ਮਾਨ ਨੇ ਕੈਪਟਨ ਸਰਕਾਰ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਪੰਜਾਬ ਵਿੱਚ ਨਵੇਂ ਕੇਂਦਰੀ ਖੇਤੀ ਕਾਨੂੰਨ ਲਾਗੂ ਹੋਣ ਸਬੰਧੀ ਦਿੱਤੇ ਬਿਆਨ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਦਾ ਕਿਸਾਨਾਂ ਪ੍ਰਤੀ ਧਾਰਿਆ ਹੋਇਆ ਦੋਗਲਾ ਚੇਹਰਾ ਸਾਹਮਣੇ ਆਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਵੱਲੋਂ ਦਿੱਤੇ ਬਿਆਨ ਨੇ ਸਿੱਧ ਕਰ ਦਿੱਤਾ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਆਪਸ ਵਿੱਚ ਮਿਲੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਕਾਂਗਰਸ ਸਰਕਾਰ ਪੰਜਾਬ ਵਿੱਚ ਤਰ੍ਹਾਂ-ਤਰ੍ਹਾਂ ਦੇ ਡਰਾਮੇ ਕਰਕੇ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਕਿਸਾਨ ਹਿਤੈਸ਼ੀ ਬਣ ਰਹੀ ਹੈ, ਦੂਜੇ ਪਾਸੇ ਕਿਸਾਨ ਵਿਰੋਧੀ ਕਾਲੇ ਕਾਨੂੰਨ ਨੂੰ ਚੁੱਪਚਾਪ ਲਾਗੂ ਕਰ ਦਿੱਤਾ।
ਪੰਜਾਬ 'ਚ ਇਸ ਹਫਤੇ ਮੌਸਮ ਦਾ ਕੀ ਰਹੇਗਾ ਹਾਲ, ਕਿਤੇ ਪਵੇਗੀ ਤੇਜ਼ ਬਾਰਸ਼, ਤਾਂ ਕਿਤੇ ਚੱਲੇਗੀ ਸੀਤ ਲਹਿਰ
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪਹਿਲਾਂ ਤੋਂ ਹੀ ਕੈਪਟਨ ਅਮਰਿੰਦਰ ਦੇ ਮੋਦੀ-ਸ਼ਾਹ ਦੀ ਜੋੜੀ ਨਾਲ ਮਿਲੇ ਹੋਣ ਦਾ ਸ਼ੱਕ ਸੀ, ਪਰ ਹੁਣ ਇਸ ਨਾਲ ਸਿੱਧ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਨੇ ਕਿਸਾਨਾਂ ਨਾਲ ਮੀਟਿੰਗ ਕਰਕੇ ਤਿੰਨੇ ਕਾਲੇ ਕਾਨੂੰਨਾਂ ਨੂੰ ਪੰਜਾਬ ਲਾਗੂ ਨਾ ਕਰਨ ਦਾ ਵਾਅਦਾ ਕੀਤਾ ਸੀ, ਪਰ ਕੈਪਟਨ ਨੇ ਕਿਸਾਨਾਂ ਨਾਲ ਗਦਾਰੀ ਕਰਦੇ ਹੋਏ ਇਕ ਵਾਰ ਫਿਰ ਦੋਗਲਾਪਣ ਕੀਤਾ ਹੈ। ਮਾਨ ਨੇ ਕਿਹਾ ਕਿ ਪੁੱਤਰ ਮੋਹ ਦੇ ਚਲਦਿਆਂ ਪ੍ਰਕਾਸ਼ ਸਿੰਘ ਬਾਦਲ ਦੇ ਵਾਂਗ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਹਿੱਤਾ ਨੂੰ ਕੇਂਦਰ ਕੋਲ ਵੇਚ ਦਿੱਤਾ ਹੈ।
ਉਨ੍ਹਾਂ ਕਿਹਾ ਆਪਣੇ ਪੁੱਤਰ ਰਣਇੰਦਰ ਸਿੰਘ ਨੂੰ ਈਡੀ ਦੇ ਕੇਸਾਂ ਚੋਂ ਬਚਾਉਣ ਲਈ ਕੈਪਟਨ ਅਮਰਿੰਦਰ ਸਿੰਘ ਅਮਿਤ ਸ਼ਾਹ ਨਾਲ ਮਿਲ ਕੇ ਪੰਜਾਬ ਦੇ ਕਿਸਾਨਾਂ ਨੂੰ ਧੋਖਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਅੱਜ ਪੰਜਾਬ ਦੇ ਕਿਸਾਨ ਆਪਣੀ ਹੋਂਦ ਬਚਾਉਣ ਲਈ ਤਿੰਨ ਕਾਲੇ ਕਾਨੂੰਨਾਂ ਖਿਲਾਫ ਲੜਾਈ ਲੜ ਰਹੇ ਹਨ, ਰੋਜ਼ਾਨਾ ਕਿਸਾਨ ਸ਼ਹੀਦ ਹੋ ਰਹੇ ਹਨ। ਦੂਜੇ ਪਾਸੇ ਕਾਂਗਰਸ ਦੇ ਮੰਤਰੀ ਅਤੇ ਕੈਪਟਨ ਸਰਕਾਰ ਦੇ ਅਧਿਕਾਰੀ ਇਨ੍ਹਾਂ ਕਾਨੂੰਨਾਂ ਦਾ ਗੁਣਗਾਨ ਕਰਦੇ ਹੋਏ ਕਹਿ ਰਹੇ ਹਨ ਕਿ ਨਵੇਂ ਕਾਨੂੰਨਾਂ ਤਹਿਤ ਹੀ ਪੰਜਾਬ 'ਚ ਝੋਨੇ ਦੀ ਫਸਲ ਦੀ ਜਿਆਦਾ ਖਰੀਦ ਹੋਈ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