ਪੜਚੋਲ ਕਰੋ
Advertisement
ਭਗਵੰਤ ਮਾਨ ਵੱਲੋਂ ਬੀਜੇਪੀ ਲੀਡਰਾਂ ਤੇ ਵਰਕਰਾਂ ਨੂੰ ਜ਼ਮੀਰ ਦੀ ਆਵਾਜ਼ ਸੁਣਨ ਦੀ ਅਪੀਲ, ਸੱਚੇ ਅਕਾਲੀਆਂ ਤੇ ਕਾਂਗਰਸੀਆਂ ਨੂੰ ਵੀ ਪਾਰਟੀ ਛੱਡਣ ਲਈ ਕਿਹਾ
ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬੀਜੇਪੀ ਲੀਡਰਾਂ ਤੇ ਵਰਕਰਾਂ ਨੂੰ ਅਪੀਲ ਕੀਤੀ ਹੈ। ਮਾਨ ਨੇ ਕਿਹਾ ਕਿ ਲੀਡਰ ਜ਼ਮੀਰ ਦੀ ਆਵਾਜ਼ ਸੁਣਨ ਤੇ ਬੀਜੇਪੀ ਛੱਡ ਕੇ ਕਿਸਾਨਾਂ ਨਾਲ ਖੜ੍ਹਨ।
ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬੀਜੇਪੀ ਲੀਡਰਾਂ ਤੇ ਵਰਕਰਾਂ ਨੂੰ ਅਪੀਲ ਕੀਤੀ ਹੈ। ਮਾਨ ਨੇ ਕਿਹਾ ਕਿ ਲੀਡਰ ਜ਼ਮੀਰ ਦੀ ਆਵਾਜ਼ ਸੁਣਨ ਤੇ ਬੀਜੇਪੀ ਛੱਡ ਕੇ ਕਿਸਾਨਾਂ ਨਾਲ ਖੜ੍ਹਨ। ਉਨ੍ਹਾਂ ਕਾਂਗਰਸ ਤੇ ਅਕਾਲੀ ਦਲ (ਬਾਦਲ) 'ਤੇ ਕਿਸਾਨ ਅੰਦੋਲਨ ਨੂੰ ਸਾਬੋਤਾਜ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸੱਚੇ-ਸੁੱਚੇ ਅਕਾਲੀਆਂ ਤੇ ਕਾਂਗਰਸੀਆਂ ਨੂੰ ਵੀ ਇਨ੍ਹਾਂ ਭ੍ਰਿਸ਼ਟ ਤੇ ਦੋਗਲੀ ਸੋਚ ਵਾਲੀਆਂ ਰਵਾਇਤੀ ਪਾਰਟੀਆਂ ਦਾ ਖਹਿੜਾ ਛੱਡ ਦੇਣਾ ਚਾਹੀਦਾ ਹੈ।
ਕਿਸਾਨੀ ਅੰਦੋਲਨ 'ਚ ਪਹੁੰਚੇ ਗੁਰਦਾਸ ਮਾਨ, ਅੱਗਿਓਂ ਲੋਕਾਂ ਨੇ ਕੀਤਾ ਇਹ ਹਾਲ, ਵੀਡੀਓ ਵਾਇਰਲ
ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਸੱਤਾਧਾਰੀ ਭਾਜਪਾ ਨਾਲ ਮਿਲਕੇ ਕਾਂਗਰਸ ਤੇ ਅਕਾਲੀ ਦਲ ਬਾਦਲ ਵੀ ਸ਼ੁਰੂ ਤੋਂ ਹੀ ਕਿਸਾਨ ਅੰਦੋਲਨ ਨੂੰ ਤੋੜਨ ਦੇ ਏਜੰਡੇ 'ਤੇ ਲੱਗੇ ਹੋਏ ਹਨ ਤੇ ਅੰਦਰ ਖਾਤੇ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅੱਜ ਕਿਸਾਨ ਆਪਣੀ ਹੋਂਦ ਬਚਾਉਣ ਦੀ ਲੜਾਈ ਲੜ ਰਿਹਾ ਹੈ। ਠੰਢੀਆਂ ਰਾਤਾਂ 'ਚ ਖੁੱਲ੍ਹੇ ਅਸਮਾਨ ਹੇਠ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਡਟਿਆ ਹੋਇਆ ਹੈ। ਇਸ ਮੌਕੇ ਸਾਨੂੰ ਸਭ ਨੂੰ ਸਿਆਸਤ ਤੋਂ ਉਪਰ ਉੱਠਕੇ ਕਿਸਾਨਾਂ ਦਾ ਖੁੱਲ੍ਹ ਕੇ ਸਾਥ ਦੇਣਾ ਚਾਹੀਦਾ ਹੈ।
