Bharat Bandh Live Updates: ਭਾਰਤ ਬੰਦ ਨੂੰ ਮਿਲਿਆ ਵੱਡਾ ਹੁੰਗਾਰਾ, ਦਿਨ ਚੜ੍ਹਦਿਆਂ ਹੀ ਸਭ ਕੁਝ ਬੰਦ
Bharat Bandh Live Updates: ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਭਾਰਤ ਬੰਦ ਸਬੰਧੀ ਕਿਹਾ ਕਿ ਮੈਂ ਕਿਸਾਨਾਂ ਨੂੰ ਅੰਦੋਲਨ ਦਾ ਰਸਤਾ ਛੱਡਣ ਅਤੇ ਗੱਲਬਾਤ ਦਾ ਰਸਤਾ ਅਪਣਾਉਣ ਦੀ ਅਪੀਲ ਕਰਨਾ ਚਾਹੁੰਦਾ ਹਾਂ।
ਭਾਰਤੀ ਕਿਸਾਨ ਯੂਨੀਅਨ (BKU) ਦੇ ਆਗੂ ਨੇ ਕਿਹਾ, ਖੇਤੀਬਾੜੀ ਮੰਤਰੀ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਗੱਲਬਾਤ ਲਈ ਆਉਣਾ ਚਾਹੀਦਾ ਹੈ। ਅਸੀਂ ਖੇਤੀਬਾੜੀ ਮੰਤਰੀ ਤੋਂ ਪੁੱਛਣਾ ਚਾਹੁੰਦੇ ਹਾਂ ਕਿ ਸਰਕਾਰ ਸਾਨੂੰ ਸਮਾਂ ਤੇ ਸਥਾਨ ਦੱਸੇ। ਉਹ ਸਿਰਫ ਬੋਲਣ ਲਈ ਆਖ ਦਿੰਦੇ ਹਨ, ਗੱਲਬਾਤ ਲਈ ਆਓ। ਸਰਕਾਰ ਕਿਸਾਨਾਂ ਨੂੰ ਬਿਨਾਂ ਸ਼ਰਤ ਗੱਲਬਾਤ ਦਾ ਸੱਦਾ ਦੇਵੇ। ਭਾਵੇਂ ਇਸ ਨੂੰ 10 ਸਾਲ ਲੱਗ ਜਾਣ, ਅਸੀਂ ਇੱਥੋਂ ਨਹੀਂ ਜਾਵਾਂਗੇ।
‘ਭਾਰਤ ਬੰਦ’ ਨੂੰ ਮਿਲੇ ਹੁੰਗਾਰੇ ਦੀਆਂ ਰਿਪੋਰਟਾਂ ਮਗਰੋਂ ਕਿਸਾਨ ਲੀਡਰਾਂ ਦੇ ਹੌਸਲੇ ਬੁਲੰਦ ਹੋ ਗਏ। ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੇ ਪ੍ਰਤੀਕਰਮ ਵਿੱਚ ਕਿਹਾ ਹੈ ਕਿ ਭਾਵੇਂ 10 ਸਾਲ ਲੱਗ ਜਾਣ, ਅਸੀਂ ਆਪਣੀਆਂ ਮੰਗਾਂ ਤੋਂ ਪਿੱਛੇ ਨਹੀਂ ਹਟਾਂਗੇ।
ਲੁਧਿਆਣਾ: ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਦਿੱਤੇ ਗਏ ਭਾਰਤ ਬੰਦ ਸੱਦੇ ਦਾ ਲੁਧਿਆਣਾ ਵਿੱਚ ਮਿਲਿਆ ਜੁਲਿਆ ਅਸਰ ਦੇਖਣ ਨੂੰ ਮਿਲ ਰਿਹਾ ਹੈ। ਜਿੱਥੇ ਕਿਸਾਨਾਂ ਦੇ ਸਮਰਥਨ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਸ਼ਹਿਰ ਦੇ ਪ੍ਰਮੁੱਖ ਚੌਕਾਂ ਵਿੱਚ ਧਰਨੇ ਲਾਏ ਗਏ। ਉੱਥੇ ਹੀ ਸ਼ਹਿਰ ਦੇ ਪ੍ਰਮੁੱਖ ਚੌੜਾ ਬਾਜ਼ਾਰ ਵਿੱਚ ਆਪਣੀਆਂ ਦੁਕਾਨਾਂ ਬਾਹਰ ਖੜ੍ਹੇ ਦੁਕਾਨਦਾਰ ਮਾਯੂਸ ਨਜ਼ਰ ਆਏ।
