ਬੇਰੂਤ: ਲੇਬਨਾਨ ਦੀ ਰਾਜਧਾਨੀ ਬੇਰੂਤ 'ਚ ਹੋਏ ਭਿਆਨਕ ਧਮਾਕੇ ਤੋਂ ਬਾਅਦ ਸਰਕਾਰ ਨੇ ਦੋ ਹਫਤਿਆਂ ਲਈ ਐਮਰਜੈਂਸੀ ਦੀ ਘੋਸ਼ਣਾ ਕਰ ਦਿੱਤੀ ਹੈ ਅਤੇ ਇਸ ਦੌਰਾਨ ਫੌਜ ਨੂੰ ਕਈ ਅਧਿਕਾਰ ਦਿੱਤੇ ਗਏ ਹਨ। ਸਰਕਾਰ ਨੇ ਬੁੱਧਵਾਰ ਨੂੰ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਇਸ ਦਾ ਐਲਾਨ ਕੀਤਾ। ਸਰਕਾਰ ਨੇ ਕਿਹਾ ਕਿ ਬੇਰੂਤ ਬੰਦਰਗਾਹ ਦੇ ਕਈ ਅਧਿਕਾਰੀਆਂ ਨੂੰ ਉਦੋਂ ਤਕ ਨਜ਼ਰਬੰਦ ਰੱਖਿਆ ਜਾ ਰਿਹਾ ਹੈ ਜਦੋਂ ਤਕ ਇਸ ਗੱਲ ਦੀ ਜਾਂਚ ਨਹੀਂ ਕੀਤੀ ਜਾਂਦੀ ਕਿ ਕਿਵੇਂ ਬੰਦਰਗਾਹ 'ਚ 2750 ਟਨ ਅਮੋਨੀਅਮ ਨਾਈਟ੍ਰੇਟ ਲਿਆਂਦਾ ਗਿਆ।

ਮੰਨਿਆ ਜਾ ਰਿਹਾ ਹੈ ਕਿ ਇਹ ਧਮਾਕਾ ਲਾਪਰਵਾਹੀ ਕਾਰਨ ਹੋਇਆ ਹੈ। ਇਸ ਘਟਨਾ ਵਿੱਚ 100 ਤੋਂ ਵੱਧ ਲੋਕ ਮਾਰੇ ਗਏ ਅਤੇ ਲਗਭਗ 4,000 ਲੋਕ ਜ਼ਖਮੀ ਹੋਏ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਲੇਬਨਾਨ ਦੇ ਲੋਕਾਂ ਨਾਲ ਹਮਦਰਦੀ ਜ਼ਾਹਰ ਕੀਤੀ ਹੈ। ਉਨ੍ਹਾਂ ਇਸ ਭਿਆਨਕ ਵਿਸਫੋਟ ਤੋਂ ਬਾਅਦ ਦੇਸ਼ ਨੂੰ ਮਾਨਵਤਾਵਾਦੀ ਸਹਾਇਤਾ ਭੇਜਣ ਦੀ ਪੇਸ਼ਕਸ਼ ਕੀਤੀ ਹੈ।

ਕੋਰੋਨਾ ਹਸਪਤਾਲ 'ਚ ਲੱਗੀ ਅੱਗ, 8 ਲੋਕਾਂ ਦੀ ਝੁਲਸਣ ਨਾਲ ਹੋਈ ਮੌਤ

ਬੇਰੂਤ ਵਿੱਚ ਹੋਏ ਭਿਆਨਕ ਧਮਾਕੇ ਤੋਂ ਇੱਕ ਦਿਨ ਬਾਅਦ, ਦੁਨੀਆ ਦੇ ਕਈ ਦੇਸ਼ਾਂ ਨੇ ਲੇਬਨਾਨ ਦੀ ਮਦਦ ਕਰਨ ਦਾ ਵਾਅਦਾ ਕੀਤਾ। ਆਸਟਰੇਲੀਆ, ਇੰਡੋਨੇਸ਼ੀਆ ਤੋਂ ਲੈ ਕੇ ਯੂਰਪ, ਅਮਰੀਕਾ ਅਤੇ ਹੋਰ ਦੇਸ਼ਾਂ ਨੇ ਸਹਾਇਤਾ ਦੀ ਪੇਸ਼ਕਸ਼ ਕੀਤੀ। ਫਰਾਂਸ ਨੇ ਬੁੱਧਵਾਰ ਨੂੰ ਦੋ ਜਹਾਜ਼ਾਂ ਰਾਹੀਂ ਸਮੱਗਰੀ ਅਤੇ ਬਚਾਅ ਟੀਮਾਂ ਨੂੰ ਬੇਰੂਤ ਭੇਜਿਆ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਬੇਰੂਤ ਵਿੱਚ ਹੋਏ ਭਿਆਨਕ ਧਮਾਕੇ ਤੋਂ ਬਾਅਦ ਵੀਰਵਾਰ ਨੂੰ ਲੇਬਨਾਨ ਜਾ ਰਹੇ ਹਨ।

ਮੁੰਬਈ 'ਚ ਜਨਜੀਵਨ ਬੇਹਾਲ, ਦੋ ਟਰੇਨਾਂ ਜ਼ਰੀਏ 500 ਲੋਕਾਂ ਨੂੰ ਕੀਤਾ ਰੈਸੀਕਿਊ, ਰੈੱਡ ਅਲਰਟ ਜਾਰੀ

ਚੈੱਕ ਰਿਪਬਲਿਕ, ਜਰਮਨੀ, ਗ੍ਰੀਸ, ਪੋਲੈਂਡ ਅਤੇ ਨੀਦਰਲੈਂਡਜ਼ ਨੇ ਵੀ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ। ਵਿਸ਼ਵ ਸਿਹਤ ਸੰਗਠਨ ਨੇ ਮੈਡੀਕਲ ਉਪਕਰਣ ਵੀ ਲੇਬਨਾਨ ਭੇਜਿਆ ਹੈ। ਰੂਸ ਦੇ ਐਮਰਜੈਂਸੀ ਰਾਹਤ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਦਾ ਦੇਸ਼ ਬੇਰੂਤ ਨੂੰ ਰਾਹਤ ਸਮੱਗਰੀ ਨਾਲ ਪੰਜ ਜਹਾਜ਼ ਭੇਜ ਦੇਵੇਗਾ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