Bhagwant Mann Marriage Live: ਸੀਐਮ ਭਗਵੰਤ ਮਾਨ ਦਾ ਵਿਆਹ, 'ਆਪ' ਨੂੰ ਗੋਡੇ-ਗੋਡੇ ਚਾਅ, ਡਾ. ਗੁਰਪ੍ਰੀਤ ਨਾਲ ਨਵਾਂ ਸਫਰ ਸ਼ੁਰੂ

Punjab CM Bhagwant Mann Marriage Live Updates: ਸੀਐਮ ਭਗਵੰਤ ਮਾਨ ਦਾ ਵਿਆਹ, 'ਆਪ' ਨੂੰ ਗੋਡੇ-ਗੋਡੇ ਚਾਅ, ਡਾ. ਗੁਰਪ੍ਰੀਤ ਨਾਲ ਨਵਾਂ ਸਫਰ ਸ਼ੁਰੂ

ਏਬੀਪੀ ਸਾਂਝਾ Last Updated: 07 Jul 2022 03:57 PM
Bhagwant Mann Marriage: ਜਦੋਂ ਸੀਐਮ ਭਗਵੰਤ ਨੇ ਕੀਤਾ ਨਵੀਆਂ ਸਾਲੀਆਂ ਨਾਲ ਹਾਸਾ-ਠੱਠਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਡਾ. ਗੁਰਪ੍ਰੀਤ ਕੌਰ ਨਾਲ ਆਨੰਦ ਕਾਰਜ ਹੋ ਗਏ ਹਨ। ਇਸ ਦੇ ਨਾਲ ਹੀ ਡਾਕਟਰ ਗੁਰਪ੍ਰੀਤ ਕੌਰ ਭਗਵੰਤ ਮਾਨ ਦੇ ਪਤਨੀ ਬਣ ਗਏ। ਅਹਿਮ ਗੱਲ ਹੈ ਕਿ ਵਿਆਹ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਮਾਨ ਦੇ ਪਿਤਾ ਦੀਆਂ ਰਸਮਾਂ ਨਿਭਾਈਆਂ ਗਈਆਂ, ਜਦਕਿ ਮੁੱਖ ਮੰਤਰੀ ਦਾ ਭਾਣਜਾ ਉਨ੍ਹਾਂ ਦਾ ਸਰਬਾਲਾ ਬਣਿਆ। ਆਨੰਦ ਕਾਰਜ ​ਲਈ ਰਵਾਨਾ ਹੋਣ ਸਮੇਂ ਭਗਵੰਤ ਮਾਨ ਦਾ ਮਜ਼ਾਕੀਆ ਅੰਦਾਜ਼ ਵੀ ਦਿੱਸਿਆ। ਦਰਅਸਲ ਜਦੋਂ ਲਾੜੀ ਦੀਆਂ ਭੈਣਾਂ ਨੇ ਉਨ੍ਹਾਂ ਦਾ ਰਸਤਾ ਰੋਕਿਆ ਤਾਂ ਮਾਨ ਨੇ ਉਨ੍ਹਾਂ ਨੂੰ ਮੁੰਦਰੀਆਂ ਦਿੱਤੀਆਂ। ਇਸ ਤੋਂ ਬਾਅਦ ਮਾਨ ਨੇ ਰਿਬਨ ਕੱਟਣ ਲਈ ਕੈਂਚੀ ਮੰਗੀ ਤਾਂ ਉਨ੍ਹਾਂ ਦੀਆਂ ਸਾਲੀਆਂ ਨੇ ਕਿਹਾ ਕਿ ਉਹ ਲੈ ਕੇ ਕਿਉਂ ਨਹੀਂ ਆਏ। ਇਸ 'ਤੇ ਮਾਨ ਨੇ ਮਜ਼ਾਕ ਵਿੱਚ ਕਿਹਾ ਕਿ ਉਹ ਆਪਣਾ ਇਕਉਪਮੈਂਟ ਲੈ ਕੇ ਨਹੀਂ ਆਏ। ਹਾਲਾਂਕਿ ਇਸ ਤੋਂ ਬਾਅਦ ਉਨ੍ਹਾਂ ਨੂੰ ਕੈਂਚੀ ਦਿੱਤੀ ਗਈ ਤੇ ਰਿਬਨ ਕੱਟਣ ਤੋਂ ਬਾਅਦ ਉਹ ਆਨੰਦਕਾਰਜ ​ਲਈ ਰਵਾਨਾ ਹੋ ਗਏ।

Punjab CM Marriage Live: ਸੀਐਮ ਦਾ ਵਿਆਹ, ਅਕਾਲੀ ਦਲ ਨੇ ਕੱਸਿਆ ਤੰਜ, ਕਿਹਾ ਇੱਕ ਤਾਂ ਬੁਲਾਇਆ ਨਹੀਂ, ਉੱਪਰੋਂ ਵਾਅਦਾ....

