Bus Accident in Tikamgarh: ਮੱਧ ਪ੍ਰਦੇਸ਼ ਦੇ ਟੀਕਮਗੜ੍ਹ ਵਿੱਚ ਵੱਡਾ ਸੜਕ ਹਾਦਸਾ ਵਾਪਰਿਆ ਹੈ। ਦਿੱਲੀ ਤੋਂ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਇਕ ਬੱਸ ਟੀਕਮਗੜ 'ਚ ਪਲਟ ਗਈ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਬਹੁਤ ਸਾਰੇ ਲੋਕ ਗੰਭੀਰ ਜ਼ਖਮੀ ਹਨ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਆਪਣੀ ਸਮਰੱਥਾ ਨਾਲੋਂ ਵੱਧ ਭਰੀ ਸੀ ਤੇ ਸੰਤੁਲਨ ਗੁਆਉਣ ਕਾਰਨ ਪਲਟ ਗਈ ਸੀ।


 


ਜਾਣਕਾਰੀ ਮੁਤਾਬਕ ਇਹ ਬੱਸ ਗਵਾਲੀਅਰ ਦੇ ਰਸਤੇ ਤੋਂ ਹੁੰਦੀ ਹੋਈ ਟੀਕਮਗੜ ਜਾ ਰਹੀ ਸੀ। ਇਹ ਹਾਦਸਾ ਗਵਾਲੀਅਰ-ਝਾਂਸੀ ਦਰਮਿਆਨ ਡਾਬਰਾ ਹਾਈਵੇਅ 'ਤੇ ਵਾਪਰਿਆ। ਫਿਲਹਾਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ ਤੇ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।


 


ਦਿੱਲੀ ਵਿੱਚ ਪ੍ਰਵਾਸੀ ਮਜ਼ਦੂਰ ਆਪਣੇ ਘਰ ਜਾਣ ਲਈ ਆਨੰਦ ਵਿਹਾਰ ਟਰਮੀਨਲ ਪਹੁੰਚ ਗਏ ਹਨ। ਇੱਕ ਪ੍ਰਵਾਸੀ ਮਜ਼ਦੂਰ ਨੇ ਦੱਸਿਆ, "ਅਸੀਂ ਪਿਛਲੀ ਤਾਲਾਬੰਦੀ ਵਿੱਚ ਇਥੇ ਫਸ ਗਏ ਸੀ, ਇਸ ਲਈ ਅਸੀਂ ਹੁਣ ਤੋਂ ਵੀ ਆਪਣੇ ਘਰ ਜਾ ਰਹੇ ਹਾਂ। ਪਿਛਲੀ ਵਾਰ ਸਾਨੂੰ ਇੱਥੇ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ।"


 


ਜਿਵੇਂ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਜਧਾਨੀ ਵਿੱਚ ਇੱਕ ਹਫ਼ਤੇ ਦੇ ਲੌਕਡਾਊਨ ਦਾ ਐਲਾਨ ਕੀਤਾ, ਪ੍ਰਵਾਸੀ ਮਜ਼ਦੂਰਾਂ ਦਾ ਜੱਥਾ ਬੱਸ ਅੱਡੇ ਵੱਲ ਵਧਦਾ ਵੇਖਿਆ ਗਿਆ। ਆਪਣੇ ਘਰ ਨੂੰ ਜਾਣ ਲਈ ਬੱਸ ਲੈਣ ਦੀ ਕੋਸ਼ਿਸ਼ ਕਰਦਿਆਂ ਵੇਖਿਆ ਗਿਆ।


 


ਹਾਲਾਂਕਿ, ਮੁੱਖ ਮੰਤਰੀ ਨੇ ਮਜ਼ਦੂਰਾਂ ਨੂੰ ਦਿੱਲੀ ਨਾ ਛੱਡਣ ਦੀ ਅਪੀਲ ਕੀਤੀ ਅਤੇ ਕਿਹਾ 'ਮੈਂ ਹੂੰ ਨਾ'। ਉਨ੍ਹਾਂ ਕਿਹਾ ਕਿ ਤਾਲਾਬੰਦੀ ਦੇ ਛੋਟਾ ਰਹਿਣ ਦੀ ਉਮੀਦ ਹੈ, ਇਸ ਲਈ ਉਨ੍ਹਾਂ ਨੂੰ ਦਿੱਲੀ ਨਹੀਂ ਛੱਡਣਾ ਚਾਹੀਦਾ।


 


 

 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904