ਪੜਚੋਲ ਕਰੋ
Advertisement
ਬਰਨਾਲਾ ਦਾ ਕਿਸਾਨ ਬਣਿਆ ਮਿਸਾਲ, 36 ਏਕੜ ਰਕਬੇ ਵਿਚ ਝੋਨੇ ਦੀ ਸਿੱਧੀ ਬਿਜਾਈ
ਬਰਨਾਲਾ ਦੇ ਪਿੰਡ ਤਾਜੋਕੇ ਦਾ ਕਿਸਾਨ ਗੁਰਪ੍ਰੀਤ ਸਿੰਘ ਹੋਰਨਾਂ ਕਿਸਾਨਾਂ ਲਈ ਮਿਸਾਲ ਬਣਿਆ ਹੈ। ਉਸ ਨੇ ਆਪਣੇ 100 ਫੀਸਦੀ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ। ਕਿਸਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਕੋਲ 30 ਏਕੜ ਜ਼ਮੀਨ ਆਪਣੀ ਹੈ ਤੇ ਕਰੀਬ 6 ਏਕੜ ਜ਼ਮੀਨ ਠੇਕੇ ’ਤੇ ਲੈ ਕੇ ਵਾਹੀ ਕਰਦਾ ਹੈ।
ਬਰਨਾਲਾ: ਬਰਨਾਲਾ ਦੇ ਪਿੰਡ ਤਾਜੋਕੇ ਦਾ ਕਿਸਾਨ ਗੁਰਪ੍ਰੀਤ ਸਿੰਘ ਹੋਰਨਾਂ ਕਿਸਾਨਾਂ ਲਈ ਮਿਸਾਲ ਬਣਿਆ ਹੈ। ਉਸ ਨੇ ਆਪਣੇ 100 ਫੀਸਦੀ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ। ਕਿਸਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਕੋਲ 30 ਏਕੜ ਜ਼ਮੀਨ ਆਪਣੀ ਹੈ ਤੇ ਕਰੀਬ 6 ਏਕੜ ਜ਼ਮੀਨ ਠੇਕੇ ’ਤੇ ਲੈ ਕੇ ਵਾਹੀ ਕਰਦਾ ਹੈ। ਉਸ ਨੇ ਸਾਰੇ ਕਰੀਬ 36 ਏਕੜ ਰਕਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ। ਕਿਸਾਨ ਨੇ ਦੱਸਿਆ ਕਿ ਉਹ ਪਹਿਲਾਂ ਰਵਾਇਤੀ ਤਰੀਕੇ ਨਾਲ ਝੋਨਾ ਲਗਾਉਦਾ ਸੀ, ਪਰ ਪਿਛਲੀ ਵਾਰ ਕੋਰੋਨਾ ਕਾਲ ਦੌਰਾਨ ਲੇਬਰ ਦੀ ਸਮੱਸਿਆ ਕਰ ਕੇ ਉਸ ਨੇ ਝੋਨੇ ਦੀ ਸਿੱਧੀ ਬਿਜਾਈ ਦਾ ਤਜਰਬਾ ਕੀਤਾ, ਜਿਸ ਦੇ ਚੰਗੇ ਨਤੀਜੇ ਸਾਹਮਣੇ ਆਏ।