ਇਸ ਲਈ ਭਾਜਪਾ, ਕਾਂਗਰਸ ਤੇ ਅਕਾਲੀ ਦਲ ਬਾਦਲ ਦੇ ਆਗੂਆਂ ਨੂੰ ਜ਼ਮੀਰ ਦੀ ਆਵਾਜ਼ ਸੁਣ ਕੇ ਇਨ੍ਹਾਂ ਲੁਟੇਰਿਆਂ ਤੋਂ ਕਿਨਾਰਾ ਕਰਨਾ ਚਾਹੀਦਾ ਹੈ। ਮਾਨ ਨੇ ਕਿਹਾ ਕਿ ਅੱਜ ਭਾਜਪਾ ਉਨ੍ਹਾਂ ਦਾ ਵਿਰੋਧ ਕਰ ਰਹੀ ਹੈ ਜੋ ਕਿਸਾਨਾਂ ਦੇ ਅੰਦੋਲਨ 'ਚ ਸਾਥ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਖੇਤੀ ਬਾਰੇ ਸਾਰੇ ਕਾਲੇ ਕਾਨੂੰਨਾਂ ਦਾ ਸਖਤ ਵਿਰੋਧ ਕਰਦੀ ਆਈ ਹੈ ਤੇ ਖੁੱਲ੍ਹ ਕੇ ਕਿਸਾਨਾਂ ਦੇ ਸਮਰਥਨ 'ਚ ਖੜ੍ਹੀ ਹੈ। ਇਸ ਕਰਕੇ ਭਾਜਪਾ ਦੇ ਨਾਲ-ਨਾਲ ਬਾਦਲ ਅਤੇ ਕੈਪਟਨ ਵੀ ਆਮ ਆਦਮੀ ਪਾਰਟੀ ਵਿਰੁੱਧ ਝੂਠਾ ਪ੍ਰਚਾਰ ਕਰ ਰਹੇ ਹਨ।
ਕਿਸਾਨਾਂ ਦੇ ਹੱਕ 'ਚ ਸਿਆਸੀ ਪਾਰਟੀਆਂ ਦੇ ਐਕਸ਼ਨ ਤੋਂ ਘਬਰਾਈ ਸਰਕਾਰ, 'ਭਾਰਤ ਬੰਦ' ਤੋਂ ਪਹਿਲਾਂ ਕਾਨਫਰੰਸ 'ਚ ਲਾਏ ਵੱਡੇ ਇਲਜ਼ਾਮ
ਭਗਵੰਤ ਮਾਨ ਨੇ ਕਿਹਾ ਕਿ ਅੱਜ ਜਦੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਿਸਾਨਾਂ ਦੇ ਸੇਵਾਦਾਰ ਵਜੋਂ ਸਿੰਘੂ ਬਾਰਡਰ 'ਤੇ ਕਿਸਾਨਾਂ ਨੂੰ ਮਿਲ ਕੇ ਵਾਪਸ ਆ ਰਹੇ ਸੀ ਤਾਂ ਭਾਜਪਾ ਦੇ ਆਗੂਆਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਸਮੇਤ ਪੂਰੀ ਆਮ ਆਦਮੀ ਪਾਰਟੀ ਇਸ ਤਰ੍ਹਾਂ ਦੇ ਡਰਾਮਿਆਂ ਦੀ ਪ੍ਰਵਾਹ ਨਹੀਂ ਕਰਦੀ ਅਤੇ ਨਾ ਹੀ ਕਿਸੇ ਤੋਂ ਡਰਦੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਆਪਣਾ ਅੜੀਅਲ ਰਵੱਈਆ ਨਾ ਛੱਡਿਆ ਤਾਂ ਅੱਜ ਨਹੀਂ ਤਾਂ ਕੱਲ੍ਹ ਅੜੀਅਲ ਰਵਈਆ ਛੱਡਕੇ ਕਾਲੇ ਕਾਨੂੰਨ ਵਾਪਸ ਲੈਣੇ ਹੀ ਪੈਣਗੇ, ਕਿਉਂਕਿ ਅੰਦੋਲਨਕਾਰੀ ਕਿਸਾਨਾਂ ਨੇ ਦੋ ਟੁਕ ਵਿਚ ਹਾਂ ਜਾਂ ਨਾ ਵਿਚ ਜਵਾਬ ਮੰਗਿਆ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਿੱਖਿਆ
ਕਾਰੋਬਾਰ
ਪੰਜਾਬ
ਪੰਜਾਬ
Advertisement