ਫਰੀਦਕੋਟ: ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਅਜੇ ਤੱਕ ਸਜ਼ਾ ਵੀ ਨਹੀਂ ਮਿਲੀ ਕਿ ਇਸ ਮਾਮਲੇ ਦੇ ਮੁੱਖ ਗਵਾਹ ਦੀ ਮੌਤ ਹੋਣ ਦੀ ਖ਼ਬਰ ਸਾਮ੍ਹਣੇ ਆਈ ਹੈ। ਗੋਲੀ ਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ। ਜਿਸ ਲਈ ਉਸਦੇ ਪਰਿਵਾਰ ਵਾਲਿਆਂ ਵਲੋਂ ਸਿਆਸੀ ਆਗੂਆਂ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ।
ਪਰਿਵਾਰ ਵਾਲਿਆਂ ਨੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਤੇ ਕਾਂਗਰਸੀ ਵਿਧਾਇਕ ਕੁਸ਼ਲਦੀਪ ਢਿੱਲੋਂ 'ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਸਿਆਸੀ ਦਬਾਅ ਹੇਠ ਵੱਖੋਂ-ਵੱਖ ਮਹਿਕਮੇ ਉਸ ਨੂੰ ਪਰੇਸ਼ਾਨ ਕਰਦੇ ਸੀ। ਸੁਰਜੀਤ ਦੀ ਪਤਨੀ ਨੇ ਪਿੰਡ ਦੇ ਇੱਕ ਕਾਂਗਰਸੀ ਆਗੂ 'ਤੇ ਵੀ ਤੰਗ ਪਰੇਸ਼ਾਨ ਕਰਨ ਦੇ ਆਰੋਪ ਲਗਾਏ ਹਨ। ਉਸ ਨੇ ਕਿਹਾ ਕਿ ਉਹ ਕਈ ਵਾਰ ਉਨ੍ਹਾਂ ਦੇ ਘਰ ਵੱਲ ਕਰਕੇ 20-20 ਫਾਇਰ ਵੀ ਕਰ ਚੁੱਕਿਆ ਹੈ।
ਨਾਲ ਹੀ ਮ੍ਰਿਤਕ ਦੀ ਪਤਨੀ ਨੇ ਕਿਹਾ ਕਿ ਦਾਦੂਵਾਲ ਸਮੇਤ ਹੋਰਨਾਂ ਜੱਥੇਬੰਦੀਆਂ ਨੇ ਸਾਨੂੰ ਬਲੀ ਦਾ ਬੱਕਰਾ ਬਣਾਇਆ ਤੇ ਉਸਦੇ ਪਤੀ ਤੋਂ ਧੱਕੇ ਨਾਲ ਬਿਆਨ ਲਏ ਗਏ। ਗੌਰਤਲਬ ਹੈ ਕਿ ਸੁਰਜੀਤ ਸਿੰਘ ਬਹਿਬਲ ਕਲਾਂ ਗੋਲੀ ਕਾਂਡ ਦਾ ਮੁੱਖ ਗਵਾਹ ਸੀ। ਇਸ ਦੌਰਾਨ ਦੋ ਸਿੱਖ ਪ੍ਰਦਰਸ਼ਨਕਾਰੀਆਂ ਦੀ ਮੌਤ ਹੋਈ ਸੀ।
ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਗਵਾਹ ਦੀ ਸਿਆਸੀ ਦਬਾਅ ਨੇ ਲਈ ਜਾਨ!
ਏਬੀਪੀ ਸਾਂਝਾ
Updated at:
20 Jan 2020 09:36 AM (IST)
ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ। ਜਿਸ ਲਈ ਉਸਦੇ ਪਰਿਵਾਰ ਵਾਲਿਆਂ ਵਲੋਂ ਸਿਆਸੀ ਆਗੂਆਂ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ।
- - - - - - - - - Advertisement - - - - - - - - -