ਬਠਿੰਡਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 15 ਤੋਂ ਲੈ ਕੇ 20 ਸਤੰਬਰ ਤੱਕ ਦੋ ਵੱਡੇ ਧਰਨੇ ਲਾਏ ਜਾ ਰਹੇ ਹਨ। ਇਸ ਦਾ ਐਲਾਨ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਹੱਕ ਵਿੱਚ ਕਿਸਾਨ ਯੂਨੀਅਨ ਵੱਲੋਂ ਕੇਂਦਰ ਸਰਕਾਰ ਵੱਲੋਂ ਲਏ ਗਏ ਤਿੰਨ ਖੇਤੀ ਆਰਡੀਨੈੱਸਾਂ ਖ਼ਿਲਾਫ਼ ਬਠਿੰਡਾ ਦੇ ਡੀਸੀ ਦਫਤਰ ਮੂਹਰੇ ਧਰਨਾ ਲਾਉਣ ਸਮੇਂ ਕੀਤਾ ਗਿਆ।



ਇਸ ਧਰਨੇ ਵਿੱਚ ਕਿਸਾਨ, ਮਜ਼ਦੂਰ, ਨੌਜਵਾਨ ਤੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਹਿੱਸਾ ਲਿਆ। ਧਰਨੇ ਦੀ ਅਗਵਾਈ ਕਰ ਰਹੀ ਕਿਸਾਨ ਮਹਿਲਾ ਹਰਿੰਦਰ ਬਿੰਦੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਲਈ ਲਿਆਂਦੇ ਗਏ ਇਸ ਬਿੱਲ ਨੂੰ ਅਸੀਂ ਰੱਦ ਕਰਵਾਉਣ ਲਈ ਧਰਨਾ ਲਾਇਆ ਹੈ। ਆਉਣ ਵਾਲੀ 15 ਤੋਂ 20 ਸਤੰਬਰ ਤੱਕ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਅਸੀਂ ਦੋ ਵੱਡੇ ਪੰਜਾਬ ਪੱਧਰੀ ਪ੍ਰਦਰਸ਼ਨ ਕਰਾਂਗੇ।

USA'ਚ ਲੱਖਾਂ ਦੀ ਨੌਕਰੀ ਛੱਡ ਭਾਰਤ ਪਰਤਿਆ ਸਾਫਟਵੇਅਰ ਇੰਜਨੀਅਰ, ਹੁਣ ਕਰ ਰਿਹਾ ਖੇਤੀ, ਆਖਰ ਕਿਉਂ?

ਇੱਕ ਧਰਨਾ ਕੇਂਦਰ ਸਰਕਾਰ ਖ਼ਿਲਾਫ਼ ਬਾਦਲ ਪਿੰਡ ਲੰਬੀ ਵਿਖੇ ਬਾਦਲਾਂ ਦੇ ਘਰ ਬਾਹਰ ਤੇ ਇੱਕ ਪਟਿਆਲਾ ਵਿਖੇ ਕੈਪਟਨ ਅਮਰਿੰਦਰ ਸਿੰਘ ਦੇ ਘਰ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਕਿਸਾਨੀ ਕਰਜ਼ਾ ਮੁਕਤੀ ਦੇ ਵਾਅਦੇ ਤੇ ਨਸ਼ਾ ਮੁਕਤ ਸਣੇ ਹੋਰ ਕਈ ਵਾਅਦੇ ਪੂਰੇ ਨਾ ਕਰਨ ਨੂੰ ਲੈ ਕੇ ਕੀਤਾ ਜਾਵੇਗਾ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