ਗੁਰਦਾਸਪੁਰ: ਮਾਝਾ ਕਿਸਾਨ ਮਜਦੂਰ ਸੰਗਰਸ਼ ਕਮੇਟੀ ਵੱਲੋਂ ਅੰਮ੍ਰਿਤਸਰ-ਜੰਮੂ ਕਸ਼ਮੀਰ ਨੈਸ਼ਨਲ ਹਾਈਵੇ ਨੂੰ ਜਾਮ ਕਰਕੇ ਸਰਕਾਰ ਖਿਲ਼ਾਫ ਪ੍ਰਦਰਸ਼ਨ ਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਵੱਲੋਂ ਨੈਸ਼ਨਲ ਹਾਈਵੇ ਨੂੰ ਸਵੇਰੇ 6 ਵਜੇ ਦੀ ਜਾਮ ਕਰ ਦਿੱਤਾ ਗਿਆ ਸੀ। ਇਸ ਪ੍ਰਦਰਸ਼ਨ ਵਿੱਚ ਵੱਡੀ ਤਦਾਦ ਵਿੱਚ ਕਿਸਾਨ ਇਕੱਠੇ ਹੋਏ। ਕਿਸਾਨ ਲੀਡਰਾਂ ਨੇ ਕਿਹਾ ਕਿ ਪੰਜਾਬ ਦੀ ਚੰਨੀ ਸਰਕਾਰ ਕਹਿ ਰਹੀ ਹੈ ਕਿ ਕਿਸਾਨਾਂ ਦੇ ਨਾਲ ਹੈ ਪਰ ਚੰਨੀ ਸਕਰਾਰ ਕਿਸਾਨਾਂ ਨਾਲ ਨਹੀਂ, ਕਿਉਂਕਿ ਪੰਜਾਬ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ।
ਮੋਗਾ: ਮੋਗਾ ਵਿੱਚ ਵੀ ਬੰਦ ਦਾ ਅਸਰ ਦੇਖਣ ਨੂੰ ਮਿਲਿਆ। ਮੋਗਾ ਦੀਆਂ ਤਕਰੀਬਨ 7 ਜਗ੍ਹਾ ਉੱਤੇ ਨੈਸ਼ਨਲ ਹਾਈਵੇ ਕਿਸਾਨਾਂ ਨੇ ਬੰਦ ਕਰ ਦਿੱਤਾ ਤੇ ਰੇਲਵੇ ਲਾਈਨ ਵੀ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ। ਮੋਗਾ ਦੇ ਬਾਜ਼ਾਰ ਅੱਜ ਪੂਰਨ ਰੂਪ ਵਿੱਚ ਸਵੇਰ ਤੋਂ ਬੰਦ ਦੇਖਣ ਨੂੰ ਮਿਲੇ। ਮੋਗਾ ਦੀ ਜਨਤਾ ਨੇ ਬੰਦ ਨੂੰ ਪੂਰਾ ਸਮਰਥਨ ਦਿੱਤਾ।
ਖੰਨਾ: ਭਾਰ ਬੰਦ ਨੂੰ ਫਤਹਿਗੜ੍ਹ ਸਾਹਿਬ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ। ਫਤਹਿਗੜ੍ਹ ਸਾਹਿਬ ਵਿਖੇ ਵੱਖ-ਵੱਖ ਥਾਵਾਂ ਤੇ ਕਿਸਾਨਾਂ ਵੱਲੋਂ ਰੋਡ ਜਾਮ ਕਰਕੇ ਧਰਨੇ ਲਾਏ ਗਏ। ਇਸ ਮੌਕੇ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਭਾਰਤ ਬੰਦ ਦੌਰਾਨ ਮੈਡੀਕਲ ਸਹੂਲਤਾਂ ਨੂੰ ਛੋਟ ਦਿੱਤੀ ਗਈ ਹੈ ਤੇ ਐਂਬੂਲੈਂਸ ਦੇ ਲੰਘਣ ਲਈ ਰਸਤਾ ਰੱਖਿਆ ਗਿਆ ਹੈ।
ਉੱਤਰੀ ਭਾਰਤ ਦੇ ਰਾਜਾਂ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਤੋਂ ਇਲਾਵਾ ਦੱਖਣੀ ਰਾਜਾਂ ਕੇਰਲਾ, ਕਰਨਾਟਕ, ਤਿਲੰਗਾਨਾ, ਤਾਮਿਲ ਨਾਡੂ, ਆਂਧਰਾ ਪ੍ਰਦੇਸ਼, ਮੱਧ ਪ੍ਰਦੇਸ਼ ਸਮੇਤ ਹੋਰ ਰਾਜਾਂ ਦੇ ਕਿਸਾਨਾਂ ਵੱਲੋਂ ਸੜਕਾਂ ਜਾਮ ਕੀਤੀਆਂ ਗਈਆਂ ਹਨ। ਗਾਜ਼ੀਪੁਰ ਮੋਰਚੇ ਦੇ ਕਾਰਕੁਨਾਂ ਨੇ ਦਿੱਲੀ-ਮੇਰਠ ਐਕਸਪ੍ਰੈਸ ਮਾਰਗ ਜਾਮ ਕਰ ਦਿੱਤਾ ਹੈ।
