ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਬਾਰੇ ਵੱਡਾ ਐਲਾਨ
ਪਾਕਿਸਤਾਨ ਸਰਕਾਰ ਨੇ ਹੁਣ ਸ੍ਰੀ ਕਰਤਾਰਪੁਰ ਸਾਹਿਬ ਨੂੰ ਇੱਕ ‘ਟੂਰਿਸਟ ਸਪੌਟ’ (ਸੈਰ-ਸਪਾਟੇ ਵਾਲੇ ਸਥਾਨ) ਵਜੋਂ ਵਿਕਸਤ ਕਰਨ ਦਾ ਫ਼ੈਸਲਾ ਕੀਤਾ ਹੈ। ਪਾਕਿਸਤਾਨੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਹੁਣ ਜਦੋਂ ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੇ ਮਾਮਲੇ ’ਚ ਕੋਈ ਹੁੰਗਾਰਾ ਹੀ ਨਹੀਂ ਦੇ ਰਹੀ; ਅਜਿਹੀ ਹਾਲਤ ’ਚ ਸਰਕਾਰ ਨੂੰ ਮਜਬੂਰਨ ਅਜਿਹਾ ਕਦਮ ਚੁੱਕਣਾ ਪੈ ਰਿਹਾ ਹੈ।
ਮਹਿਤਾਬ-ਉਦ-ਦੀਨ
ਇਸਲਾਮਾਬਾਦ: ਪਾਕਿਸਤਾਨ ਸਰਕਾਰ ਨੇ ਹੁਣ ਸ੍ਰੀ ਕਰਤਾਰਪੁਰ ਸਾਹਿਬ ਨੂੰ ਇੱਕ ‘ਟੂਰਿਸਟ ਸਪੌਟ’ (ਸੈਰ-ਸਪਾਟੇ ਵਾਲੇ ਸਥਾਨ) ਵਜੋਂ ਵਿਕਸਤ ਕਰਨ ਦਾ ਫ਼ੈਸਲਾ ਕੀਤਾ ਹੈ। ਪਾਕਿਸਤਾਨੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਹੁਣ ਜਦੋਂ ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੇ ਮਾਮਲੇ ’ਚ ਕੋਈ ਹੁੰਗਾਰਾ ਹੀ ਨਹੀਂ ਦੇ ਰਹੀ; ਅਜਿਹੀ ਹਾਲਤ ’ਚ ਸਰਕਾਰ ਨੂੰ ਮਜਬੂਰਨ ਅਜਿਹਾ ਕਦਮ ਚੁੱਕਣਾ ਪੈ ਰਿਹਾ ਹੈ।
ਦੱਸ ਦੇਈਏ ਕਿ ਸਿੱਖ ਕੌਮ ਲਈ ਕਰਤਾਰਪੁਰ ਸਾਹਿਬ ਦਾ ਇੱਕ ਵੱਡਾ ਮਹੱਤਵ ਹੈ ਕਿਉਂਕਿ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਅੰਤਲੇ 18 ਸਾਲ ਬਿਤਾਏ ਸਨ। ਇੱਥੇ ਜਿਸ ਥਾਂ ਗੁਰਦੁਆਰਾ ਦਰਬਾਰ ਸਾਹਿਬ ਬਣਿਆ ਹੋਇਆ ਹੈ, ਉੱਥੋਂ ਦੀ ਫ਼ਿਜ਼ਾ ਵਿੱਚ ਗੁਰੂ ਸਾਹਿਬ ਦੇ ਮੁੜ੍ਹਕੇ ਦੀ ਖ਼ੁਸ਼ਬੋਅ ਨੂੰ ਹਾਲੇ ਵੀ ਮਹਿਸੂਸ ਕੀਤਾ ਜਾ ਸਕਦਾ ਹੈ। ਉੱਥੇ ਰਹਿ ਕੇ ਗੁਰੂ ਨਾਨਕ ਦੇਵ ਜੀ ਨੇ ਖੇਤੀਬਾੜੀ ਦੇ ਰੂਪ ਵਿੱਚ ਆਪਣੇ ਹੱਥੀਂ ਕਿਰਤ ਕੀਤੀ ਸੀ।
ਪਾਕਿਸਤਾਨ ਸਰਕਾਰ ਨੇ ਹੁਣ ਇਸੇ ਪਵਿੱਤਰ ਅਸਥਾਨ ਉੱਤੇ ਪ੍ਰਾਈਵੇਟ ਗਾਈਡੇਡ ਟੂਰ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇੰਝ ਹੁਣ ਕਰਤਾਰਪੁਰ ਸਾਹਿਬ ਵਿਖੇ ਸ਼ਾਪਿੰਗ ਪਲਾਜ਼ਾ ਵੀ ਬਣਨਗੇ ਤੇ ਮਨੋਰੰਜਨ ਦੇ ਹੋਰ ਸਾਧਨ ਵੀ ਵਿਕਸਤ ਕੀਤੇ ਜਾਣਗੇ।
ਕਰਤਾਰਪੁਰ ਸਾਹਿਬ ਨੂੰ ਸੈਰ-ਸਪਾਟੇ ਵਾਸਤੇ ਖਿੱਚ ਦਾ ਕੇਂਦਰ ਬਣਾਉਣ ਦੀ ਯੋਜਨਾ ਦਰਅਸਲ ਪਾਕਿਸਤਾਨ ਦੇ ‘ਇਵੈਕੁਈ ਟ੍ਰੱਸਟ ਪ੍ਰੌਪਰਟੀ ਬੋਰਡ’ (ETPB) ਨੇ ਉਲੀਕੀ ਹੈ। ‘ਜ਼ੀ ਨਿਊਜ਼’ ਵੱਲੋਂ ਪ੍ਰਕਾਸ਼ਿਤ ਰਵਿੰਦਰ ਸਿੰਘ ਰੌਬਿਨ ਦੀ ਰਿਪੋਰਟ ਅਨੁਸਾਰ ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਬਾਰੇ ਮੰਤਰਾਲੇ ਨੇ ਇਸ ਸਬੰਧੀ ਆਪਣੀ ਝੰਡੀ ਦੇ ਦਿੱਤੀ ਹੈ
ETPB ਦੇ ਚੇਅਰਮੈਨ ਆਮੇਰ ਅਹਿਮਦ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਇਸ ਪ੍ਰੋਜੈਕਟ ਬਾਰੇ ਹੁਣ ਸਾਰੀਆਂ ਸਬੰਧਤ ਧਿਰਾਂ ਨਾਲ ਲੋੜੀਂਦੀ ਗੱਲਬਾਤ ਕਰ ਲਈ ਗਈ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਹੈ ਕਿ ਮਨੋਰੰਜਨ ਦੇ ਜਿੰਨੇ ਵੀ ਸਾਧਨ ਹੋਣਗੇ, ਉਹ ਕਰਤਾਰਪੁਰ ਸਾਹਿਬ ਲਾਂਘਾ ਤੇ ਗੁਰੂਘਰ ਤੋਂ ਬਾਹਰ ਕੁਝ ਦੂਰੀ ’ਤੇ ਹੋਣਗੇ।