ਪੜਚੋਲ ਕਰੋ
Advertisement
ਪੰਜਾਬ ਸਰਕਾਰ ਵਲੋਂ ਵੱਡਾ ਐਲਾਨ, 1000 ਕਰੋੜ ਦੀ ਲਾਗਤ ਨਾਲ ਜਲਦ ਸ਼ੁਰੂ ਹੋਣਗੇ ਤਿੰਨ ਸਰਕਾਰੀ ਮੈਡੀਕਲ ਕਾਲਜ
ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ। ਓਪੀ ਸੋਨੀ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਸੂਬੇ 'ਚ ਜਲਦ 1000 ਕਰੋੜ ਦੀ ਲਾਗਤ ਨਾਲ ਤਿੰਨ ਸਰਕਾਰੀ ਮੈਡੀਕਲ ਕਾਲਜ ਬਣਾਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਮੈਡੀਕਲ ਸਿੱਖਿਆ ਦਾ ਧੁਰਾ ਬਨਾਉਣ ਲਈ ਤਿਆਰ ਹੈ।
ਚੰਡੀਗੜ੍ਹ: ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ। ਓਪੀ ਸੋਨੀ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਸੂਬੇ 'ਚ ਜਲਦ 1000 ਕਰੋੜ ਦੀ ਲਾਗਤ ਨਾਲ ਤਿੰਨ ਸਰਕਾਰੀ ਮੈਡੀਕਲ ਕਾਲਜ ਬਣਾਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਮੈਡੀਕਲ ਸਿੱਖਿਆ ਦਾ ਧੁਰਾ ਬਨਾਉਣ ਲਈ ਤਿਆਰ ਹੈ। ਪੰਜਾਬ ਵਿੱਚ 3 ਨਵੇਂ ਮੈਡੀਕਲ ਕਾਲਜ ਸ਼ੁਰੂ ਕੀਤੇ ਜਾ ਰਹੇ ਹਨ ਜਿ਼ਨ੍ਹਾਂ ਦੀ ਕੁੱਲ ਲਾਗਤ ਤਕਰੀਬਨ 1000 ਕਰੋੜ ਰੁਪਏ ਹੈ। ਮੈਡੀਕਲ ਕਾਲਜ ਮੋਹਾਲੀ 2021 ਵਿੱਚ ਸ਼ੁਰੂ ਕੀਤਾ ਜਾਵੇਗਾ ਅਤੇ ਐਮਬੀਬੀਐਸ ਦੇ ਦਾਖਲੇ ਹੋਣਗੇ।
ਉਨ੍ਹਾਂ ਕਿਹਾ ਇੱਥੇ ਨਰਸਿੰਗ ਕਾਲਜ ਵੀ ਬਣਾਇਆ ਜਾਵੇਗਾ। ਸਰਕਾਰ ਵੱਲੋਂ ਮੈਡੀਕਲ ਕਾਲਜ ਹੁਸ਼ਿਆਰਪੁਰ ਅਤੇ ਕਪੂਰਥਲਾ ਲਈ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ਅਤੇ ਇਹ 2022 ਵਿੱਚ ਸ਼ੁਰੂ ਹੋ ਜਾਣਗੇ। ਸੋਨੀ ਨੇ ਕਿਹਾ ਸਾਲ 2021 ਦੌਰਾਨ ਮੈਡੀਕਲ ਸਿੱਖਿਆ ਅਤੇ ਖੋਜ਼ ਵਿਭਾਗ ਨੂੰ ਹੋਰ ਚੁਸਤ ਦਰੁਸਤ ਅਤੇ ਸਮੇਂ ਦੇ ਹਾਣ ਦਾ ਕਰਨ ਲਈ ਵਿੱਚ ਪੋਸਟਾਂ ਦਾ ਵੱਖਰਾ ਕਾਡਰ ਬਣਾਇਆ ਜਾ ਰਿਹਾ ਹੈ। ਇਸ ਵੇਲੇ ਹੈਲਥ ਵਿਭਾਗ ਅਤੇ ਮੈਡੀਕਲ ਸਿੱਖਿਆ ਅਤੇ ਖੋਜ਼ ਵਿਭਾਗ ਦੇ ਕੁੱਝ ਕਾਡਰ ਜਿਵੇਂ ਨਰਸਾਂ, ਮਨਿਸਟਰੀਅਲ, ਰੇਡੀਓਗ੍ਰਾਫਰ ਨੂੰ ਵੱਖਰਾ ਕੀਤਾ ਜਾਵੇਗਾ ਤਾਂ ਜੋ ਵਿਭਾਗ ਦੀ ਕਾਰਜ਼-ਕੁਸ਼ਲਤਾ ਵੱਧ ਸਕੇ ਅਤੇ ਲੋੜ ਅਨੁਸਾਰ ਵਿਭਾਗ ਦੀ ਰੀ-ਸਟਰਕਚਰਿੰਗ ਕੀਤੀ ਜਾਵੇਗੀ।