ਗੁਰੂਗ੍ਰਾਮ ਵਿੱਚ ਕਈ ਕਿਲੋਮੀਟਰ ਲੰਬਾ ਜਾਮ ਲੱਗ ਗਿਆ ਹੈ। ਜਦੋਂਕਿ ਦਿੱਲੀ-ਨੋਇਡਾ ਡੀਐਨਡੀ ਤੇ ਮੁੰਬਈ ਅਹਿਮਦਾਬਾਦ ਹਾਈਵੇ 'ਤੇ ਵੀ ਅਜਿਹੀ ਹੀ ਤਸਵੀਰ ਦੇਖਣ ਨੂੰ ਮਿਲੀ। ਕਿਸਾਨਾਂ ਨੇ ਅੱਜ ਸ਼ਾਮ 4 ਵਜੇ ਤੱਕ ਬੰਦ ਦਾ ਐਲਾਨ ਕੀਤਾ ਹੈ। ਬੰਦ ਨੂੰ 12 ਰਾਜਨੀਤਕ ਪਾਰਟੀਆਂ ਦਾ ਸਮਰਥਨ ਪ੍ਰਾਪਤ ਹੈ।
ਸੜਕੀ ਤੇ ਰੇਲਵੇ ਆਵਾਜਾਈ ਰੁਕਣ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਕਿਸਾਨ ਆਗੂਆਂ ਨੇ ਇਸ ਪ੍ਰੇਸ਼ਾਨੀ ਲਈ ਆਮ ਲੋਕਾਂ ਤੋਂ ਜਿੱਥੇ ਮਾਫੀ ਮੰਗੀ, ਉਥੇ ਹੀ ਕੇਂਦਰ ਸਰਕਾਰ ਨੂੰ ਇਸ ਲਈ ਜਿੰਮੇਵਾਰ ਦੱਸਿਆ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਿਨਾਂ ਚਿਰ ਤਕ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਓਨਾਂ ਚਿਰ ਤਕ ਇਹ ਅੰਦੋਲਨ ਇਸੇ ਤਰਾਂ ਜਾਰੀ ਰਹੇਗਾ।
ਅੰਮ੍ਰਿਤਸਰ ਜ਼ਿਲ੍ਹੇ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕਰੀਬ 30 ਥਾਵਾਂ 'ਤੇ ਵੱਖ-ਵੱਖ ਮਾਰਗ ਰੋਕ ਕੇ ਪ੍ਰਦਰਸ਼ਨ ਕੀਤੇ ਗਏ। ਇਸ ਤੋਂ ਸੰਯੁਕਤ ਮੋਰਚੇ ਦੀ ਅਗਵਾਈ 'ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਸ਼ਹਿਰ, ਜੰਡਿਆਲਾ ਗੁਰੂ ਟੋਲ ਪਲਾਜਾ, ਰਈਆ ਮੌੜ, ਬਿਆਸ, ਖਿਲਚੀਆਂ, ਦੇਵੀਦਾਸਪੁਰਾ, ਅਟਾਰੀ, ਮਜੀਠਾ, ਅਜਨਾਲਾ ਆਦਿ ਥਾਵਾਂ 'ਤੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੂਰੇ ਦੇਸ਼ 'ਚ ਭਾਰਤ ਬੰਦ ਦੇ ਦਿੱਤੇ ਸੱਦੇ ਦਾ ਅੰਮ੍ਰਿਤਸਰ 'ਚ ਪੂਰਾ ਅਸਰ ਦੇਖਣ ਨੂੰ ਮਿਲਿਆ। ਇਸ ਕਾਰਨ ਸੜਕੀ ਆਵਾਜਾਈ ਤੇ ਰੇਲਵੇ ਆਵਾਜਾਈ ਪੂਰੀ ਤਰਾਂ ਪ੍ਰਭਾਵਿਤ ਰਹੀ ਜਦਕਿ ਬਾਜਾਰ ਸਵੇਰੇ ਤੋਂ ਹੀ ਪੂਰੀ ਤਰ੍ਹਾਂ ਬੰਦ ਰਹੇ। ਸੜਕਾਂ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ ਥਾਵਾਂ 'ਤੇ ਪ੍ਰਦਰਸ਼ਨ ਕੀਤੇ ਗਏ।
ਕਿਸਾਨਾਂ ਨੇ ਲੁਧਿਆਣਾ-ਜਲੰਧਰ ਨੈਸ਼ਨਲ ਹਾਈਵੇਅ ਸਥਿਤ ਲਾਡੋਵਾਲ ਟੋਲ ਪਲਾਜ਼ਾ ਬੰਦ ਕਰ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਦੇ ਲੀਡਰਾਂ ਤੇ ਵਰਕਰਾਂ ਵੱਲੋਂ ਸਵੇਰੇ ਠੀਕ 6 ਵਜੇ ਤੋਂ ਧਰਨਾ ਲਾਇਆ ਗਿਆ।
