ਚੰਡੀਗੜ੍ਹ: ਪੰਜਾਬ 'ਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਸ਼ਤਾਬਦੀ ਪੁਰਬ ਮੌਕੇ ਇਤਿਹਾਸਕ ਧਾਰਮਿਕ ਪ੍ਰੋਗਰਾਮਾਂ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਨਾ ਬੁਲਾਉਣ ਤੋਂ ਬਾਅਦ ਸਿਆਸਤ ਤੇਜ਼ ਹੋ ਗਈ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਏਬੀਪੀ ਨਿਊਜ਼ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ 'ਚ ਪ੍ਰਧਾਨ ਮੰਤਰੀ ਨੂੰ ਬੁਲਾਉਣ ਦਾ ਮਾਹੌਲ ਨਹੀਂ ਹੈ। ਸੰਗਤ ਉਨ੍ਹਾਂ ਨੂੰ ਨਹੀਂ ਬੁਲਾਉਣਾ ਚਾਹੁੰਦੀ, ਇਸ ਲਈ ਅਸੀਂ ਉਨ੍ਹਾਂ ਨੂੰ ਵਿਸ਼ੇਸ਼ ਸੱਦਾ ਨਹੀਂ ਦੇਵਾਂਗੇ।

ਉਨ੍ਹਾਂ ਕਿਹਾ ਕਿ ਜੇਕਰ ਉਹ ਆਪਣੇ ਆਪ ਆਉਣਾ ਚਾਹੁੰਦਾ ਹਨ, ਤਾਂ ਉਹ ਆ ਸਕਦੇ ਹਨ। ਜੇ ਪ੍ਰਧਾਨ ਮੰਤਰੀ ਸ਼ਰਧਾਲੂ ਦੀ ਤਰ੍ਹਾਂ ਆਉਂਦੇ ਹਨ, ਤਾਂ ਗੁਰੂ ਘਰ ਦੇ ਦਰਵਾਜ਼ੇ ਹਮੇਸ਼ਾ ਸੰਗਤ ਲਈ ਖੁੱਲ੍ਹੇ ਰਹਿੰਦੇ ਹਨ। ਉਧਰ ਕਾਂਗਰਸ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਧਾਰਮਿਕ ਪ੍ਰੋਗਰਾਮਾਂ ਲਈ ਬੁਲਾਇਆ ਜਾਣਾ ਚਾਹੀਦਾ ਹੈ। ਕੈਪਟਨ ਦੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਇਹ ਫੈਸਲਾ ਠੀਕ ਨਹੀਂ ਹੈ।


ਉਨ੍ਹਾਂ ਕਿਹਾ ਪੀਐਮ ਨੂੰ ਬੁਲਾਉਣਾ ਚਾਹੀਦਾ ਹੈ। ਅਜਿਹਾ ਬਾਦਲ ਪਰਿਵਾਰ ਵਲੋਂ ਕੀਤਾ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਨੂੰ ਕੈਬਨਿਟ 'ਚੋਂ ਨਿਕਲਣ ਦਾ ਦੁੱਖ ਹੈ। ਐਸਜੀਪੀਸੀ 'ਤੇ ਬਾਦਲ ਪਰਿਵਾਰ ਕਾਬਜ਼ ਹੈ। ਰੰਧਾਵਾ ਨੇ ਹਮੇਸ਼ਾ ਰਾਜਨੀਤੀ ਹਮੇਸ਼ਾ ਧਰਮ ਤੋਂ ਹੇਠਾਂ ਰਹਿਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਹ ਬੀਬੀ ਜਗੀਰ ਕੋਰ ਨੂੰ ਕਹਿਣਾ ਚਾਹੁੰਦੇ ਹਨ ਕਿ ਪੀਐਮ ਨੂੰ ਬੁਲਾ ਕੇ ਗੁਰੂ ਦਾ ਉਪਦੇਸ਼ ਜ਼ਰੂਰ ਸੁਣਾਉਣਾ ਚਾਹੀਦਾ ਹੈ।