ਬੀਜੇਪੀ ਦੇ ਧਰਨੇ 'ਚ ਪਹੁੰਚੇ ਕਿਸਾਨ ਤੇ ਕਾਂਗਰਸੀ, ਪੁਲਿਸ ਨੇ ਹਿਰਾਸਤ 'ਚ ਲਏ
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੇ ਦਿਸ਼ਾਂ ਨਿਰੇਦਸ਼ਾਂ ਅਨੁਸਾਰ ਸੂਬੇ ਵਿੱਚਲੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਕਰੋਨਾ ਸਬੰਧੀ ਟੈਸਟ ਕਰਨ ਲਈ ਵਿਦੇਸ਼ਾਂ ਤੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਮਸ਼ੀਨਰੀ ਮੰਗਵਾਈ ਗਈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਦੀਆਂ 3 ਲੈਬਾਂ ਵਿੱਚ 21 ਹਜਾਰ ਟੈਸਟ ਪ੍ਰਤੀ ਦਿਨ ਅਤੇ 4 ਹੋਰ ਨਵੀਆਂ ਲੈਬਾਂ (2 ਮੋਹਾਲੀ, 1 ਲੁਧਿਆਣਾ ਅਤੇ 1 ਜਲੰਧਰ) ਵਿੱਚ 5500 ਪ੍ਰਤੀ ਦਿਨ ਟੈਸਟ ਕੀਤੇ ਜਾ ਰਹੇ ਹਨ।
ਭਾਰਤ ਤੇ ਯੂਕੇ 'ਚ ਕੁਝ ਦਿਨਾਂ 'ਚ ਉਡਾਣਾਂ ਸ਼ੁਰੂ, ਹਫਤੇ 'ਚ ਚੱਲਣਗੀਆਂ ਸਿਰਫ ਇੰਨੀਆਂ ਫਲਾਈਟਸ
ਉਨ੍ਹਾਂ ਕਿਹਾ ਇਸ ਤਰ੍ਹਾਂ ਕੁੱਲ ਮਿਲਾ ਕੇ ਸੂਬੇ ਵਿੱਚ 26500 ਆਰਟੀਪੀਸੀਆਰ ਟੈਸਟ ਦੀ ਕਪੈਸਿਟੀ ਬਣਾਈ ਗਈ ਹੈ।ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਮੌਜੂਦਾ ਸਮੇਂ ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਦੀ ਲੈਬ 10 ਹਜਾਰ ਟੈਸਟ ਪ੍ਰਤੀ ਦਿਨ ਕਰਨ ਦੀ ਸਮਰੱਥਾ ਰੱਖਦੀ ਹੈ ਜੋ ਕਿ ਦੇਸ਼ ਦੀਆਂ ਸਾਰੀਆਂ ਲੈਬਾਂ ਤੋਂ ਵੱਧ ਹੈ।ਇਸ ਤੋਂ ਇਲਾਵਾ ਪੰਜਾਬ ਵਿੱਚ ਵਾਇਰਲ ਟੈਸਟਿੰਗ ਲਈ 7 ਨਵੀਆਂ ਲੈਬਾਂ ਬਣਾਈਆਂ ਗਈਆਂ ਹਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Education Loan Information:
Calculate Education Loan EMI
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪਟਿਆਲਾ
ਲਾਈਫਸਟਾਈਲ
Advertisement