ਚੰਡੀਗੜ੍ਹ: ਬਿਹਾਰ ਚੋਣਾਂ 'ਚ ਜਿੱਤ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਭਾਜਪਾ ਦੀ ਜਿੱਤ ਨੂੰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਮੂੰਹ 'ਤੇ ਚਪੇੜ ਦੱਸਿਆ ਹੈ। ਜਿਸ ਨੂੰ ਆਮ ਆਦਮੀ ਪਾਰਟੀ ਪੰਜਾਬ ਵਲੋਂ ਸਮੁੱਚੇ ਦੇਸ਼ ਦੇ ਕਿਸਾਨਾਂ ਦੀ ਬੇਇੱਜ਼ਤੀ ਦੱਸਿਆ ਹੈ । 'ਆਪ' ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਦੇ ਨੇਤਾ ਸੱਤੇ ਦੇ ਨਸ਼ੇ ਵਿੱਚ ਆਮ ਲੋਕਾਂ ਅਤੇ ਖ਼ਾਸਕਰ ਕਿਸਾਨਾਂ ਦੀ ਆਵਾਜ਼ ਨੂੰ ਸੁਣਨ ਦੀ ਬਜਾਏ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ ਕਿਸਾਨੀ ਦੇ ਮੌਜੂਦਾ ਮੁੱਦੇ ਬਹੁਤ ਗੰਭੀਰ ਹਨ। ਜਿਸ ਉੱਤੇ ਦੇਸ਼ ਅਤੇ ਖ਼ਾਸ ਤੌਰ 'ਤੇ ਪੰਜਾਬ ਸੂਬੇ ਦਾ ਭਵਿੱਖ ਟਿਕਿਆ ਹੋਇਆ ਹੈ। ਇਸ ਲਈ ਭਾਜਪਾ ਆਗੂਆਂ ਨੂੰ ਇਸ ਦੀ ਗੰਭੀਰਤਾ ਨੂੰ ਸਮਝਦੇ ਹੋਏ ਸੌੜੀ ਬਿਆਨਬਾਜ਼ੀ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣ ਵਿੱਚ ਆਪਣੇ ਨਾਲ ਹੋਏ ਧੱਕੇ ਦਾ ਬੀਜੇਪੀ ਤੋਂ ਬਦਲਾ ਲਵੇਗੀ ਅਤੇ ਇਨ੍ਹਾਂ ਦਾ ਸੂਬੇ ਵਿਚੋਂ ਬੋਰੀਆ ਬਿਸਤਰਾ ਗੋਲ ਕਰ ਦੇਵਾਂਗੇ।
ਕੇਂਦਰੀ ਸਰਕਾਰ ਨਾਲ ਮੀਟਿੰਗ ਲਈ ਦਿੱਲੀ ਜਾਣਗੇ ਕਿਸਾਨ ਲੀਡਰ, ਚੰਡੀਗੜ੍ਹ 'ਚ ਵਿਚਾਰ-ਚਰਚਾ ਕਰਨ ਮਗਰੋਂ ਐਲਾਨ
ਕੈਪਟਨ ਅਮਰਿੰਦਰ ਸਿੰਘ 'ਤੇ ਵਰ੍ਹਦਿਆਂ ਮਾਨ ਅਤੇ ਮੀਤ ਹੇਅਰ ਨੇ ਕਿਹਾ ਕਿ ਉਨ੍ਹਾਂ ਦਾ ਪੰਜਾਬ ਦੇ ਲੋਕਾਂ ਨਾਲ ਕੋਈ ਸਰੋਕਾਰ ਨਹੀਂ ਅਤੇ ਉਹ ਆਪਣੀ ਆਇਆਸ਼ੀ ਵਿੱਚ ਡੁੱਬ ਕੇ ਪੰਜਾਬ ਨੂੰ ਤਬਾਹੀ ਦੇ ਕੰਢੇ 'ਤੇ ਲੈ ਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਰਗੇ ਕਮਜ਼ੋਰ ਮੁੱਖ ਮੰਤਰੀ ਕਾਰਨ ਹੀ ਮੋਦੀ ਪੰਜਾਬ ਨੂੰ ਅੱਖਾਂ ਵਿਖਾ ਰਹੇ ਹਨ ਅਤੇ ਕਿਸਾਨ ਅੰਦੋਲਨ ਨੂੰ ਦਬਾਉਣ ਦੇ ਮਨਸੂਬੇ ਨਾਲ ਸੂਬੇ 'ਚ ਰੇਲ ਗੱਡੀਆਂ ਦੀ ਆਵਾਜਾਈ ਠੱਪ ਕਰਨ ਤੋਂ ਲੈ ਕੇ ਹਰ ਤਰਾਂ ਦੇ ਫ਼ੰਡ ਰੋਕ ਰਹੇ ਹਨ।
Asif Basra Suicide: ਯੂਕੇ ਤੋਂ ਆਈ ਔਰਤ ਨਾਲ ਲਿਵ-ਇਨ 'ਚ ਰਹਿੰਦੇ ਸੀ ਆਸਿਫ਼ ਬਸਰਾ, ਖ਼ੁਦਕੁਸ਼ੀ ਤੋਂ ਪਹਿਲਾਂ ਕੁੱਤੇ ਨੂੰ ਘੁਮਾਉਣ ਲਈ ਗਏ
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਲੋਕਾਂ ਦੁਆਰਾ ਦਿੱਤੇ ਹੋਏ ਫ਼ਤਵੇ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਲੋਂ ਸੇਧ ਲੈਂਦਿਆਂ ਆਮ ਲੋਕਾਂ ਦੀ ਬਾਂਹ ਫੜਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਘੱਟ ਫ਼ੰਡ ਹੋਣ ਦੇ ਬਾਵਜੂਦ ਵੀ ਸੂਬੇ ਵਿੱਚ ਬਿਜਲੀ, ਪਾਣੀ, ਸਿੱਖਿਆ ਅਤੇ ਸਿਹਤ ਦੇ ਖੇਤਰ ਮਿਸਾਲੀ ਕਾਰਜ ਕੀਤੇ ਹਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਕੈਪਟਨ ਕਰਕੇ ਬੀਜੇਪੀ ਦਿਖਾ ਰਹੀ ਪੰਜਾਬ ਦੇ ਕਿਸਾਨਾਂ ਨੂੰ ਅੱਖਾਂ, ਭਗਵੰਤ ਮਾਨ ਨੇ ਦਿੱਤੀ ਅਮਰਿੰਦਰ ਸਿੰਘ ਨੂੰ ਸਲਾਹ
ਏਬੀਪੀ ਸਾਂਝਾ
Updated at:
12 Nov 2020 06:31 PM (IST)
ਬਿਹਾਰ ਚੋਣਾਂ 'ਚ ਜਿੱਤ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਭਾਜਪਾ ਦੀ ਜਿੱਤ ਨੂੰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਮੂੰਹ 'ਤੇ ਚਪੇੜ ਦੱਸਿਆ ਹੈ। ਜਿਸ ਨੂੰ ਆਮ ਆਦਮੀ ਪਾਰਟੀ ਪੰਜਾਬ ਵਲੋਂ ਸਮੁੱਚੇ ਦੇਸ਼ ਦੇ ਕਿਸਾਨਾਂ ਦੀ ਬੇਇੱਜ਼ਤੀ ਦੱਸਿਆ ਹੈ ।
- - - - - - - - - Advertisement - - - - - - - - -