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਬਾਰਾ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਹਰਿਆਣਾ ਦੀ ਧੀ ਡਾ. ਗੁਰਪ੍ਰੀਤ ਕੌਰ ਨਾਲ ਉਨ੍ਹਾਂ ਨੇ ਲਾਵਾਂ ਲਈਆਂ। ਇਸ ਤੋਂ ਬਾਅਦ ਹਰ ਪਾਸੇ ਖੁਸ਼ੀ ਦਾ ਮਾਹੌਲ ਹੈ, ਉੱਥੇ ਹੀ ਵਿਰੋਧੀ ਤੰਜ ਕਸਣ ਤੋਂ ਪਿੱਛੇ ਨਹੀਂ ਹਟ ਰਹੇ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸੀਐਮ ਮਾਨ ਦੀ ਸਰਕਾਰ 'ਤੇ ਹਮਲਾ ਬੋਲਿਆ ਗਿਆ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਇੱਕ ਪੋਸਟ ਪਾਈ ਜਿਸ 'ਚ ਉਨ੍ਹਾਂ ਨੇ ਵਿਆਹ 'ਚ ਨਾ ਬੁਲਾਉਣ ਦਾ ਗਿਲਾ ਵੀ ਕੀਤਾ ਹੈ। ਇਸ ਦੇ ਨਾਲ ਹੀ ਤੰਜ ਕਸਦਿਆਂ ਕਿਹਾ ਕਿ ਵਾਅਦਾ ਦਿੱਲੀ ਮਾਡਲ ਦਾ ਕਰਕੇ ਲਾਗੂ ਇਮਰਾਨ ਵਾਲਾ ਲਾਹੌਰ ਮਾਡਲ ਕੀਤਾ।

CM Bhagwant Mann's wife: ਸੋਸ਼ਲ ਮੀਡੀਆ 'ਤੇ ਵੀ ਸੀਐਮ ਮਾਨ ਤੋਂ ਘੱਟ ਨਹੀਂ ਪਤਨੀ ਡਾ. ਗੁਰਪ੍ਰੀਤ ਕੌਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵਿਆਹ ਦੇ ਬੰਧਨ  'ਚ ਬੱਝ ਚੁੱਕੇ ਹਨ। ਹਰਿਆਣਾ ਦੀ ਡਾਕਟਰ ਗੁਰਪ੍ਰੀਤ ਕੌਰ ਨਾਲ ਉਹਨਾਂ ਦੀਆਂ ਲਾਂਵਾਂ ਹੋਈਆਂ। ਗੱਲ ਕਰੀਏ ਸੀਐੱਮ ਦੀ ਪਤਨੀ ਦੀ ਸਟੇਟਸ ਦੀ ਤਾਂ ਉੱਥੇ ਵੀ ਡਾ. ਗੁਰਪ੍ਰੀਤ ਕੌਰ ਸੀਐੱਮ ਤੋਂ ਘੱਟ ਨਹੀਂ। ਕਿਸਾਨ ਦੀ ਧੀ ਅਤੇ ਡਾਕਟਰ ਗੁਰਪ੍ਰੀਤ ਕੌਰ ਭਗਵੰਤ ਮਾਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਨਜ਼ਰ ਆ ਰਹੀ ਹੈ। 27 ਮਈ ਤੋਂ ਡਾਕਟਰ ਗੁਰਪ੍ਰੀਤ ਲਗਾਤਾਰ ਭਗਵੰਤ ਮਾਨ ਦੇ ਟਵੀਟ ਨੂੰ ਰੀ-ਟਵੀਟ ਕਰ ਰਹੇ ਹਨ। ਉਹ ਟਵਿੱਟਰ 'ਤੇ ਸਿਰਫ 24 ਨੇਤਾਵਾਂ ਨੂੰ ਫਾਲੋ ਕਰ ਰਹੀ ਹੈ ਪਰ ਪਿਛਲੇ 24 ਘੰਟਿਆਂ ਤੋਂ ਉਨ੍ਹਾਂ ਦੀ ਫਾਲੋਇੰਗ ਲਗਾਤਾਰ ਵਧ ਰਹੀ ਹੈ। ਫਿਲਹਾਲ ਉਹਨਾਂ ਦੇ 9 ਹਜ਼ਾਰ ਤੋਂ ਵੱਧ ਫੌਲੋਅਰਸ ਹਨ।

