ਚੰਡੀਗੜ੍ਹ: ਪੰਜਾਬ ਬੀਜੇਪੀ ਅੰਦਰ ਅਗਲੇ ਦਿਨੀਂ ਵੱਡਾ ਧਮਾਕਾ ਹੋ ਸਕਦਾ ਹੈ। ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਕਰਕੇ ਬਹੁਤ ਸਾਰੇ ਬੀਜੇਪੀ ਲੀਡਰ ਆਪਣੀ ਹੀ ਪਾਰਟੀ ਦੇ ਸਟੈਂਡ ਤੋਂ ਖਫਾ ਹਨ। ਪਿਛਲੇ ਦਿਨੀਂ ਕਈ ਸੀਨੀਅਰ ਲੀਡਰਾਂ ਨੇ ਬੇਬਾਕ ਹੋ ਕੇ ਬਿਆਨਬਾਜ਼ੀ ਵੀ ਕੀਤੀ ਸੀ। ਪਹਿਲਾਂ ਇਸ ਨੂੰ ਬਹੁਤੀ ਗੰਭੀਰਤਾ ਨਾਲ ਨਹੀਂ ਲਿਆ ਗਿਆ ਪਰ ਹਿੱਲਜੁਲ ਵਧਣ ਮਗਰੋਂ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਖਤੀ ਦੇ ਸੰਕੇਤ ਦਿੱਤੇ ਹਨ।
ਇਸ ਤਹਿਤ ਬੀਜੇਪੀ ਨੇ ਆਪਣੇ ਬਾਗ਼ੀ ਆਗੂ ਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਹੈ। ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜੋਸ਼ੀ ਵੱਲੋਂ ਪਿਛਲੇ ਦਿਨਾਂ ਤੋਂ ਕੀਤੀ ਜਾ ਰਹੀ ਬਿਆਨਬਾਜ਼ੀ ਨੇ ਪਾਰਟੀ ਦਾ ਨੁਕਸਾਨ ਕੀਤਾ ਹੈ। ਇਸ ਲਈ ਉਨ੍ਹਾਂ ਨੂੰ ਦੋ ਦਿਨਾਂ ਦੇ ਅੰਦਰ-ਅੰਦਰ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਗਿਆ ਹੈ। ਪਾਰਟੀ ਪ੍ਰਧਾਨ ਕਿਹਾ ਕਿ ਸਾਬਕਾ ਮੰਤਰੀ ਵੱਲੋਂ ਇੱਕ ਵਾਰੀ ਨਹੀਂ ਬਲਕਿ ਪਾਰਟੀ ਵਿਰੋਧੀ ਬਿਆਨਬਾਜ਼ੀ ਨੂੰ ਦੁਹਰਾਇਆ ਗਿਆ ਹੈ।
ਮੰਨਿਆ ਜਾ ਰਿਹਾ ਹੈ ਪਾਰਟੀ ਦੇ ਸੂਬਾ ਪ੍ਰਧਾਨ ਵੱਲੋਂ ਕੀਤੀ ਇਸ ਕਾਰਵਾਈ ਨਾਲ ਪੰਜਾਬ ਬੀਜੇਪੀ ਦਾ ਨਵਾਂ ਅੰਦਰੂਨੀ ਸੰਕਟ ਸ਼ੁਰੂ ਹੋਣ ਦੇ ਆਸਾਰ ਹਨ। ਅਨਿਲ ਜੋਸ਼ੀ ਸਮੇਤ ਹੋਰਨਾਂ ਕਈ ਆਗੂਆਂ ਨੇ ਵੀ ਖੇਤੀ ਕਾਨੂੰਨਾਂ ਦੇ ਮਾਮਲੇ ’ਤੇ ਸੂਬਾਈ ਤੇ ਕੇਂਦਰੀ ਲੀਡਰਸ਼ਿਪ ਨੂੰ ਸ਼ੀਸ਼ਾ ਦਿਖਾਉਣ ਦੇ ਯਤਨ ਕੀਤੇ ਸਨ। ਹੁਣ ਪਾਰਟੀ ਪ੍ਰਧਾਨ ਦੀ ਸਖਤੀ ਮਗਰੋਂ ਅਜਿਹੇ ਲੀਡਰ ਵੱਡਾ ਕਦਮ ਚੁੱਕ ਸਕਦੇ ਹਨ।
