ਪੜਚੋਲ ਕਰੋ

ਭਗਵੰਤ ਮਾਨ ਨੇ ਦੱਸਿਆ, ਜੇ ਕੈਪਟਨ ਇੰਝ ਕਰ ਲੈਂਦੇ ਤਾਂ ਹੁਣ ਹੀ ਖੁੱਲ੍ਹ ਜਾਣੀ ਸੀ ਪੋਲ 

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਜਦੋਂ ਤੱਕ ਪੰਜਾਬ ਸਰਕਾਰ ਆਪਣੇ ਦਮ 'ਤੇ ਐਮਐਸਪੀ ਉੱਪਰ ਸਾਰੀਆਂ ਫ਼ਸਲਾਂ ਦੀ ਸਰਕਾਰੀ ਖ਼ਰੀਦ ਦੀ ਗਰੰਟੀ ਵਾਲਾ ਸੂਬੇ ਦਾ ਆਪਣਾ ਕਾਨੂੰਨ ਨਹੀਂ ਲਿਆਉਂਦੀ ਉੰਨਾ ਚਿਰ ਪੰਜਾਬ ਦੇ ਕਿਸਾਨ ਨੂੰ ਮੋਦੀ ਸਰਕਾਰ ਵਾਂਗ ਕੈਪਟਨ ਸਰਕਾਰ ਕੋਲੋਂ ਵੀ ਕੋਈ ਇਨਸਾਫ਼ ਨਹੀਂ ਮਿਲ ਸਕਦਾ।