Bhagwant Mann Marriage: ਗੁਰਪ੍ਰੀਤ ਕੌਰ ਕੌਣ ਹੈ ਅਤੇ ਕੀ ਕਰਦੀ ਹੈ?

ਗੁਰਪ੍ਰੀਤ ਕੌਰ ਦੀ ਉਮਰ 32 ਸਾਲ ਹੈ ਅਤੇ ਉਹ ਕੁਰੂਕਸ਼ੇਤਰ ਜ਼ਿਲ੍ਹੇ ਦੇ ਪਿਹੋਵਾ ਦੀ ਰਹਿਣ ਵਾਲੀ ਹੈ।
ਉਸਦੇ ਪਿਤਾ ਇੱਕ ਕਿਸਾਨ ਹਨ ਅਤੇ ਉਸਦੀ ਮਾਂ ਇੱਕ ਘਰੇਲੂ ਔਰਤ ਹੈ।
ਗੁਰਪ੍ਰੀਤ ਦੀਆਂ ਦੋ ਹੋਰ ਭੈਣਾਂ ਹਨ ਜੋ ਵਿਦੇਸ਼ ਵਿੱਚ ਰਹਿੰਦੀਆਂ ਹਨ।
ਗੁਰਪ੍ਰੀਤ ਪੜ੍ਹਾਈ ਵਿੱਚ ਬਹੁਤ ਦਿਲਚਸਪੀ ਰੱਖਦਾ ਹੈ ਅਤੇ ਉਸਨੇ ਡਾਕਟਰੀ ਦੀ ਪੜ੍ਹਾਈ ਕੀਤੀ ਹੈ।
ਉਸ ਨੇ ਮੌਲਾਨਾ ਮੈਡੀਕਲ ਕਾਲਜ, ਹਰਿਆਣਾ ਤੋਂ ਪੜ੍ਹਾਈ ਕੀਤੀ ਹੈ।
ਇੰਨਾ ਹੀ ਨਹੀਂ, ਇਹ ਵੀ ਕਿਹਾ ਜਾ ਰਿਹਾ ਹੈ ਕਿ ਗੁਰਪ੍ਰੀਤ ਨੇ ਪੰਜਾਬ ਵਿਧਾਨ ਸਭਾ ਚੋਣਾਂ 'ਚ ਭਗਵੰਤ ਮਾਨ ਦੀ ਕਾਫੀ ਮਦਦ ਕੀਤੀ ਸੀ।

Bhagwant Mann Marriage:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹਰਿਆਣਾ ਦੇ ਜਵਾਈ ਬਣ ਗਏ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹਰਿਆਣਾ ਦੇ ਜਵਾਈ ਬਣ ਗਏ। ਭਗਵੰਤ ਮਾਨ ਤੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਪਿਹੋਵਾ ਦੀ ਡਾ: ਗੁਰਪ੍ਰੀਤ ਕੌਰ (ਗੋਪੀ) ਅੱਜ ਵਿਆਹ ਦੇ ਬੰਧਨ ਵਿੱਚ ਬੱਝ ਗਏ। ਡਾ: ਗੁਰਪ੍ਰੀਤ ਕੌਰ ਨੂੰ ਪਿਹੋਵਾ ਸਥਿਤ ਆਪਣੇ ਘਰ ਤੇ ਆਂਢ-ਗੁਆਂਢ ਦੇ ਲੋਕ ਗੋਪੀ ਦੇ ਨਾਂ ਨਾਲ ਜਾਣਦੇ ਹਨ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਿਹੋਵਾ ਦਾ ਜਵਾਈ ਬਣਨ ਤੋਂ ਬਾਅਦ ਸ਼ਹਿਰ ਵਾਸੀਆਂ ਵਿੱਚ ਖੁਸ਼ੀ ਦਾ ਮਾਹੌਲ ਹੈ।

