ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਵਲੋਂ ਖੇਤੀ ਕਨੂੰਨ ਦੇ ਵਿਰੁੱਧ 'ਚ ਦਿੱਲੀ ਵਿਖੇ ਜੰਤਰ-ਮੰਤਰ 'ਤੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ। ਅੱਜ ਭਗਵੰਤ ਮਾਨ ਪੰਜਾਬ ਦੇ ਕਿਸਾਨਾਂ ਸਣੇ ਦਿੱਲੀ ਦੇ ਜੰਤਰ ਮੰਤਰ ਵਿਖੇ ਖੇਤੀ ਕਾਨੂੰਨ 2020 ਦਾ ਵਿਰੋਧ ਕਰ ਰਹੇ ਹਨ। ਇਸ 'ਚ ਉਹ ਕਿਸਾਨ ਵੀ ਹਨ ਜੋ ਆਮ ਆਦਮੀ ਪਾਰਟੀ ਦੇ ਸਮਰਥਨ 'ਚ ਇੱਥੇ ਪਹੁੰਚੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸਭ ਦਾ ਸਮਰਥਨ ਕਰਨ ਲਈ ਜੰਤਰ-ਮੰਤਰ ਪਹੁੰਚੇ।



ਇੱਥੇ ਕਿਸਾਨ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕੇਂਦਰ ਤੋਂ ਲੈ ਕੇ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਖੇਤੀਬਾੜੀ ਐਕਟ 2020 ਨੂੰ ਵਾਪਸ ਲੈਣ ਤੇ ਐਮਐਸਪੀ ਕਾਨੂੰਨ ਲਿਆਉਣ ਦੀ ਗੱਲ ਕੀਤੀ। ਕੇਂਦਰ ਸਰਕਾਰ ਜੋ ਖੇਤੀਬਾੜੀ ਕਾਨੂੰਨ ਲੈ ਕੇ ਆਇਆ ਹੈ, ਉਹ ਕਿਸਾਨਾਂ ਦੀ ਪਿੱਠ 'ਤੇ ਛੁਰਾ ਮਾਰਨ ਵਰਗਾ ਹੈ। ਕੇਂਦਰ ਸਰਕਾਰ ਨੂੰ ਇਨ੍ਹਾਂ ਕਿਸਾਨ ਕਾਨੂੰਨਾਂ ਨੂੰ ਵਾਪਸ ਲੈਣਾ ਚਾਹੀਦਾ ਹੈ ਤੇ ਐਮਐਸਪੀ ਕਾਨੂੰਨ ਲਿਆਉਣਾ ਚਾਹੀਦਾ ਹੈ। ਜੇ ਸਰਕਾਰ ਐਮਐਸਪੀ ਕਾਨੂੰਨ ਲਿਆਉਂਦੀ ਹੈ, ਤਾਂ ਇਹ ਪੂਰੇ ਦੇਸ਼ ਦੇ ਕਿਸਾਨਾਂ ਨੂੰ ਖੁਸ਼ਹਾਲ ਕਰੇਗੀ ਤੇ ਕਿਸਾਨ ਖੁਸ਼ਹਾਲ ਹੋਣਗੇ।

ਪ੍ਰਕਾਸ਼ ਪੁਰਬ 'ਤੇ ਸਿਰਫ 5 ਦਿਨ ਦਾ ਵੀਜ਼ਾ ਦੇਵੇਗੀ ਪਾਕਿ ਸਰਕਾਰ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ



ਕੇਜਰੀਵਾਲ ਨੇ ਟਵਿੱਟਰ 'ਤੇ ਲੋਕਾਂ ਨੂੰ ਜੰਤਰ-ਮੰਤਰ 'ਤੇ ਪਹੁੰਚਣ ਦੀ ਅਪੀਲ ਵੀ ਕੀਤੀ। ਕੇਜਰੀਵਾਲ ਨੇ ਇੱਕ ਟਵੀਟ ਵਿੱਚ ਲਿਖਿਆ, "ਕਿਸਾਨ ਅੱਜ ਪੰਜਾਬ ਤੋਂ ਜੰਤਰ-ਮੰਤਰ ਵਿਖੇ ਕਿਸਾਨ ਵਿਰੋਧੀ ਕਾਨੂੰਨਾਂ ਦਾ ਵਿਰੋਧ ਕਰਨ ਆ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਬਿਨਾਂ ਕਿਸੇ ਮਰਜ਼ੀ ਤੇ ਮਸ਼ਵਰੇ ਦੇ ਖੇਤੀਬਾੜੀ ਕਾਨੂੰਨ ਵਾਪਸ ਲਵੇ। ਆਮ ਆਦਮੀ ਪਾਰਟੀ ਕਿਸਾਨਾਂ ਦੀਆਂ ਮੰਗਾਂ ਤੇ ਹਿੱਤਾਂ ਦੇ ਨਾਲ ਖੜ੍ਹੀ ਹੈ। ਮੈਂ ਜੰਤਰ-ਮੰਤਰ ਵੀ ਜਾ ਰਿਹਾ ਹਾਂ, ਤੁਸੀਂ ਸਾਰੇ ਵੀ ਆਓ।"

ਕਥਾ ਵਿਚਾਰ - ਮਾਇਆ ਦੀ ਮਮਤਾ ਛੱਡਣੀ ਹੈ, ਮਾਇਆ ਨਹੀ - ਗਿਆਨੀ ਚਰਨਜੀਤ ਸਿੰਘ



ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