ਕਿਸਾਨਾਂ ਵੱਲੋਂ ਭਾਰਤ ਬੰਦ ਦੌਰਾਨ ਬਠਿੰਡਾ-ਚੰਡੀਗੜ੍ਹ ਮੁੱਖ ਸੜਕ ਟੈਂਟ ਲਾ ਕੇ ਬੰਦ ਕਰਦਿਆਂ ਨਾਅਰੇਬਾਜ਼ੀ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਵਰਕਰ ਤੇ ਲੀਡਰ ਹਾਜ਼ਰ ਸਨ।
ਭਾਰਤ ਬੰਦ ਨੂੰ ਮਾਨਸਾ ਜ਼ਿਲ੍ਹੇ 'ਚ ਮੁਕੰਮਲ ਹੁੰਗਾਰਾ ਮਿਲ ਰਿਹਾ ਹੈ। ਕਿਸਾਨਾਂ ਵੱਲੋਂ ਰੋਡ ਜਾਮ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਾਨਸਾ-ਬਠਿੰਡਾ ਰੋਡ 'ਤੇ ਪਿੰਡ ਭੈਣੀਬਾਘਾ ਵਿੱਚ ਕਿਸਾਨਾਂ ਵੱਲੋਂ ਰੋਡ ਜਾਮ ਕਰ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਕਿਸਾਨਾਂ ਦੇ ਭਾਰਤ ਬੰਦ ਦਾ ਪ੍ਰਭਾਵ ਮੁੰਬਈ-ਅਹਿਮਦਾਬਾਦ ਹਾਈਵੇ 'ਤੇ ਦਿਖਾਈ ਦੇ ਰਿਹਾ ਹੈ। ਇਸ ਮਾਰਗ 'ਤੇ ਕਈ ਕਿਲੋਮੀਟਰ ਤੱਕ ਟ੍ਰੈਫਿਕ ਜਾਮ ਹੈ। ਮੁਜ਼ਾਹਰਾ ਕਰ ਰਹੇ ਕਿਸਾਨਾਂ ਨੇ ਜ਼ਬਰਦਸਤੀ ਹਾਈਵੇਅ 'ਤੇ ਵਾਹਨਾਂ ਨੂੰ ਰੋਕ ਦਿੱਤਾ ਹੈ। ਹਜ਼ਾਰਾਂ ਯਾਤਰੀ ਹਾਈਵੇਅ 'ਤੇ ਫਸੇ ਹੋਏ ਹਨ। ਹਾਈਵੇ ਰਾਹੀਂ ਮੁੰਬਈ, ਠਾਣੇ, ਨਵੀਂ ਮੁੰਬਈ ਵੱਲ ਜਾਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਈ ਸਿਆਸੀ ਪਾਰਟੀਆਂ ਨੇ ਸੰਯੁਕਤ ਕਿਸਾਨ ਮੋਰਚੇ ਦੇ ‘ਭਾਰਤ ਬੰਦ’ ਨੂੰ ਆਪਣਾ ਸਮਰਥਨ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ‘ਬੰਦ’ ਨੂੰ ਆਪਣਾ ਸਮਰਥਨ ਦਿੱਤਾ ਹੈ। ਇਸ ਦੇ ਨਾਲ ਹੀ ਬਿਹਾਰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਤੇਜਸ਼ਵੀ ਯਾਦਵ ਨੇ ‘ਭਾਰਤ ਬੰਦ’ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਕਾਂਗਰਸ, ਆਮ ਆਦਮੀ ਪਾਰਟੀ, ਬਸਪਾ, ਆਂਧਰਾ ਪ੍ਰਦੇਸ਼ ਸਰਕਾਰ, ਤ੍ਰਿਣਮੂਲ ਕਾਂਗਰਸ, ਸੀਪੀਆਈ (ਐਮ), ਜੇਡੀਐਸ, ਤਾਮਿਲਨਾਡੂ ਵਿੱਚ ਸੱਤਾਧਾਰੀ ਡੀਐਮਕੇ ਇਸ ‘ਬੰਦ’ ਦਾ ਸਮਰਥਨ ਕਰਨਗੇ।
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਅੰਦੋਲਨ ਛੱਡ ਕੇ ਗੱਲਬਾਤ ਦਾ ਰਾਹ ਅਪਨਾਉਣ। ਸਰਕਾਰ ਕਿਸਾਨਾਂ ਵੱਲੋਂ ਉਠਾਏ ਇਤਰਾਜ਼ਾਂ 'ਤੇ ਵਿਚਾਰ ਕਰਨ ਲਈ ਤਿਆਰ ਹੈ। ਅਸੀਂ ਪਹਿਲਾਂ ਵੀ ਕਈ ਵਾਰ ਗੱਲ ਕੀਤੀ ਹੈ ਤੇ ਉਸ ਤੋਂ ਬਾਅਦ ਵੀ; ਜੇ ਉਨ੍ਹਾਂ ਨੂੰ ਲੱਗਦਾ ਹੈ ਕਿ ਕੋਈ ਮੁੱਦਾ ਬਾਕੀ ਹੈ, ਤਾਂ ਸਰਕਾਰ ਨਿਸ਼ਚਤ ਤੌਰ 'ਤੇ ਇਸ ਬਾਰੇ ਗੱਲ ਕਰੇਗੀ।
