ਬਰਨਾਲਾ: ਬਰਨਾਲਾ ਦੇ ਪਿੰਡ ਸੰਘੇੜਾ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਨੌਜਵਾਨ ਨੂੰ ਹਸਪਤਾਲ ਲਿਆਉਣ ਵਾਲੇ ਲੋਕਾਂ ਨੇ ਉਸ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਦਾ ਖ਼ਦਸ਼ਾ ਜ਼ਾਹਿਰ ਕੀਤਾ ਹੈ। ਉਨ੍ਹਾਂ ਪਿੰਡ ਵਿੱਚ ਸ਼ਰੇਆਮ ਨਸ਼ਾ ਵਿਕਣ ਦਾ ਵੀ ਖ਼ੁਲਾਸਾ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ’ਚ ਜਾਂਚ ਦੀ ਗੱਲ ਕਹੀ ਹੈ।
ਕੀ ਹੁਣ ਕੈਪਟਨ ਅਮਰਿੰਦਰ ਦੇਣਗੇ ਅਸਤੀਫ਼ਾ?, ਜ਼ਹਿਰੀਲੀ ਸ਼ਰਾਬ ਬਣੀ ਮੁੱਖ ਮੰਤਰੀ ਲਈ ਮੁਸੀਬਤ
ਲੋਕਾਂ ਦਾ ਕਹਿਣਾ ਹੈ ਕਿ ਮ੍ਰਿਤਕ ਨੌਜਵਾਨ ਨਸ਼ਾ ਕਰਨ ਦਾ ਆਦੀ ਸੀ। ਇਸ ਦੀ ਮੌਤ ਦਾ ਕਾਰਨ ਵੀ ਨਸ਼ੇ ਦੀ ਓਵਰਡੋਜ਼ ਹੀ ਲੱਗ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਪਿੰਡ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਜਿਸ ਕਰਕੇ ਉਨ੍ਹਾਂ ਦੇ ਪਿੰਡ ’ਚ ਨਸ਼ੇੜੀਆਂ ਦੀ ਗਿਣਤੀ ਵੀ ਬਹੁਤ ਜ਼ਿਆਦਾ ਹੈ। ਉਨ੍ਹਾਂ ਪੰਜਾਬ ਸਰਕਾਰ ’ਤੇ ਨਸ਼ੇ ਉਪਰ ਰੋਕ ਲਗਾਉਣ ਦੀ ਮੰਗ ਕੀਤੀ।
ਦਿਲਜੀਤ ਨੇ ਕਿਉਂ ਗਾਇਆ ਗੁਰਦਾਸ ਮਾਨ ਵਾਂਗ ਗੀਤ? ਵੀਡੀਓ ਰਾਹੀਂ ਦੱਸ ਕੇ ਕੀਤਾ ਕਰਨ ਔਜਲਾ ਦਾ ਧੰਨਵਾਦ
ਉਧਰ, ਇਸ ਮਾਮਲੇ ’ਤੇ ਪੁਲਿਸ ਦਾ ਕਹਿਣਾ ਹੈ ਕਿ ਕੋਈ ਜ਼ਹਿਰੀਲੀ ਚੀਜ਼ ਖਾ ਕੇ ਉਸ ਵੱਲੋਂ ਖ਼ੁਦਕੁਸ਼ੀ ਕੀਤੀ ਲੱਗਦੀ ਹੈ ਕਿਉਂਕਿ ਉਸ ਦੇ ਮੂੰਹ 'ਚੋਣ ਝੱਗ ਨਿਕਲ ਰਹੀ ਸੀ। ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ ਜਾਂ ਖ਼ੁਦਕੁਸ਼ੀ, ਪਿੰਡ ਵਾਲੇ ਸਹੀ ਜਾਂ ਪੁਲਿਸ ਵਾਲੇ?
ਏਬੀਪੀ ਸਾਂਝਾ
Updated at:
02 Aug 2020 04:42 PM (IST)
ਬਰਨਾਲਾ ਦੇ ਪਿੰਡ ਸੰਘੇੜਾ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਨੌਜਵਾਨ ਨੂੰ ਹਸਪਤਾਲ ਲਿਆਉਣ ਵਾਲੇ ਲੋਕਾਂ ਨੇ ਉਸ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਦਾ ਖ਼ਦਸ਼ਾ ਜ਼ਾਹਿਰ ਕੀਤਾ ਹੈ। ਉਨ੍ਹਾਂ ਪਿੰਡ ਵਿੱਚ ਸ਼ਰੇਆਮ ਨਸ਼ਾ ਵਿਕਣ ਦਾ ਵੀ ਖ਼ੁਲਾਸਾ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ’ਚ ਜਾਂਚ ਦੀ ਗੱਲ ਕਹੀ ਹੈ।
ਸੰਕੇਤਕ ਤਸਵੀਰ
- - - - - - - - - Advertisement - - - - - - - - -