ਬਟਾਲਾ: ਜ਼ਿਲ੍ਹਾ ਬਟਾਲਾ ਪੁਲਿਸ ਵਲੋਂ ਨਾਮਵਰ ਗੈਂਮਸਟਰ ਜੱਗੂ ਭਗਵਾਨਪੁਰੀਆ (jaggu bhagwanpuria) ਨੂੰ ਪਟਿਆਲਾ ਜੇਲ੍ਹ ਤੋਂ ਬਟਾਲਾ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸਐਸਪੀ ਬਟਾਲਾ ਓਪਿੰਦਰਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਬਟਾਲਾ ਪੁਲਿਸ ਜੱਗੂ ਭਗਵਾਨਪੁਰੀਆ ਨੂੰ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ (Dalbir Singh) ਦੇ ਕਤਲ ਕੇਸ ਵਿੱਚ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਗਿਆ ਹੈ ਤੇ ਬਟਾਲਾ ਅਦਾਲਤ ਵਿੱਚ ਪੇਸ਼ ਕੀਤੇ ਜਾਣ ਮਗਰੋਂ ਮਾਣਯੋਗ ਅਦਾਲਤ ਨੇ ਉਸ ਨੂੰ ਤਿੰਨ ਦਿਨਾਂ ਪੁਲੀਸ ਰਿਮਾਂਡ ਦਾ ਆਦੇਸ਼ ਦਿੱਤਾ ਹੈ।
ਦੱਸ ਦਈਏ ਕਿ ਪਿਛਲੇ ਲੰਬੇ ਸਮੇਂ ਤੋਂ ਮ੍ਰਿਤਕ ਸਾਬਕਾ ਸਰਪੰਚ ਦੇ ਪਰਿਵਾਰਕ ਮੈਂਬਰ ਅਤੇ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਦੋਸ਼ ਲਾਉਂਦੇ ਰਹੇ ਹਨ ਕਿ ਦਲਬੀਰ ਸਿੰਘ ਦਾ ਕਤਲ ਸਾਜਿਸ਼ ਤਹਿਤ ਕੀਤਾ ਗਿਆ ਸੀ।
ਬਟਾਲਾ ਅਦਾਲਤ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਭੇਜਿਆ ਤਿੰਨ ਦਿਨਾਂ ਪੁਲਿਸ ਰਿਮਾਂਡ ‘ਤੇ
ਏਬੀਪੀ ਸਾਂਝਾ
Updated at:
30 Apr 2020 09:48 PM (IST)
ਜ਼ਿਲ੍ਹਾ ਬਟਾਲਾ ਪੁਲਿਸ ਵਲੋਂ ਨਾਮਵਰ ਗੈਂਮਸਟਰ ਜੱਗੂ ਭਗਵਾਨਪੁਰੀਆ ਨੂੰ ਪਟਿਆਲਾ ਜੇਲ੍ਹ ਤੋਂ ਬਟਾਲਾ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।
ਪੁਰਾਣੀ ਤਸਵੀਰ
- - - - - - - - - Advertisement - - - - - - - - -