Bhagwant Mann Marriage:  ਮੁੱਖ ਮੰਤਰੀ ਭਗਵੰਤ ਮਾਨ ਦੇ ਗੁਰਪ੍ਰੀਤ ਨਾਲ ਆਨੰਦ ਕਾਰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਡਾ. ਗੁਰਪ੍ਰੀਤ ਕੌਰ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਆਨੰਦ ਕਾਰਜ ਹੋ ਗਏ। ਇਸ ਦੇ ਨਾਲ ਹੀ ਡਾਕਟਰ ਗੁਰਪ੍ਰੀਤ ਕੌਰ ਭਗਵੰਤ ਮਾਨ ਦੇ ਪਤਨੀ ਬਣ ਗਏ। ਵਿਆਹ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਮਾਨ ਦੇ ਪਿਤਾ ਦੀਆਂ ਰਸਮਾਂ ਨਿਭਾਈਆਂ ਗਈਆਂ, ਜਦਕਿ ਮੁੱਖ ਮੰਤਰੀ ਦਾ ਭਾਣਜਾ ਉਨ੍ਹਾਂ ਦਾ ਸਰਬਾਲਾ ਬਣਿਆ। ਇਸ ਦੌਰਾਨ ਰਾਘਵ ਚੱਢਾ ਨੇ ਵਿਆਹ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਤਸਵੀਰ ਸਾਂਝੀ ਕੀਤੀ ਹੈ।

Bhagwant Mann Marriage:  ਸੀਐਮ ਹਾਊਸ 'ਚ ਆਨੰਦ ਕਾਰਜ ਦੀ ਰਸਮ ਸ਼ੁਰੂ

ਮੁੱਖ ਮੰਤਰੀ ਭਗਵੰਤ ਮਾਨ ਆਨੰਦ ਕਾਰਜ ਲਈ ਬੈਠ ਗਏ ਹਨ। ਲਗਾਤਾਰ ਉਨ੍ਹਾਂ ਦੀ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹਨ। ਇਸ ਦੌਰਾਨ ਇਕ ਹੋਰ ਫੋਟੋ ਸਾਹਮਣੇ ਆ ਰਹੀ ਹੈ ਜਿਸ ਉਹ ਸਿੱਖ ਰੀਤੀ ਰੀਵਾਜ਼ਾਂ ਅਨੁਸਾਰ ਆਨੰਦ ਕਾਰਜ ਕਰਵਾ ਰਹੇ ਹਨ। 

Bhagwant Mann Marriage: ਆਖਰ ਕਿਉਂ ਉੱਠ ਰਹੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ 'ਤੇ ਸਵਾਲ?

 ਇਸ ਦੌਰਾਨ ਹੀ ਭਗਵੰਤ ਮਾਨ ਦੇ ਵਿਆਹ ਉੱਪਰ ਸਵਾਲ ਉੱਠ ਰਹੇ ਹਨ। ਇਸ ਦਾ ਕਾਰਨ ਇਹ ਹੈ ਕਿ ਭਗਵੰਤ ਮਾਨ ਨੇ ਜਦੋਂ ਪਹਿਲੀ ਪਤਨੀ ਤੋਂ ਤਲਾਕ ਲਿਆ ਸੀ ਕਿ ਤਾਂ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੇ ਪਰਿਵਾਰ ਤੇ ਪੰਜਾਬ ਵਿੱਚੋਂ ਪੰਜਾਬ ਨੂੰ ਚੁਣਿਆ ਸੀ। ਇਸ ਦਾ ਪ੍ਰਚਾਰ ਉਨ੍ਹਾਂ ਨੇ ਚੋਣਾਂ ਦੌਰਾਨ ਵੀ ਕੀਤਾ ਸੀ। ਇਸ ਕਰਕੇ ਸੋਸ਼ਲ ਮੀਡੀਆ ਉੱਪਰ ਹੁਣ ਸਵਾਲ ਉੱਠ ਰਹੇ ਹਨ। ਸੀਐਮ ਮਾਨ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨਾਲ ਸਬੰਧ ਸਿਆਸਤ ਕਾਰਨ ਵਿਗੜੇ ਸਨ। 2014 ਵਿੱਚ ਉਨ੍ਹਾਂ ਸੰਗਰੂਰ ਲੋਕ ਸਭਾ ਸੀਟ ਤੋਂ ਲੋਕ ਸਭਾ ਚੋਣ ਲੜੀ ਸੀ। ਉਦੋਂ ਉਨ੍ਹਾਂ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨੇ ਵੀ ਚੋਣ ਪ੍ਰਚਾਰ ਕੀਤਾ ਸੀ। ਹਾਲਾਂਕਿ ਅਗਲੇ ਸਾਲ ਹੀ ਰਿਸ਼ਤਾ ਵਿਗੜਨਾ ਸ਼ੁਰੂ ਹੋ ਗਿਆ। ਉਸ ਵੇਲੇ ਸੀਐਮ ਮਾਨ ਨੇ ਕਿਹਾ ਸੀ ਕਿ ਉਹ ਪਰਿਵਾਰ ਨੂੰ ਸਮਾਂ ਨਹੀਂ ਦੇ ਪਾ ਰਹੇ। ਉਨ੍ਹਾਂ ਨੇ ਪਰਿਵਾਰ ਤੇ ਪੰਜਾਬ ਵਿੱਚੋਂ ਪੰਜਾਬ ਨੂੰ ਚੁਣਿਆ ਜਿਸ ਤੋਂ ਬਾਅਦ 2015 'ਚ ਉਨ੍ਹਾਂ ਦਾ ਤਲਾਕ ਹੋ ਗਿਆ। ਪਤਨੀ ਪੁੱਤਰ-ਧੀ ਨਾਲ ਅਮਰੀਕਾ ਗਈ।

Bhagwant Mann Marriage: ਰਾਘਵ ਚੱਢਾ ਪੁੱਜੇ ਸੀਐਮ ਹਾਊਸ; ਮੇਰੇ ਵੀਰ ਦਾ ਵਿਆਹ ਸਾਨੂੰ ਗੋਡੇ-ਗੋਡੇ ਚਾਅ

ਰਾਜ ਸਭਾ ਮੈਂਬਰ ਰਾਘਵ ਚੱਢਾ ਸੀਐਮ ਹਾਊਸ ਪਹੁੰਚ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਮੇਰੇ ਵੱਡੇ ਭਰਾ ਅੱਜ ਜ਼ਿੰਦਗੀ ਦਾ ਨਵਾਂ ਚੈਪਟਰ ਸ਼ੁਰੂ ਕਰਨ ਜਾ ਰਹੇ ਹਨ। ਮੈਂ ਸੀਐਮ ਮਾਨ ਤੇ ਗੁਰਪ੍ਰੀਤ ਕੌਰ ਨੂੰ ਵਧਾਈ ਦਿੰਦਾ ਹਾਂ। ਇਸ ਦੌਰਾਨ ਉਨ੍ਹਾਂ ਸੀਐਮ ਮਾਨ ਤੇ ਉਨ੍ਹਾਂ ਦੀ ਮਾਤਾ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਕਿਹਾ ਕਿ.....ਮੇਰੇ ਵੀਰ ਦਾ ਵਿਆਹ ਸਾਨੂੰ ਗੋਡੇ-ਗੋਡੇ ਚਾਅ....।

Bhagwant Mann Marriage: ਸਿਮਰਨਜੀਤ ਮਾਨ ਨੇ ਦਿੱਤੀ ਭਗਵੰਤ ਮਾਨ ਨੂੰ ਵਧਾਈ, ਬੋਲੇ, ਖੁਸ਼ੀ ਦੀ ਗੱਲ ਹੈ, ਚੀਫ਼ ਮਨਿਸਟਰ ਨੇ ਦੂਜੇ ਵਿਆਹ ਦਾ ਲੁਕੋ ਨਹੀਂ ਰੱਖਿਆ

