Bharat Bandh Live Updates: ਭਾਰਤ ਬੰਦ ਨੂੰ ਮਿਲਿਆ ਵੱਡਾ ਹੁੰਗਾਰਾ, ਦਿਨ ਚੜ੍ਹਦਿਆਂ ਹੀ ਸਭ ਕੁਝ ਬੰਦ
Bharat Bandh Live Updates: ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਭਾਰਤ ਬੰਦ ਸਬੰਧੀ ਕਿਹਾ ਕਿ ਮੈਂ ਕਿਸਾਨਾਂ ਨੂੰ ਅੰਦੋਲਨ ਦਾ ਰਸਤਾ ਛੱਡਣ ਅਤੇ ਗੱਲਬਾਤ ਦਾ ਰਸਤਾ ਅਪਣਾਉਣ ਦੀ ਅਪੀਲ ਕਰਨਾ ਚਾਹੁੰਦਾ ਹਾਂ।
LIVE

Background
ਖੇਤੀਬਾੜੀ ਮੰਤਰੀ ਨੂੰ ਟਿਕੈਤ ਦਾ ਜਵਾਬ
ਭਾਰਤੀ ਕਿਸਾਨ ਯੂਨੀਅਨ (BKU) ਦੇ ਆਗੂ ਨੇ ਕਿਹਾ, ਖੇਤੀਬਾੜੀ ਮੰਤਰੀ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਗੱਲਬਾਤ ਲਈ ਆਉਣਾ ਚਾਹੀਦਾ ਹੈ। ਅਸੀਂ ਖੇਤੀਬਾੜੀ ਮੰਤਰੀ ਤੋਂ ਪੁੱਛਣਾ ਚਾਹੁੰਦੇ ਹਾਂ ਕਿ ਸਰਕਾਰ ਸਾਨੂੰ ਸਮਾਂ ਤੇ ਸਥਾਨ ਦੱਸੇ। ਉਹ ਸਿਰਫ ਬੋਲਣ ਲਈ ਆਖ ਦਿੰਦੇ ਹਨ, ਗੱਲਬਾਤ ਲਈ ਆਓ। ਸਰਕਾਰ ਕਿਸਾਨਾਂ ਨੂੰ ਬਿਨਾਂ ਸ਼ਰਤ ਗੱਲਬਾਤ ਦਾ ਸੱਦਾ ਦੇਵੇ। ਭਾਵੇਂ ਇਸ ਨੂੰ 10 ਸਾਲ ਲੱਗ ਜਾਣ, ਅਸੀਂ ਇੱਥੋਂ ਨਹੀਂ ਜਾਵਾਂਗੇ।
ਕਿਸਾਨ ਲੀਡਰਾਂ ਦੇ ਹੌਸਲੇ ਬੁਲੰਦ
‘ਭਾਰਤ ਬੰਦ’ ਨੂੰ ਮਿਲੇ ਹੁੰਗਾਰੇ ਦੀਆਂ ਰਿਪੋਰਟਾਂ ਮਗਰੋਂ ਕਿਸਾਨ ਲੀਡਰਾਂ ਦੇ ਹੌਸਲੇ ਬੁਲੰਦ ਹੋ ਗਏ। ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੇ ਪ੍ਰਤੀਕਰਮ ਵਿੱਚ ਕਿਹਾ ਹੈ ਕਿ ਭਾਵੇਂ 10 ਸਾਲ ਲੱਗ ਜਾਣ, ਅਸੀਂ ਆਪਣੀਆਂ ਮੰਗਾਂ ਤੋਂ ਪਿੱਛੇ ਨਹੀਂ ਹਟਾਂਗੇ।
ਮਿਲਿਆ ਜੁਲਿਆ ਅਸਰ