ਸੰਯੁਕਤ ਕਿਸਾਨ ਮੋਰਚੇ ਨੇ ‘ਭਾਰਤ ਬੰਦ’ ਦੌਰਾਨ ਸਾਰੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦੀ ਹਮਾਇਤ ’ਚ ਬੰਦ ਨੂੰ ਪੂਰਨ ਸਹਿਯੋਗ ਦੇਣ। ਕਿਸਾਨ ਆਗੂਆਂ ਨੇ ਕਿਹਾ ਕਿ ਭਲਕੇ ਸਾਰੇ ਦਫ਼ਤਰ, ਬਾਜ਼ਾਰ, ਦੁਕਾਨਾਂ ਤੇ ਸਨਅਤਾਂ ਨੂੰ ਬੰਦ ਰੱਖਿਆ ਜਾਵੇ। ਇਸ ਤੋਂ ਇਲਾਵਾ ਸਕੂਲ, ਕਾਲਜ, ਯੂਨੀਵਰਸਿਟੀਆਂ ਤੇ ਸਿੱਖਿਆ ਕੇਂਦਰਾਂ ਨੂੰ ਵੀ ਬੰਦ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਤੇ ਸਮਾਜਿਕ ਸਮਾਗਮਾਂ ਨੂੰ ਵੀ ਨਹੀਂ ਹੋਣ ਦਿੱਤਾ ਜਾਵੇਗਾ।
ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਸਪੱਸ਼ਟ ਕੀਤਾ ਕਿ ‘ਭਾਰਤ ਬੰਦ’ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਨਹੀਂ ਰੋਕਿਆ ਜਾਵੇਗਾ। ਹਸਪਤਾਲ, ਦਵਾਈਆਂ ਦੀਆਂ ਦੁਕਾਨਾਂ, ਐਂਬੂਲੈਂਸ ਤੇ ਹੋਰ ਸਿਹਤ ਸਹੂਲਤਾਂ ਜਾਰੀ ਰਹਿਣਗੀਆਂ। ਇਸ ਤੋਂ ਇਲਾਵਾ ਫਾਇਰ ਬ੍ਰਿਗੇਡ, ਸਸਕਾਰ, ਬਿਮਾਰੀ ਤੇ ਵਿਆਹ-ਸ਼ਾਦੀ ਦੇ ਸਮਾਗਮ ਕੀਤੇ ਜਾ ਸਕਣਗੇ। ਮੋਰਚੇ ਦੇ ਆਗੂਆਂ ਨੇ ਕਿਸਾਨਾਂ ਨੂੰ ਵੀ ‘ਭਾਰਤ ਬੰਦ’ ਦੌਰਾਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
ਕਿਸਾਨ ਲੀਡਰਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਅਜੇ ਵੀ ਖੇਤੀ ਕਾਨੂੰਨਾਂ ਨੂੰ ਰੱਦ ਨਾ ਕੀਤਾ ਤਾਂ ਭਾਜਪਾ ਨੂੰ ਇਸ ਦੇ ਨਤੀਜੇ ਭੁਗਤਣੇ ਪੈਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਰਾਸ਼ਟਰਪਤੀ ਨੇ ਬਿੱਲਾਂ ’ਤੇ ਦਸਤਖ਼ਤ ਕਰਕੇ ਕਿਸਾਨਾਂ ਨਾਲ ਧ੍ਰੋਹ ਕਮਾਇਆ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਲਾਗੂ ਹੋਣ ਨਾਲ ਆਮ ਲੋਕਾਂ ਨੂੰ ਵੀ ਨੁਕਸਾਨ ਹੋਵੇਗਾ ਤੇ ਉਨ੍ਹਾਂ ਨੂੰ ਵੱਡੇ ਘਰਾਣਿਆਂ ਦੇ ਉਦਯੋਗਪਤੀਆਂ ਦੇ ਸਹਾਰੇ ਰਹਿਣਾ ਪਵੇਗਾ।