ਜ਼ਿਲ੍ਹਾ ਸੰਗਰੂਰ ਤੋਂ ਨਵੇਂ ਬਣੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦੂਜਾ ਵਿਆਹ ਕਰਾਉਣ ਸਬੰਧੀ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਮੈਨੂੰ ਬਹੁਤ ਖ਼ੁਸ਼ੀ ਹੈ ਕਿ ਸਾਡੇ ਮੁੱਖ ਮੰਤਰੀ ਦੂਜੀ ਵਾਰ ਵਿਆਹ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡਾ ਵੀ ਦਿਲ ਕਰਦਾ ਸੀ ਕਿ ਅਸੀਂ ਵੀ ਰਸਮਾਂ ਵਿੱਚ ਪਹੁੰਚਦੇ ਪਰ ਸਾਨੂੰ ਬੁਲਾਇਆ ਨਹੀਂ। ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਰਸਮ ਤਾਂ ਹੈ ਚੀਫ ਮਨਿਸਟਰ ਵਿਆਹ ਨਹੀਂ ਕਰਵਾਉਂਦੇ, ਵੈਸੇ ਵਿਆਹੇ ਹੁੰਦੇ ਹਨ ਪਰ ਸਾਡੇ ਚੀਫ਼ ਮਨਿਸਟਰ ਨੇ ਦੂਜੇ ਵਿਆਹ ਦਾ ਲੁਕੋ ਨਹੀਂ ਰੱਖਿਆ। ਇਹ ਖੁਸ਼ੀ ਦੀ ਗੱਲ ਹੈ ਤੇ ਮੈਂ ਵਧਾਈ ਦਿੰਦਾ ਹਾਂ।

CM Mann Marriage: ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਭਗਵੰਤ ਮਾਨ

ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਭਗਵੰਤ ਮਾਨ ਦੇ ਵਿਆਹ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਇਸ ਤੋਂ ਇਲਾਵਾ ਇਸ ਵਿਆਹ 'ਚ ਖਾਸ ਲੋਕਾਂ ਨੂੰ ਹੀ ਬੁਲਾਇਆ ਗਿਆ ਹੈ। ਇਹ ਵਿਆਹ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਹੀ ਆਯੋਜਿਤ ਕੀਤਾ ਜਾਵੇਗਾ। ਇਸ ਵਿਆਹ ਲਈ ਅਰਵਿੰਦ ਕੇਜਰੀਵਾਲ ਦੇ ਨਾਲ-ਨਾਲ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਆਪਣੇ ਪਰਿਵਾਰ ਸਮੇਤ ਚੰਡੀਗੜ੍ਹ ਪਹੁੰਚਣਗੇ।

Bhagwant Mann Marriage: ਚੰਡੀਗੜ੍ਹ ਸਥਿਤ ਮੁੱਖ ਮੰਤਰੀ ਹਾਊਸ ਵਿੱਚ ਲਾਵਾਂ ਲੈਣਗੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (48) ਅੱਜ ਦੂਜਾ ਵਿਆਹ ਕਰਵਾ ਰਹੇ ਹਨ। ਉਹ ਹਰਿਆਣਾ ਦੇ ਪਿਹੋਵਾ ਦੀ ਵਸਨੀਕ ਡਾ: ਗੁਰਪ੍ਰੀਤ ਕੌਰ (32) ਨਾਲ ਅੱਜ ਸ਼ਾਮ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਹਾਊਸ ਵਿੱਚ ਲਾਵਾਂ ਲੈਣਗੇ। ਮਾਨ ਤੇ ਗੁਰਪ੍ਰੀਤ ਦੇ ਪਰਿਵਾਰ ਤੋਂ ਇਲਾਵਾ ਅਰਵਿੰਦ ਕੇਜਰੀਵਾਲ ਦਾ ਪਰਿਵਾਰ ਵੀ ਵਿਆਹ 'ਚ ਸ਼ਾਮਲ ਹੋਵੇਗਾ। ਉਨ੍ਹਾਂ ਦਾ ਭਗਵੰਤ ਮਾਨ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਤੋਂ 2015 ਵਿੱਚ ਤਲਾਕ ਹੋ ਗਿਆ ਸੀ। ਮਾਨ ਦੇ ਪਹਿਲੇ ਵਿਆਹ ਤੋਂ ਦੋ ਬੱਚੇ ਹਨ, ਦਿਲਸ਼ਾਨ (17) ਤੇ ਸੀਰਤ (21) ਜੋ ਮਾਂ ਨਾਲ ਅਮਰੀਕਾ ਵਿੱਚ ਰਹਿੰਦੀ ਹੈ।

