ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਵਾਰ ਫਿਰ ਪੱਤਰ ਲਿਖ ਕੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਕੋਰੋਨਾ ਕਾਰਨ ਬੰਦ ਹੋਏ ਸਾਰੇ ਅਦਾਰੇ ਤੇ ਧਾਰਮਿਕ ਅਸਥਾਨ ਆਮ ਵਾਂਗ ਖੁੱਲ੍ਹ ਰਹੇ ਹਨ, ਤਾਂ ਅਜਿਹੇ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਖੋਲ੍ਹ ਦੇਣਾ ਚਾਹੀਦਾ ਹੈ।


 


ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਲ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ, ਪਰ ਇਸ ਅਸਥਾਨ ਦਾ ਲਾਂਘਾ ਲੰਮੇ ਸਮੇਂ ਤੋਂ ਬੰਦ ਰਹਿਣ ਕਾਰਨ ਸੰਗਤ ਨਿਰਾਸ਼ਾ ਦੇ ਆਲਮ ਵਿਚ ਹੈ।


ਇਹ ਵੀ ਪੜ੍ਹੋ: ਭਾਰਤ ਤੋਂ ਵੱਡੀ ਗਿਣਤੀ ’ਚ ਕੈਨੇਡਾ ਪੁੱਜ ਰਹੇ ਕੋਰੋਨਾ ਪੌਜ਼ੇਟਿਵ ਯਾਤਰੀ, ਟਰੂਡੋ ਸਰਕਾਰ ਚੌਕਸ


ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੰਗਤ ਦੀਆਂ ਭਾਵਨਾਵਾਂ ਦੇਸ਼ ਦੇ ਪ੍ਰਧਾਨ ਮੰਤਰੀ ਤੱਕ ਪਹੁੰਚਾਉਣ ਲਈ ਉਨ੍ਹਾਂ ਨੂੰ ਪੱਤਰ ਲਿਖਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਲਾਂਘਾ ਮੁੜ ਖੋਲ੍ਹਣ ਦੇ ਫੈਸਲੇ ਮਗਰੋਂ ਭਾਰਤ ਸਰਕਾਰ ਦੀ ਲੰਮੀ ਚੁੱਪ ਠੀਕ ਨਹੀਂ। ਸਰਕਾਰ ਨੂੰ ਇਸ ਮਾਮਲੇ ’ਤੇ ਜਲਦ ਫੈਸਲਾ ਲੈਣਾ ਚਾਹੀਦਾ ਹੈ।


ਇਹ ਵੀ ਪੜ੍ਹੋ: ਆਖਰ ਪੱਛਮੀ ਬੰਗਾਲ ’ਚ ਕਿਸ ਦੀ ਬਣੇਗੀ ਸਰਕਾਰ ? ਦੇਸ਼ ਦੇ ਚਾਰ ਵੱਡੇ ਓਪੀਨੀਅਨ ਪੋਲਜ਼ 'ਚ ਖੁਲਾਸਾ


 


 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin


 


 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904