ਝਾਰਖੰਡ ਮੁਕਤੀ ਮੋਰਚਾ, ਕਾਂਗਰਸ, ਆਰਜੇਡੀ ਤਾਮਿਲਨਾਡੂ ਵਿੱਚ ਸੱਤਾਧਾਰੀ ਡੀਐਮਕੇ, ਸੀਪੀਐਮ, ਸੀਪੀਆਈ, ਫਾਰਵਰਡ ਬਲਾਕ, ਸਮਾਜਵਾਦੀ ਪਾਰਟੀ, ਸੀਪੀਆਈ-ਐਮਐਲ (ਲਿਬ), ਸੀਪੀਆਈ-ਐਮਐਲ (ਐਨਡੀ), ਐਸਯੂਸੀਆਈ (ਸੀ), ਐਮਸੀਪੀਆਈ, ਐਮਸੀਪੀਆਈ (ਯੂ), ਆਰਐਮਪੀਆਈ ਤੋਂ ਇਲਾਵਾ ‘ਆਪ’, ਟੀਡੀਪੀ, ਜੇਡੀ (ਐਸ), ਬਸਪਾ, ਐਨਸੀਪੀ, ਅਕਾਲੀ ਦਲ (ਯੂਨਾਈਟਿਡ), ਵਾਈਐਸਆਰਸੀਪੀ, ਸਵਰਾਜ ਇੰਡੀਆ, ਆਲ ਇੰਡੀਆ ਵਕੀਲ ਯੂਨੀਅਨ ਦੀਆਂ ਕਈ ਬਾਰ ਐਸੋਸੀਏਸ਼ਨਾਂ ਤੇ ਸਥਾਨਕ ਇਕਾਈਆਂ ਤੇ ਹੋਰਾਂ ਨੇ ਭਾਰਤ ਬੰਦ ਨੂੰ ਆਪਣਾ ਸਮਰਥਨ ਦਿੱਤਾ ਹੈ।
ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਆਂਧਰਾ ਪ੍ਰਦੇਸ਼ ਸਰਕਾਰ ਨੇ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ ਐਲਾਨ ਕੀਤਾ ਹੈ ਕਿ ਰਾਜ ’ਚ ਬੱਸਾਂ ਲੰਘੀ ਰਾਤ ਤੋਂ ਹੀ ਬੰਦ ਹਨ। ਮੋਰਚੇ ਨੇ ਕਿਹਾ ਕਿ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਬੰਦ ਨੂੰ ਹਮਾਇਤ ਦਿੱਤੀ ਹੈ।
ਸੰਯੁਕਤ ਕਿਸਾਨ ਮੋਰਚੇ ਦਾ ਦਾਅਵਾ ਹੈ ਕਿ ਅੱਜ ਦਾ ਭਾਰਤ ਬੰਦ ਇਤਿਹਾਸਕ ਹੋ ਨਿੱਬੜੇਗਾ। ਅੱਜ ਦਾ ਐਕਸ਼ਨ ਕੇਂਦਰ ਵਿੱਚਲੀ ਮੋਦੀ ਸਰਕਾਰ ਨੂੰ ਹਿਲਾ ਕੇ ਰੱਖ ਦੇਵੇਗਾ। ਕਿਸਾਨ ਲੀਡਰਾਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਕਿਸਾਨਾਂ ਵਿਰੁੱਧ ਅਪਣਾਏ ਗਏ ਗੈਰ-ਜਮਹੂਰੀ ਤੇ ਅਣਮਨੁੱਖੀ ਵਿਵਹਾਰ ਖ਼ਿਲਾਫ਼ ‘ਭਾਰਤ ਬੰਦ’ ਦਾ ਸੱਦਾ ਦਿੱਤਾ ਗਿਆ ਹੈ।
ਆਲ ਇੰਡੀਆ ਬੈਂਕ ਆਫੀਸਰਜ਼ ਕਨਫੈਡਰੇਸ਼ਨ (ਏਆਈਬੀਓਸੀ) ਨੇ ਵੀ 'ਭਾਰਤ ਬੰਦ' ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਏਆਈਬੀਓਸੀ ਨੇ ਸਰਕਾਰ ਨੂੰ ਸੰਯੁਕਤ ਕਿਸਾਨ ਮੋਰਚੇ ਦੀਆਂ ਮੰਗਾਂ 'ਤੇ ਮੁੜ ਗੱਲਬਾਤ ਸ਼ੁਰੂ ਕਰਨ ਅਤੇ ਤਿੰਨ ਵਿਵਾਦਤ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ। ਯੂਨੀਅਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਏਆਈਬੀਓਸੀ ਸਹਿਯੋਗੀ ਅਤੇ ਰਾਜ ਇਕਾਈਆਂ ਸੋਮਵਾਰ ਨੂੰ ਦੇਸ਼ ਭਰ ਵਿੱਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਨਾਲ ਏਕਤਾ ਦਿਖਾਉਣਗੀਆਂ।
