ਪੜਚੋਲ ਕਰੋ
ਯੂਕੇ ’ਚ ਸਿੱਖ ’ਤੇ ਨਸਲੀ ਹਮਲੇ ਦੀ ਭਾਈ ਲੌਂਗੋਵਾਲ ਵੱਲੋਂ ਸਖ਼ਤ ਨਿੰਦਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਕੱਲ੍ਹ ਯੂ.ਕੇ. 'ਚ ਸਿੱਖ ਟੈਕਸੀ ਡਰਾਇਵਰ ਸ. ਵਨੀਤ ਸਿੰਘ ’ਤੇ ਕੁਝ ਲੋਕਾਂ ਵੱਲੋਂ ਕੀਤੇ ਗਏ ਨਸਲੀ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ।

ਪੁਰਾਣੀ ਤਸਵੀਰ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਕੱਲ੍ਹ ਯੂ.ਕੇ. 'ਚ ਸਿੱਖ ਟੈਕਸੀ ਡਰਾਇਵਰ ਸ. ਵਨੀਤ ਸਿੰਘ ’ਤੇ ਕੁਝ ਲੋਕਾਂ ਵੱਲੋਂ ਕੀਤੇ ਗਏ ਨਸਲੀ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਉਨ੍ਹਾਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਉਹ ਵਿਦੇਸ਼ਾਂ 'ਚ ਸਿੱਖਾਂ ’ਤੇ ਹੁੰਦੇ ਨਫ਼ਰਤੀ ਹਮਲਿਆਂ ਨੂੰ ਰੋਕਣ ਲਈ ਵਿਦੇਸ਼ ਮੰਤਰਾਲੇ ਰਾਹੀਂ ਲੋੜੀਂਦੀ ਕਾਰਵਾਈ ਕਰੇ।
ਭਾਈ ਲੌਂਗੋਵਾਲ ਨੇ ਕਿਹਾ ਕਿ ਯੂ.ਕੇ. 'ਚ ਸਿੱਖ ਟੈਕਸੀ ਡਰਾਈਵਰ ਨੂੰ ਜਾਣਬੁਝ ਕੇ ਪ੍ਰੇਸ਼ਾਨ ਕਰਨਾ ਅਤੇ ਉਸ ਦੀ ਦਸਤਾਰ ਤੇ ਕੇਸਾਂ ਬਾਰੇ ਅਪਸ਼ਬਦ ਬੋਲਣਾ ਬੇਹੱਦ ਮੰਦਭਾਗਾ ਹੈ। ਅਜਿਹੀਆਂ ਘਟਨਾਵਾਂ ਨਾਲ ਵਿਦੇਸ਼ਾਂ 'ਚ ਵੱਸਦੇ ਸਿੱਖਾਂ ਅੰਦਰ ਡਰ ਦੀ ਭਾਵਨਾ ਬਣੀ ਹੋਈ ਹੈ। ਇਹ ਕੋਈ ਪਹਿਲੀ ਘਟਨਾ ਨਹੀਂ ਹੈ, ਸਗੋਂ ਇਸ ਤੋਂ ਪਹਿਲਾਂ ਵੀ ਕਈ ਦੇਸ਼ਾਂ ਅੰਦਰ ਸਿੱਖਾਂ ਨੂੰ ਨਸਲੀ ਵਿਤਕਰੇ ਦਾ ਨਿਸ਼ਾਨਾ ਬਣਾਇਆ ਗਿਆ ਹੈ।
ਭਾਈ ਲੌਂਗੋਵਾਲ ਨੇ ਕਿਹਾ ਕਿ ਸਿੱਖ ਭਾਰਤੀ ਭਾਈਚਾਰੇ 'ਚ ਵਿਸ਼ਵਾਸ ਰੱਖਦੇ ਹਨ ਅਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਗਏ ਸਰਬੱਤ ਦੇ ਭਲੇ ਦੇ ਸਿਧਾਂਤ ’ਤੇ ਪਹਿਰਾ ਦਿੰਦਿਆਂ ਹਰ ਲੋੜਵੰਦ ਦੀ ਸਹਾਇਤਾ ਲਈ ਤੱਤਪਰ ਰਹਿੰਦੇ ਹਨ। ਵਿਦੇਸ਼ਾਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਿੱਖਾਂ ਨੇ ਆਪਣੀ ਕਰੜੀ ਮਿਹਨਤ ਨਾਲ ਯੋਗਦਾਨ ਪਾਇਆ ਹੈ।
ਹਰਸਿਮਰਤ ਬਾਦਲ ਚੀਚੀ 'ਤੇ ਖੂਨ ਲਾ ਕੇ ਨਹੀਂ ਬਣ ਸਕਦੀ ਸ਼ਹੀਦ, ਢੀਂਡਸਾ ਨੇ ਕਿਹਾ ਪ੍ਰਕਾਸ਼ ਬਾਦਲ ਨਹੀਂ ਖੜ੍ਹੇ ਕਿਸਾਨਾਂ ਨਾਲ
ਮਿਹਨਤੀ ਅਤੇ ਲੋੜਵੰਦਾਂ ਦੀ ਮੱਦਦ ਕਰਨ ਵਾਲੇ ਸਿੱਖਾਂ ਨੂੰ ਨਫ਼ਰਤ ਨਾਲ ਦੇਖਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ। ਇਸ ਵਰਤਾਰੇ ਨੂੰ ਠੱਲ੍ਹਣ ਲਈ ਵਿਦੇਸ਼ਾਂ ਦੀਆਂ ਸਰਕਾਰਾਂ ਦੀ ਭੂਮਿਕਾ ਨੂੰ ਸਹੀ ਦਿਸ਼ਾ ਦੇਣ ਲਈ ਭਾਰਤ ਸਰਕਾਰ ਪਹਿਲਕਦਮੀ ਕਰੇ। ਵਿਦੇਸ਼ ਮੰਤਰਾਲਾ ਇਸ ਸੰਜੀਦਾ ਮਸਲੇ ’ਤੇ ਬਣਦੀ ਜ਼ਿੰਮੇਵਾਰੀ ਨਿਭਾਵੇ।
Before You Go
Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਟ੍ਰੈਂਡਿੰਗ ਟੌਪਿਕ
















