਦੀਆਂ ਹਦਾਇਤਾਂ ਉੱਪਰ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਦੀ ਪੜਤਾਲ ਕਰਨ ਲਈ ਡੀਆਈਜੀ ਐਸਪੀਐਸ ਪਰਮਾਰ ਦੀ ਅਗਵਾਈ ਹੇਠ ਬਣਾਈ ਵਿਸ਼ੇਸ਼ ਜਾਂਚ ਟੀਮ ਨੇ ਜਾਂਚ ਦੀ ਰਫਤਾਰ ਵਧਾ ਦਿੱਤੀ ਹੈ। ਐਤਵਾਰ ਨੂੰ ਸਿੱਟ ਨੇ ਗੁਰੂ ਗ੍ਰੰਥ ਸਾਹਿਬ ਦੇ ਪੱਤਰਿਆਂ ਨੂੰ ਪਿੰਡ ਬਰਗਾੜੀ ਦੀਆਂ ਗਲੀਆਂ ਵਿੱਚ ਖਿਲਾਰਨ ਤੇ ਇਸ ਸਬੰਧੀ ਇਤਰਾਜ਼ਯੋਗ ਪੋਸਟਰ ਲਾਉਣ ਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਸਿੱਟ ਨੇ ਬਰਗਾੜੀ ਵਿੱਚ ਬੇਅਦਬੀ ਦੇ ਦੋਵੇਂ ਮਾਮਲੇ ਸੁਲਝਾਉਣ ਦਾ ਦਾਅਵਾ ਕੀਤਾ ਹੈ।

ਵਿਸ਼ੇਸ਼ ਜਾਂਚ ਟੀਮ ਨੇ ਦਾਅਵਾ ਕੀਤਾ ਹੈ ਕਿ ਇੱਕ ਮਹੀਨੇ ਦੀ ਪੜਤਾਲ ਮਗਰੋਂ ਬੇਅਦਬੀ ਕਾਂਡ ਵਿੱਚ ਛੇ ਵਿਅਕਤੀਆਂ ਸ਼ਕਤੀ ਸਿੰਘ, ਸੁਖਜਿੰਦਰ ਸਿੰਘ, ਪ੍ਰਦੀਪ ਸਿੰਘ, ਨਿਸ਼ਾਨ ਸਿੰਘ, ਰਣਜੀਤ ਸਿੰਘ ਤੇ ਬਲਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਸਾਰੇ ਵਿਅਕਤੀ ਫ਼ਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਹਨ।

ਦੱਸ ਦਈਏ ਕਿ ਅਣਪਛਾਤੇ ਵਿਅਕਤੀਆਂ ਉੱਪਰ ਇਲਜ਼ਾਮ ਹੈ ਕਿ ਉਨ੍ਹਾਂ ਨੇ 12 ਅਕਤੂਬਰ, 2015 ਦੀ ਰਾਤ ਨੂੰ ਪਿੰਡ ਬਰਗਾੜੀ ਦੀਆਂ ਗਲੀਆਂ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਅੰਗ ਪਾੜ ਕੇ ਖਿਲਾਰ ਦਿੱਤੇ ਸਨ। ਇਸ ਤੋਂ ਪਹਿਲਾਂ 24 ਸਤੰਬਰ, 2015 ਨੂੰ ਪਿੰਡ ਬਰਗਾੜੀ ਵਿੱਚ ਇਤਰਾਜ਼ਯੋਗ ਪੋਸਟਰ ਲਾਏ ਗਏ ਸਨ ਤੇ ਦਾਅਵਾ ਕੀਤਾ ਗਿਆ ਸੀ ਕਿ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਪਹਿਲੀ ਜੂਨ ਨੂੰ ਚੋਰੀ ਹੋਇਆ ਸਰੂਪ ਉਨ੍ਹਾਂ ਦੇ ਕਬਜ਼ੇ ਵਿੱਚ ਹੈ।

ਹੁਣ ਜਾਂਚ ਟੀਮ ਨੇ ਦਾਅਵਾ ਕੀਤਾ ਹੈ ਕਿ ਬਰਗਾੜੀ ਵਿੱਚ ਬੇਅਦਬੀ ਦੇ ਦੋਵੇਂ ਮਾਮਲੇ ਸੁਲਝਾ ਲਏ ਗਏ ਹਨ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੂੰ ਅੱਜ ਫ਼ਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਪੜਤਾਲ ਪਹਿਲਾਂ ਡੀਆਈਜੀ ਰਣਬੀਰ ਸਿੰਘ ਖਟੜਾ ਕਰ ਰਹੇ ਸਨ ਪਰ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਮਗਰੋਂ 4 ਜਨਵਰੀ ਨੂੰ ਪੰਜਾਬ ਸਰਕਾਰ ਨੇ ਨਵੀਂ ਜਾਂਚ ਟੀਮ ਗਠਿਤ ਕਰ ਦਿੱਤੀ ਸੀ। ਐਸਪੀਐਸ ਪਰਮਾਰ ਨੂੰ ਨਵੀਂ ਜਾਂਚ ਟੀਮ ਦਾ ਮੁਖੀ ਥਾਪਿਆ ਗਿਆ ਸੀ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ

PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
Advertisement
ABP Premium

ਵੀਡੀਓਜ਼

‘ਆਪ’ ਕਿਸਦੇ ਸਿਰ 'ਤੇ ਸਜਾਇਆ ਪਟਿਆਲਾ ਦੇ Mayor ਦਾ ਤਾਜJagjit Singh Dhallewal | ਸਿੰਘ ਸਾਹਿਬਾਨ ਕੋਲ ਜਾਣ ਦੀ ਬਜਾਏ ਪ੍ਰਧਾਨ ਮੰਤਰੀ ਨੂੰ ਮਿਲਣ ਭਾਜਪਾ ਆਗੂਸੰਯੁਕਤ ਕਿਸਾਨ ਮੋਰਚਾ ਦੇ ਲੀਡਰ ਪਹੁੰਚੇ ਖਨੌਰੀ, ਹੁਣ ਬਲੇਗੀ ਏਕਤਾ ਦੀ ਮਸ਼ਾਲਖਨੌਰੀ ਬਾਰਡਰ ਤੋਂ ਵੱਡੀ ਖਬਰ, ਕਿਸਾਨਾਂ ਦੇ ਹੌਸਲੇ ਬੁਲੰਦ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ

Embed widget