ਲੁਧਿਆਣਾ: ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਦਿੱਤੇ ਗਏ ਭਾਰਤ ਬੰਦ ਸੱਦੇ ਦਾ ਲੁਧਿਆਣਾ ਵਿੱਚ ਮਿਲਿਆ ਜੁਲਿਆ ਅਸਰ ਦੇਖਣ ਨੂੰ ਮਿਲ ਰਿਹਾ ਹੈ। ਜਿੱਥੇ ਕਿਸਾਨਾਂ ਦੇ ਸਮਰਥਨ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਸ਼ਹਿਰ ਦੇ ਪ੍ਰਮੁੱਖ ਚੌਕਾਂ ਵਿੱਚ ਧਰਨੇ ਲਾਏ ਗਏ। ਉੱਥੇ ਹੀ ਸ਼ਹਿਰ ਦੇ ਪ੍ਰਮੁੱਖ ਚੌੜਾ ਬਾਜ਼ਾਰ ਵਿੱਚ ਆਪਣੀਆਂ ਦੁਕਾਨਾਂ ਬਾਹਰ ਖੜ੍ਹੇ ਦੁਕਾਨਦਾਰ ਮਾਯੂਸ ਨਜ਼ਰ ਆਏ।
ਗੁਰਦਾਸਪੁਰ 'ਚ ਜਾਮ
ਗੁਰਦਾਸਪੁਰ: ਮਾਝਾ ਕਿਸਾਨ ਮਜਦੂਰ ਸੰਗਰਸ਼ ਕਮੇਟੀ ਵੱਲੋਂ ਅੰਮ੍ਰਿਤਸਰ-ਜੰਮੂ ਕਸ਼ਮੀਰ ਨੈਸ਼ਨਲ ਹਾਈਵੇ ਨੂੰ ਜਾਮ ਕਰਕੇ ਸਰਕਾਰ ਖਿਲ਼ਾਫ ਪ੍ਰਦਰਸ਼ਨ ਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਵੱਲੋਂ ਨੈਸ਼ਨਲ ਹਾਈਵੇ ਨੂੰ ਸਵੇਰੇ 6 ਵਜੇ ਦੀ ਜਾਮ ਕਰ ਦਿੱਤਾ ਗਿਆ ਸੀ। ਇਸ ਪ੍ਰਦਰਸ਼ਨ ਵਿੱਚ ਵੱਡੀ ਤਦਾਦ ਵਿੱਚ ਕਿਸਾਨ ਇਕੱਠੇ ਹੋਏ। ਕਿਸਾਨ ਲੀਡਰਾਂ ਨੇ ਕਿਹਾ ਕਿ ਪੰਜਾਬ ਦੀ ਚੰਨੀ ਸਰਕਾਰ ਕਹਿ ਰਹੀ ਹੈ ਕਿ ਕਿਸਾਨਾਂ ਦੇ ਨਾਲ ਹੈ ਪਰ ਚੰਨੀ ਸਕਰਾਰ ਕਿਸਾਨਾਂ ਨਾਲ ਨਹੀਂ, ਕਿਉਂਕਿ ਪੰਜਾਬ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ।
ਬੰਦ ਦਾ ਅਸਰ ਦੇਖਣ ਨੂੰ ਮਿਲਿਆ
ਮੋਗਾ: ਮੋਗਾ ਵਿੱਚ ਵੀ ਬੰਦ ਦਾ ਅਸਰ ਦੇਖਣ ਨੂੰ ਮਿਲਿਆ। ਮੋਗਾ ਦੀਆਂ ਤਕਰੀਬਨ 7 ਜਗ੍ਹਾ ਉੱਤੇ ਨੈਸ਼ਨਲ ਹਾਈਵੇ ਕਿਸਾਨਾਂ ਨੇ ਬੰਦ ਕਰ ਦਿੱਤਾ ਤੇ ਰੇਲਵੇ ਲਾਈਨ ਵੀ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ। ਮੋਗਾ ਦੇ ਬਾਜ਼ਾਰ ਅੱਜ ਪੂਰਨ ਰੂਪ ਵਿੱਚ ਸਵੇਰ ਤੋਂ ਬੰਦ ਦੇਖਣ ਨੂੰ ਮਿਲੇ। ਮੋਗਾ ਦੀ ਜਨਤਾ ਨੇ ਬੰਦ ਨੂੰ ਪੂਰਾ ਸਮਰਥਨ ਦਿੱਤਾ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