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਭਾਰਤ ਬੰਦ ਸਬੰਧੀ ਕਿਹਾ ਕਿ ਮੈਂ ਕਿਸਾਨਾਂ ਨੂੰ ਅੰਦੋਲਨ ਦਾ ਰਸਤਾ ਛੱਡਣ ਅਤੇ ਗੱਲਬਾਤ ਦਾ ਰਸਤਾ ਅਪਣਾਉਣ ਦੀ ਅਪੀਲ ਕਰਨਾ ਚਾਹੁੰਦਾ ਹਾਂ। ਸਰਕਾਰ ਵੱਲੋਂ ਉਠਾਏ ਇਤਰਾਜ਼ 'ਤੇ ਵਿਚਾਰ ਕਰਨ ਲਈ ਸਰਕਾਰ ਤਿਆਰ ਹੈ। ਇਸ ਬਾਰੇ ਪਹਿਲਾਂ ਵੀ ਕਈ ਵਾਰ ਗੱਲ ਹੋ ਚੁੱਕੀ ਹੈ। ਜੇ ਕੋਈ ਗੱਲ ਬਚੀ ਹੈ, ਤਾਂ ਸਰਕਾਰ ਨਿਸ਼ਚਤ ਰੂਪ ਤੋਂ ਗੱਲਬਾਤ ਕਰਨ ਲਈ ਤਿਆਰ ਹੈ।
ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਅੰਦੋਲਨ ਅਤੇ ਗੱਲਬਾਤ ਦਾ ਰਾਹ ਛੱਡਣ ਦੀ ਅਪੀਲ ਕੀਤੀ ਹੈ।
ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚਾ ਨੇ 27 ਸਤੰਬਰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਕਾਂਗਰਸ, ਖੱਬੀਆਂ ਪਾਰਟੀਆਂ, ਆਰਜੇਡੀ, ਬਸਪਾ ਅਤੇ ਸਪਾ ਸਮੇਤ ਦੇਸ਼ ਦੀਆਂ ਲਗਪਗ ਸਾਰੀਆਂ ਵਿਰੋਧੀ ਪਾਰਟੀਆਂ ਨੇ ਕਿਸਾਨਾਂ ਦੇ ਇਸ ਭਾਰਤ ਬੰਦ ਨੂੰ ਆਪਣਾ ਸਮਰਥਨ ਦਿੱਤਾ ਹੈ। ਇਸ ਤੋਂ ਇਲਾਵਾ ਬੈਂਕ ਯੂਨੀਅਨ ਵੀ ਇਸ ਭਾਰਤ ਬੰਦ ਦਾ ਸਮਰਥਨ ਕਰ ਰਹੀ ਹੈ।
ਪਿਛੋਕੜ
Bharat Bandh Live Updates: ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚਾ ਨੇ 27 ਸਤੰਬਰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਕਾਂਗਰਸ, ਖੱਬੀਆਂ ਪਾਰਟੀਆਂ, ਆਰਜੇਡੀ, ਬਸਪਾ ਅਤੇ ਸਪਾ ਸਮੇਤ ਦੇਸ਼ ਦੀਆਂ ਲਗਪਗ ਸਾਰੀਆਂ ਵਿਰੋਧੀ ਪਾਰਟੀਆਂ ਨੇ ਕਿਸਾਨਾਂ ਦੇ ਇਸ ਭਾਰਤ ਬੰਦ ਨੂੰ ਆਪਣਾ ਸਮਰਥਨ ਦਿੱਤਾ ਹੈ। ਇਸ ਤੋਂ ਇਲਾਵਾ ਬੈਂਕ ਯੂਨੀਅਨ ਵੀ ਇਸ ਭਾਰਤ ਬੰਦ ਦਾ ਸਮਰਥਨ ਕਰ ਰਹੀ ਹੈ।
ਦੱਸ ਦਈਏ ਕਿ ਸੋਮਵਾਰ ਨੂੰ ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤੱਕ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਅੰਦੋਲਨ ਅਤੇ ਗੱਲਬਾਤ ਦਾ ਰਾਹ ਛੱਡਣ ਦੀ ਅਪੀਲ ਕੀਤੀ ਹੈ।
ਜਾਣੋ ਕੀ ਕਿਹਾ ਕੇਂਦਰੀ ਖੇਤੀਬਾੜੀ ਮੰਤਰੀ ਨੇ?