Bhagwant Mann Marriage: ਤਲਾਕ ਮਗਰੋਂ ਅੱਜ ਸੀਐਮ ਮਾਨ ਦਾ ਦੂਜਾ ਵਿਆਹ

ਵਿਆਹੁਤਾ ਜੀਵਨ ਦੀ ਦੂਜੀ ਪਾਰੀ ਸ਼ੁਰੂ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਸਥਿਤ ਆਪਣੇ ਨਿਵਾਸ ਸਥਾਨ 'ਤੇ ਇਕ ਸਾਦੇ ਸਮਾਗਮ 'ਚ ਵਿਆਹ ਦੇ ਬੰਧਨ 'ਚ ਬੱਝਣਗੇ। 48 ਸਾਲਾ ਭਗਵੰਤ ਮਾਨ ਪੇਸ਼ੇ ਤੋਂ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕਰਨਗੇ। 1993 ਵਿੱਚ ਜਨਮੀ ਗੁਰਪ੍ਰੀਤ ਕੌਰ ਨੇ ਹਰਿਆਣਾ ਦੇ ਮੁਲਾਣਾ ਵਿੱਚ ਸਥਿਤ ਮਹਾਰਿਸ਼ੀ ਮਾਰਕੰਡੇਸ਼ਵਰ ਯੂਨੀਵਰਸਿਟੀ ਤੋਂ ਆਪਣੀ ਐਮਬੀਬੀਐਸ ਪੂਰੀ ਕੀਤੀ ਹੈ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪਾਰਟੀ ਦੇ ਚੋਟੀ ਦੇ ਨੇਤਾ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪਰਿਵਾਰ ਸਮੇਤ ਮੌਜੂਦ ਰਹਿਣਗੇ।

ਪਿਛੋਕੜ

Punjab CM Bhagwant Mann Marriage Live Updates: ਚੰਡੀਗੜ੍ਹ ਦੇ ਸੈਕਟਰ 8 'ਚ ਸਥਿਤ ਗੁਰਦੁਆਰਾ ਸਾਹਿਬ 'ਚ ਸੀਐਮ ਭਗਵੰਤ ਮਾਨ ਦਾ ਆਨੰਦ ਕਾਰਜ ਹੋ ਸਕਦਾ ਹੈ ਵਿਆਹੁਤਾ ਜੀਵਨ ਦੀ ਦੂਜੀ ਪਾਰੀ ਸ਼ੁਰੂ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਸਥਿਤ ਆਪਣੇ ਨਿਵਾਸ ਸਥਾਨ 'ਤੇ ਇਕ ਸਾਦੇ ਸਮਾਗਮ 'ਚ ਵਿਆਹ ਦੇ ਬੰਧਨ 'ਚ ਬੱਝਣਗੇ। CM Bhagwant mann Wedding : ਚੰਡੀਗੜ੍ਹ ਦੇ ਇਸ ਗੁਰਦੁਆਰਾ ਸਾਹਿਬ 'ਚ ਸੀਐਮ ਭਗਵੰਤ ਮਾਨ ਲੈ ਸਕਦੇ ਨੇ ਲਾਵਾਂ


ਆਖਰ ਕਿਉਂ ਉੱਠ ਰਹੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ 'ਤੇ ਸਵਾਲ? 


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (48) ਅੱਜ ਦੂਜਾ ਵਿਆਹ ਕਰਵਾ ਰਹੇ ਹਨ। ਉਹ ਹਰਿਆਣਾ ਦੇ ਪਿਹੋਵਾ ਦੀ ਵਸਨੀਕ ਡਾ: ਗੁਰਪ੍ਰੀਤ ਕੌਰ (32) ਨਾਲ ਅੱਜ ਸ਼ਾਮ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਹਾਊਸ ਵਿੱਚ ਲਾਵਾਂ ਲੈਣਗੇ। ਮਾਨ ਤੇ ਗੁਰਪ੍ਰੀਤ ਦੇ ਪਰਿਵਾਰ ਤੋਂ ਇਲਾਵਾ ਅਰਵਿੰਦ ਕੇਜਰੀਵਾਲ ਦਾ ਪਰਿਵਾਰ ਵੀ ਵਿਆਹ 'ਚ ਸ਼ਾਮਲ ਹੋਵੇਗਾ।  ਆਖਰ ਕਿਉਂ ਉੱਠ ਰਹੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ 'ਤੇ ਸਵਾਲ?