ਉਨ੍ਹਾਂ ਦੱਸਿਆ ਕਿ ਇਸ ਤਕਨੀਕ ਨਾਲ ਲੇਬਰ, ਪਾਣੀ ਅਤੇ ਸਮੇਂ ਦੀ ਹੁੰਦੀ ਬੱਚਤ ਨੂੰ ਦੇਖਦੇ ਹੋਏ ਉਸ ਨੇ ਇਸ ਵਾਰ ਸਾਰੇ ਰਕਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ। ਕਿਸਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਤਕਨੀਕ ਨਾਲ ਝਾੜ ਵੀ ਵਧੀਆ ਰਿਹਾ, ਜੋ ਕਰੀਬ 33 ਤੋਂ 34 ਕੁਇੰਟਲ ਪ੍ਰਤੀ ਏਕੜ ਸੀ। ਉਨਾਂ ਦੱਸਿਆ ਕਿ ਇਸ ਤਕਨੀਕ ਨਾਲ ਝੋਨਾ ਲਗਾਉਣ ਲਈ ਲੈਵਲ ਲੇਜ਼ਰ ਨਾਲ ਜ਼ਮੀਨ ਪੱਧਰੀ ਕਰ ਕੇ ਡੀਐਸਆਰ ਡਰਿੱਲ ਵਰਤੀ ਗਈ ਹੈੇ। ਉਨਾਂ ਨੇ ਇਕਲੌਤੇ ਪੱਧਰ ’ਤੇ ਇਹ ਮਸ਼ੀਨ ਖਰੀਦੀ ਹੈ, ਜਿਸ ਦੀ ਸਬਸਿਡੀ ਲਈ ਅਪਲਾਈ ਕੀਤਾ ਹੋਇਆ ਹੈ।
ਉਨਾਂ ਦੱਸਿਆ ਕਿ ਪਿੰਡ ਤਾਜੋਕੇ ਦੇ ਕਿਸਾਨ ਅਗਾਂਹਵਧੂ ਹਨ ਤੇ ਪਿੰਡ ਦਾ ਕਰੀਬ 500 ਏਕੜ ਰਕਬਾ ਡੀਐਸਆਰ ਅਧੀਨ ਲਿਆਂਦਾ ਗਿਆ ਹੈ। ਇਸੇ ਪਿੰਡ ਦੇ ਵਾਸੀ ਬੂਟਾ ਸਿੰਘ ਤਾਜੋਕੇ ਨੇ ਦੱਸਿਆ ਕਿ ਉਨਾਂ ਕੋਲ 26 ਏਕੜ ਜ਼ਮੀਨ ਹੈ। ਪਿਛਲੇ ਸਾਲ 10 ਏਕੜ ਵਿਚ ਝੋਨੇ ਦੀ ਸਿੱਧੀ ਬਿਜਾਈ ਸਫਲ ਰਹੀ ਤੇ ਇਸ ਵਾਰ 15 ਏਕੜ ਵਿਚ ਸਿੱਧੀ ਬਿਜਾਈ ਕੀਤੀ ਹੈ। ਮੁੱਖ ਖੇਤੀਬਾੜੀ ਅਫਸਰ ਡਾ. ਚਰਨਜੀਤ ਸਿੰਘ ਕੈਂਥ ਨੇ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਮਾਰਚ ਤੋਂ ਕੋਵਿਡ ਪ੍ਰੋਟੋਕੋਲਾਂ ਦੀ ਪਾਲਣਾ ਕਰਦੇ ਹੋਏ ਪਿੰਡ ਪੱਧਰੀ ਕੈਂਪਾਂ ਅਤੇ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ।
ਹੁਣ ਤੱਕ ਡੀਐਸਆਰ ਬਾਰੇ 19 ਵਿਸ਼ੇਸ਼ ਕੈਂਪ ਲਾਏ ਜਾ ਰਹੇ ਹਨ ਅਤੇ ਰੋਜ਼ਾਨਾ ਪੱਧਰ ’ਤੇ ਵਿਭਾਗ ਦੀ ਟੀਮ ਵੱਲੋਂ ਖੇਤਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਉਨਾਂ ਦੀਆਂ ਟੀਮਾਂ ਵੱਲੋਂ ਰੇਤਲੀ ਜ਼ਮੀਨ ਨੂੰ ਛੱਡ ਕੇ ਦਰਮਿਆਨੀ ਤੋਂ ਭਾਰੀ ਜ਼ਮੀਨ ਵਿਚ ਸਿੱਧੀ ਬਿਜਾਈ ਦੀ ਸਿਫਾਰਸ਼ ਕੀਤੀ ਜਾਂਦੀ ਹੈ। ਉਨਾਂ ਦੱਸਿਆ ਕਿ ਜ਼ਿਲੇ ਦਾ ਝੋਨੇ ਅਧੀਨ ਅੰਦਾਜ਼ਨ ਰਕਬਾ 1.13 ਲੱਖ ਹੈਕਟੇਅਰ ਹੈ, ਜਿਸ ਵਿਚੋਂ 25 ਤੋਂ 30 ਹਜ਼ਾਰ ਹੈਕਟੇਅਰ ਰਕਬਾ (ਪਿਛਲੇ ਸਾਲ ਨਾਲੋਂ ਕਰੀਬ 20 ਫੀਸਦੀ ਵਾਧੇ ਨਾਲ) ਝੋਨੇ ਦੀ ਸਿੱਧੀ ਬਿਜਾਈ ਅਧੀਨ ਆਉਣ ਦਾ ਅਨੁਮਾਨ ਹੈ।
ਕੈਂਥ ਨੇ ਦੱਸਿਆ ਕਿ ਜ਼ਿਲੇ ਵਿਚ ਕਰੀਬ 150 ਡੀਐਸਆਰ ਮਸ਼ੀਨਾਂ ਨਾਲ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ। ਪਿਛਲੇ ਸਾਲ ਆਧੁਨਿਕ ਮਸ਼ੀਨਰੀ ਜਿਵੇਂ ਸੁਪਰ ਸੀਡਰ, ਮਲਚਰ, ਉਲਟਾਵੇਂ ਹਲ ਆਦਿ ’ਤੇ ਕਰੀਬ 15 ਕਰੋੜ ਦੀ ਸਬਸਿਡੀ ਜ਼ਿਲੇ ਦੇ ਕਿਸਾਨਾਂ ਨੂੰ ਦਿੱਤੀ ਗਈ ਹੈ ਤੇ ਹੋਰ ਸਬਸਿਡੀ ਵੀ ਪ੍ਰਕਿਰਿਆ ਅਧੀਨ ਹੈ। ਉਨਾਂ ਦੱਸਿਆ ਕਿ ਇਸ ਵਾਰ ਕਿਸਾਨਾਂ ਵੱਲੋਂ ਆਨਲਾਈਨ ਪੋਰਟਲ ਰਾਹੀਂ ਸਬਸਿਡੀ ’ਤੇ ਮਸ਼ੀਨਰੀ ਲੈਣ ਲਈ ਅਪਲਾਈ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਪਿੰਡ ਤਾਜੋਕੇ ਦੇ ਅਗਾਂਹਵਧੂ ਕਿਸਾਨਾਂ ਦੀ ਸ਼ਲਾਘਾ ਕੀਤੀ ਜੋ ਸਮੇਂ ਦੇ ਹਾਣੀ ਬਣ ਕੇ ਨਵੀਆਂ ਖੇਤੀ ਤਕਨੀਕਾਂ ਅਪਣਾ ਰਹੇ ਹਨ ਅਤੇ ਕੁਦਰਤੀ ਸ੍ਰੋਤਾਂ ਦੀ ਸੰਭਾਲ ਵਿਚ ਵੀ ਯੋਗਦਾਨ ਪਾ ਰਹੇ ਹਨ। ਉਨਾਂ ਹੋਰਨਾਂ ਕਿਸਾਨਾਂ ਨੂੰ ਵੀ ਸੇਧ ਲੈਣ ਦਾ ਸੱਦਾ ਦਿੱਤਾ ਤਾਂ ਜੋ ਬਰਨਾਲਾ ਵਿਚ ਵੱਧ ਤੋਂ ਵੱਧ ਰਕਬਾ ਸਿੱਧੀ ਬਿਜਾਈ ਅਧੀਨ ਲਿਆਂਦਾ ਜਾ ਸਕੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਦੇਸ਼
ਪੰਜਾਬ
ਪੰਜਾਬ
Advertisement