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਭਾਰਤ ਬੰਦ ਸਬੰਧੀ ਕਿਹਾ ਕਿ ਮੈਂ ਕਿਸਾਨਾਂ ਨੂੰ ਅੰਦੋਲਨ ਦਾ ਰਸਤਾ ਛੱਡਣ ਅਤੇ ਗੱਲਬਾਤ ਦਾ ਰਸਤਾ ਅਪਣਾਉਣ ਦੀ ਅਪੀਲ ਕਰਨਾ ਚਾਹੁੰਦਾ ਹਾਂ। ਸਰਕਾਰ ਵੱਲੋਂ ਉਠਾਏ ਇਤਰਾਜ਼ 'ਤੇ ਵਿਚਾਰ ਕਰਨ ਲਈ ਸਰਕਾਰ ਤਿਆਰ ਹੈ। ਇਸ ਬਾਰੇ ਪਹਿਲਾਂ ਵੀ ਕਈ ਵਾਰ ਗੱਲ ਹੋ ਚੁੱਕੀ ਹੈ। ਜੇ ਕੋਈ ਗੱਲ ਬਚੀ ਹੈ, ਤਾਂ ਸਰਕਾਰ ਨਿਸ਼ਚਤ ਰੂਪ ਤੋਂ ਗੱਲਬਾਤ ਕਰਨ ਲਈ ਤਿਆਰ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਨੂੰ ਸਿਆਸਤ ਨਾਲ ਨਹੀਂ ਮਿਲਾਉਣਾ ਚਾਹੀਦਾ, ਕਿਸਾਨ ਸਭ ਦਾ ਹੈ ਅਤੇ ਸਰਕਾਰ ਨੇ ਕਿਸਾਨ ਯੂਨੀਅਨ ਨਾਲ ਬਹੁਤ ਸੰਵੇਦਨਸ਼ੀਲਤਾ ਨਾਲ ਵਿਚਾਰ ਵਟਾਂਦਰਾ ਕੀਤਾ ਹੈ ਅਤੇ ਅਜਿਹਾ ਕਰਨ ਲਈ ਤਿਆਰ ਹੈ।
ਦਿੱਲੀ ਪੁਲਿਸ ਨੇ 'ਭਾਰਤ ਬੰਦ' ਤੋਂ ਪਹਿਲਾਂ ਰਾਸ਼ਟਰੀ ਰਾਜਧਾਨੀ ਦੇ ਸਰਹੱਦੀ ਇਲਾਕਿਆਂ 'ਚ ਗਸ਼ਤ ਵਧਾ ਦਿੱਤੀ ਹੈ ਅਤੇ ਵਾਧੂ ਕਰਮਚਾਰੀ ਤਾਇਨਾਤ ਕੀਤੇ ਹਨ। ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੀਆਂ 40 ਤੋਂ ਵੱਧ ਖੇਤੀ ਯੂਨੀਅਨਾਂ ਦੀ ਜਥੇਬੰਦੀ ਸੰਯੁਕਤ ਕਿਸਾਨ ਮੋਰਚਾ ਨੇ ਪਹਿਲਾਂ ਲੋਕਾਂ ਨੂੰ ਬੰਦ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਸੀ।
ਪੁਲਿਸ ਮੁਤਾਬਕ ਗਸ਼ਤ ਵਧਾ ਦਿੱਤੀ ਗਈ ਹੈ, ਵਾਧੂ ਕਰਮਚਾਰੀਆਂ ਨੂੰ ਚੌਕੀਆਂ 'ਤੇ ਤਾਇਨਾਤ ਕੀਤਾ ਗਿਆ ਹੈ, ਖਾਸ ਕਰਕੇ ਸਰਹੱਦੀ ਖੇਤਰਾਂ ਵਿੱਚ ਅਤੇ ਰਾਸ਼ਟਰੀ ਰਾਜਧਾਨੀ ਵਿੱਚ ਦਾਖਲ ਹੋਣ ਵਾਲੇ ਹਰ ਵਾਹਨ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ।
- - - - - - - - - Advertisement - - - - - - - - -