ਉਨ੍ਹਾਂ ਕਿਹਾ ਇੱਥੇ ਨਰਸਿੰਗ ਕਾਲਜ ਵੀ ਬਣਾਇਆ ਜਾਵੇਗਾ। ਸਰਕਾਰ ਵੱਲੋਂ ਮੈਡੀਕਲ ਕਾਲਜ ਹੁਸ਼ਿਆਰਪੁਰ ਅਤੇ ਕਪੂਰਥਲਾ ਲਈ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ਅਤੇ ਇਹ 2022 ਵਿੱਚ ਸ਼ੁਰੂ ਹੋ ਜਾਣਗੇ। ਸੋਨੀ ਨੇ ਕਿਹਾ ਸਾਲ 2021 ਦੌਰਾਨ ਮੈਡੀਕਲ ਸਿੱਖਿਆ ਅਤੇ ਖੋਜ਼ ਵਿਭਾਗ ਨੂੰ ਹੋਰ ਚੁਸਤ ਦਰੁਸਤ ਅਤੇ ਸਮੇਂ ਦੇ ਹਾਣ ਦਾ ਕਰਨ ਲਈ ਵਿੱਚ ਪੋਸਟਾਂ ਦਾ ਵੱਖਰਾ ਕਾਡਰ ਬਣਾਇਆ ਜਾ ਰਿਹਾ ਹੈ। ਇਸ ਵੇਲੇ ਹੈਲਥ ਵਿਭਾਗ ਅਤੇ ਮੈਡੀਕਲ ਸਿੱਖਿਆ ਅਤੇ ਖੋਜ਼ ਵਿਭਾਗ ਦੇ ਕੁੱਝ ਕਾਡਰ ਜਿਵੇਂ ਨਰਸਾਂ, ਮਨਿਸਟਰੀਅਲ, ਰੇਡੀਓਗ੍ਰਾਫਰ ਨੂੰ ਵੱਖਰਾ ਕੀਤਾ ਜਾਵੇਗਾ ਤਾਂ ਜੋ ਵਿਭਾਗ ਦੀ ਕਾਰਜ਼-ਕੁਸ਼ਲਤਾ ਵੱਧ ਸਕੇ ਅਤੇ ਲੋੜ ਅਨੁਸਾਰ ਵਿਭਾਗ ਦੀ ਰੀ-ਸਟਰਕਚਰਿੰਗ ਕੀਤੀ ਜਾਵੇਗੀ।
ਬੀਜੇਪੀ ਦੇ ਧਰਨੇ 'ਚ ਪਹੁੰਚੇ ਕਿਸਾਨ ਤੇ ਕਾਂਗਰਸੀ, ਪੁਲਿਸ ਨੇ ਹਿਰਾਸਤ 'ਚ ਲਏ
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੇ ਦਿਸ਼ਾਂ ਨਿਰੇਦਸ਼ਾਂ ਅਨੁਸਾਰ ਸੂਬੇ ਵਿੱਚਲੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਕਰੋਨਾ ਸਬੰਧੀ ਟੈਸਟ ਕਰਨ ਲਈ ਵਿਦੇਸ਼ਾਂ ਤੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਮਸ਼ੀਨਰੀ ਮੰਗਵਾਈ ਗਈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਦੀਆਂ 3 ਲੈਬਾਂ ਵਿੱਚ 21 ਹਜਾਰ ਟੈਸਟ ਪ੍ਰਤੀ ਦਿਨ ਅਤੇ 4 ਹੋਰ ਨਵੀਆਂ ਲੈਬਾਂ (2 ਮੋਹਾਲੀ, 1 ਲੁਧਿਆਣਾ ਅਤੇ 1 ਜਲੰਧਰ) ਵਿੱਚ 5500 ਪ੍ਰਤੀ ਦਿਨ ਟੈਸਟ ਕੀਤੇ ਜਾ ਰਹੇ ਹਨ।
ਭਾਰਤ ਤੇ ਯੂਕੇ 'ਚ ਕੁਝ ਦਿਨਾਂ 'ਚ ਉਡਾਣਾਂ ਸ਼ੁਰੂ, ਹਫਤੇ 'ਚ ਚੱਲਣਗੀਆਂ ਸਿਰਫ ਇੰਨੀਆਂ ਫਲਾਈਟਸ
ਉਨ੍ਹਾਂ ਕਿਹਾ ਇਸ ਤਰ੍ਹਾਂ ਕੁੱਲ ਮਿਲਾ ਕੇ ਸੂਬੇ ਵਿੱਚ 26500 ਆਰਟੀਪੀਸੀਆਰ ਟੈਸਟ ਦੀ ਕਪੈਸਿਟੀ ਬਣਾਈ ਗਈ ਹੈ।ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਮੌਜੂਦਾ ਸਮੇਂ ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਦੀ ਲੈਬ 10 ਹਜਾਰ ਟੈਸਟ ਪ੍ਰਤੀ ਦਿਨ ਕਰਨ ਦੀ ਸਮਰੱਥਾ ਰੱਖਦੀ ਹੈ ਜੋ ਕਿ ਦੇਸ਼ ਦੀਆਂ ਸਾਰੀਆਂ ਲੈਬਾਂ ਤੋਂ ਵੱਧ ਹੈ।ਇਸ ਤੋਂ ਇਲਾਵਾ ਪੰਜਾਬ ਵਿੱਚ ਵਾਇਰਲ ਟੈਸਟਿੰਗ ਲਈ 7 ਨਵੀਆਂ ਲੈਬਾਂ ਬਣਾਈਆਂ ਗਈਆਂ ਹਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Education Loan Information:
Calculate Education Loan EMI