ਪੰਜਾਬ 'ਚ ਬੈਚਲਰਜ਼ ਦੀ ਸਰਕਾਰ, CM ਭਗਵੰਤ ਮਾਨ ਦੇ ਤਿੰਨ ਮੰਤਰੀ ਤੇ ਇਹ ਵਿਧਾਇਕ ਅਜੇ ਵੀ ਬੈਚਲਰ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਵਿਆਹ ਦੇ ਬੰਧਨ ਵਿੱਚ ਬੱਝ ਜਾਣਗੇ। ਉਨ੍ਹਾਂ ਦੇ ਪਰਿਵਾਰ ਦੇ ਤਿੰਨ ਮੰਤਰੀ ਅਜੇ ਵੀ ਬੈਚਲਰ ਹਨ। ਇਸ ਦੇ ਨਾਲ ਹੀ ਮੌਜੂਦਾ ਰਾਜ ਸਭਾ ਮੈਂਬਰ ਰਾਘਵ ਚੱਢਾ, ਜੋ ਕਿ ਪੰਜਾਬ ਦੇ ਸਹਿ-ਇੰਚਾਰਜ ਸਨ, ਵੀ ਬੈਚਲਰ ਹਨ। ਬੇਸ਼ੱਕ ਉਹ ਦਿੱਲੀ ਦੇ ਰਹਿਣ ਵਾਲੇ ਹਨ ਪਰ ਹੁਣ ਉਹ ਪੰਜਾਬ ਦੇ ਐਮਪੀ ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਬਰਨਾਲਾ ਵਿਧਾਨ ਸਭਾ ਹਲਕੇ ਦੇ ਪ੍ਰਧਾਨ ਹਨ ਅਤੇ ਦੂਜੀ ਵਾਰ ਵਿਧਾਇਕ ਬਣੇ ਹਨ। ਪੰਜਾਬ 'ਚ ਬੈਚਲਰਜ਼ ਦੀ ਸਰਕਾਰ, CM ਭਗਵੰਤ ਮਾਨ ਦੇ ਤਿੰਨ ਮੰਤਰੀ ਤੇ ਇਹ ਵਿਧਾਇਕ ਅਜੇ ਵੀ ਬੈਚਲਰ


ਤਲਾਕ ਮਗਰੋਂ ਅੱਜ ਸੀਐਮ ਮਾਨ ਦਾ ਦੂਜਾ ਵਿਆਹ, ਇਨ੍ਹਾਂ ਲੀਡਰਾਂ ਨੇ ਦਿੱਤੀ ਮੁੱਖ ਮੰਤਰੀ ਨੂੰ ਵਧਾਈ


ਵਿਆਹੁਤਾ ਜੀਵਨ ਦੀ ਦੂਜੀ ਪਾਰੀ ਸ਼ੁਰੂ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਸਥਿਤ ਆਪਣੇ ਨਿਵਾਸ ਸਥਾਨ 'ਤੇ ਇਕ ਸਾਦੇ ਸਮਾਗਮ 'ਚ ਵਿਆਹ ਦੇ ਬੰਧਨ 'ਚ ਬੱਝਣਗੇ। 48 ਸਾਲਾ ਭਗਵੰਤ ਮਾਨ ਪੇਸ਼ੇ ਤੋਂ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕਰਨਗੇ। 1993 ਵਿੱਚ ਜਨਮੀ ਗੁਰਪ੍ਰੀਤ ਕੌਰ ਨੇ ਹਰਿਆਣਾ ਦੇ ਮੁਲਾਣਾ ਵਿੱਚ ਸਥਿਤ ਮਹਾਰਿਸ਼ੀ ਮਾਰਕੰਡੇਸ਼ਵਰ ਯੂਨੀਵਰਸਿਟੀ ਤੋਂ ਆਪਣੀ ਐਮਬੀਬੀਐਸ ਪੂਰੀ ਕੀਤੀ ਹੈ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪਾਰਟੀ ਦੇ ਚੋਟੀ ਦੇ ਨੇਤਾ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪਰਿਵਾਰ ਸਮੇਤ ਮੌਜੂਦ ਰਹਿਣਗੇ। ਤਲਾਕ ਮਗਰੋਂ ਅੱਜ ਸੀਐਮ ਮਾਨ ਦਾ ਦੂਜਾ ਵਿਆਹ, ਇਨ੍ਹਾਂ ਲੀਡਰਾਂ ਨੇ ਦਿੱਤੀ ਮੁੱਖ ਮੰਤਰੀ ਨੂੰ ਵਧਾਈ


 


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.