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਜਦੋਂ ਤੱਕ ਪੰਜਾਬ ਸਰਕਾਰ ਆਪਣੇ ਦਮ 'ਤੇ ਐਮਐਸਪੀ ਉੱਪਰ ਸਾਰੀਆਂ ਫ਼ਸਲਾਂ ਦੀ ਸਰਕਾਰੀ ਖ਼ਰੀਦ ਦੀ ਗਰੰਟੀ ਵਾਲਾ ਸੂਬੇ ਦਾ ਆਪਣਾ ਕਾਨੂੰਨ ਨਹੀਂ ਲਿਆਉਂਦੀ ਉੰਨਾ ਚਿਰ ਪੰਜਾਬ ਦੇ ਕਿਸਾਨ ਨੂੰ ਮੋਦੀ ਸਰਕਾਰ ਵਾਂਗ ਕੈਪਟਨ ਸਰਕਾਰ ਕੋਲੋਂ ਵੀ ਕੋਈ ਇਨਸਾਫ਼ ਨਹੀਂ ਮਿਲ ਸਕਦਾ। ਮਾਨ ਨੇ ਕਿਹਾ ਕਿ ਇਹੋ ਵਜ੍ਹਾ ਹੈ ਕਿ ਅਮਰਿੰਦਰ ਸਿੰਘ ਨੇ ਚਲਾਕੀ ਨਾਲ ਨਰਮਾ, ਕਪਾਹ, ਮੱਕੀ, ਸੂਰਜਮੁਖੀ ਅਤੇ ਗੰਨੇ ਆਦਿ ਦੀਆਂ ਫ਼ਸਲਾਂ ਨੂੰ ਆਪਣੇ ਅਖੌਤੀ ਕਾਨੂੰਨਾਂ 'ਚ ਸ਼ਾਮਲ ਨਹੀਂ ਕੀਤਾ, ਕਿਉਂਕਿ ਜੇਕਰ ਇਹ ਫ਼ਸਲਾਂ ਵੀ ਸ਼ਾਮਲ ਕਰ ਲਈਆਂ ਜਾਂਦੀਆਂ ਤਾਂ ਕੈਪਟਨ ਦੀ 2022 ਤਾਂ ਦੂਰ ਹੁਣ ਹੀ ਪੋਲ ਖੁੱਲ ਜਾਣੀ ਸੀ।
ਮਾਨ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ 'ਤੇ ਦੋਸ਼ ਲਗਾਏ ਹਨ ਕਿ ਉਹ ਕਿਸਾਨਾਂ-ਮਜ਼ਦੂਰਾਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਖੇਤੀ ਬਿੱਲਾਂ ਦੇ ਨਾਂ 'ਤੇ ਦੋਵੇਂ ਪਾਸਿਓ ਬੇਵਕੂਫ਼ ਬਣਾ ਰਹੇ ਹਨ। ਭਗਵੰਤ ਮਾਨ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਜੇਕਰ ਪੰਜਾਬ ਵਿਧਾਨ ਸਭਾ 'ਚ ਪਾਸ ਕੀਤੇ ਕਾਨੂੰਨਾਂ 'ਚ ਸੱਚਮੁੱਚ ਦਮ ਹੁੰਦਾ ਤਾਂ ਅਮਰਿੰਦਰ ਸਰਕਾਰ ਇਨ੍ਹਾਂ ਬਿੱਲਾਂ 'ਚ ਨਰਮਾ ਅਤੇ ਕਪਾਹ ਸਮੇਤ ਐਮਐਸਪੀ ਵਾਲੀਆਂ ਬਾਕੀ ਸਾਰੀਆਂ ਫ਼ਸਲਾਂ ਨੂੰ ਸ਼ਾਮਲ ਕਰਨ ਤੋਂ ਨਾ ਭੱਜਦੀ।
ਭਗਵੰਤ ਮਾਨ ਨੇ ਕਿਹਾ ਕਿ ਇੱਕ ਪਾਸੇ ਕੈਪਟਨ ਅਮਰਿੰਦਰ ਸਿੰਘ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮਿਲ ਕੇ ਸੰਸਦ ਵੱਲੋਂ ਪਾਸ ਕਾਨੂੰਨਾਂ ਨੂੰ ਪੰਜਾਬ ਵਿਧਾਨ ਸਭਾ 'ਚ ਸੋਧੇ ਜਾਣ ਦਾ ਡਰਾਮਾ ਕਰ ਰਹੇ ਹਨ, ਦੂਜੇ ਪਾਸੇ ਇਸ ਸਮੇਂ ਪੰਜਾਬ ਦੀਆਂ ਮੰਡੀਆਂ 'ਚ ਨਰਮੇ ਅਤੇ ਮੱਕੀ ਦੀ ਫ਼ਸਲ ਐਲਾਨੀ ਐਮਐਸਪੀ ਕ੍ਰਮਵਾਰ 5745 ਰੁਪਏ ਅਤੇ 1870 ਰੁਪਏ ਪ੍ਰਤੀ ਕਵਿੰਟਲ ਨਾਲੋਂ ਔਸਤਨ ਇੱਕ ਹਜ਼ਾਰ ਰੁਪਏ ਪ੍ਰਤੀ ਕਵਿੰਟਲ ਘੱਟ ਮੁੱਲ 'ਤੇ ਖ਼ਰੀਦੇ ਜਾਣ ਨੂੰ ਪੂਰੀ ਤਰਾਂ ਅਣਦੇਖਿਆ ਕਰ ਰਹੇ ਹਨ।
ਭਗਵੰਤ ਮਾਨ ਨੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਉਹ ਪੰਜਾਬ ਦੇ ਲੋਕਾਂ/ਕਿਸਾਨਾਂ ਨੂੰ ਹਾਂ ਜਾ ਨਾਂਹ 'ਚ ਦੱਸਣ ਕਿ ਕੀ ਪੰਜਾਬ ਵਿਧਾਨ ਸਭਾ ਕੋਲ ਕੇਂਦਰੀ ਕਾਨੂੰਨਾਂ ਨੂੰ ਸੋਧਣ ਦਾ ਕਾਨੂੰਨੀ ਅਤੇ ਸੰਵਿਧਾਨਿਕ ਅਧਿਕਾਰ ਹੈ? ਕੀ ਇਨ੍ਹਾਂ ਕਾਨੂੰਨਾਂ ਉੱਪਰ ਰਾਜਪਾਲ ਅਤੇ ਰਾਸ਼ਟਰਪਤੀ ਦਸਤਖ਼ਤ ਕਰਨਗੇ? ਕੀ ਇਹ ਕਾਨੂੰਨ ਪੰਜਾਬ ਦੇ ਕਿਸਾਨ ਦੇ ਕਣਕ ਅਤੇ ਝੋਨੇ ਦੀ ਫ਼ਸਲ ਦੀ ਐਮਐਸਪੀ ਉੱਪਰ ਯਕੀਨਨ ਖ਼ਰੀਦੇ ਜਾਣ ਦੀ ਗਰੰਟੀ ਕਰਦੇ ਹਨ? ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸਵਾਲਾਂ ਦੀ ਹਾਂ ਵੀ ਅਤੇ ਨਾਂਹ ਵੀ ਜਨਤਾ ਨੂੰ ਬੇਵਕੂਫ਼ ਬਣਾਉਂਦੀ ਹੈ।

ਟਾਪ ਹੈਡਲਾਈਨ

 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
Embed widget