ਦੱਸ ਦਈਏ ਕਿ ਬੀਜੇਪੀ ਦੇ ਸੀਨੀਅਰ ਲੀਡਰ ਕੇਡੀ ਭੰਡਾਰੀ ਨੇ ਵੀ ਅਨਿਲ ਜੋਸ਼ੀ ਦੀ ਸੁਰ ’ਚ ਸੁਰ ਮਿਲਾਉਂਦਿਆਂ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਦਾ ਸਾਰਥਕ ਹੱਲ ਕੱਢਣ ਦਾ ਮਸ਼ਵਰਾ ਦਿੱਤਾ ਸੀ। ਇਸੇ ਤਰ੍ਹਾਂ ਜ਼ਿਲ੍ਹਾ ਤੇ ਬਲਾਕ ਪੱਧਰ ਦੇ ਕਈ ਲੀਡਰ ਖੇਤੀ ਕਾਨੂੰਨਾਂ ਨੂੰ ਲੈ ਕੇ ਪਾਰਟੀ ਦੇ ਸਟੈਂਡ ਤੋਂ ਔਖੇ ਹਨ। ਇਸ ਲਈ ਅਗਲੇ ਦਿਨਾਂ ਵਿੱਚ ਪਾਰਟੀ ਅੰਦਰ ਵੱਡਾ ਧਮਾਕਾ ਹੋ ਸਕਦਾ ਹੈ।
ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੀ ਅੰਮ੍ਰਿਤਸਰ ਫੇਰੀ ਵੇਲੇ ਚਰਚਾ ਸੀ ਕਿ ਸਾਬਕਾ ਬੀਜੇਪੀ ਮੰਤਰੀ ਅਨਿਲ ਜੋਸ਼ੀ ਤੇ ਲਕਸ਼ਮੀ ਕਾਂਤਾ ਚਾਵਲਾ ਦੇ 'ਆਪ' 'ਚ ਸ਼ਾਮਲ ਹੋਣ ਦੀ ਚਰਚਾ ਚੱਲੀ ਸੀ। ਬੇਸ਼ੱਕ ਉਸ ਵੇਲੇ ਬੀਜੇਪੀ ਲੀਡਰਾਂ ਨੇ ਇਸ ਬਾਰੇ ਖੁੱਲ੍ਹ ਕੇ ਕੁਝ ਨਹੀਂ ਕਿਹਾ ਸੀ ਪਰ ਮੰਨਿਆ ਜਾ ਰਿਹਾ ਹੈ ਕਿ ਜੇਕਰ ਖੇਤੀ ਕਾਨੂੰਨਾਂ ਨੂੰ ਲੈ ਕੇ ਰੇੜਕਾ ਜਲਦ ਖਤਮ ਨਾ ਹੋਇਆ ਤਾਂ ਕਈ ਵੱਡੇ ਬੀਜੇਪੀ ਲੀਡਰ ਪਾਰਟੀ ਨੂੰ ਅਲਵਿਦਾ ਕਹਿ ਆਪਣਾ ਵੱਖਰਾ ਰਾਹ ਚੁਣ ਸਕਦੇ ਹਨ।
ਪੰਜਾਬ ਬੀਜੇਪੀ 'ਚ ਵੱਡੇ ਧਮਾਕੇ ਦੇ ਆਸਾਰ! ਖੇਤੀ ਕਾਨੂੰਨਾਂ ਖਿਲਾਫ ਸਟੈਂਡ ਤੋਂ ਔਖੇ ਕਈ ਸੀਨੀਅਰ ਲੀਡਰ
ਏਬੀਪੀ ਸਾਂਝਾ
Updated at:
07 Jul 2021 10:06 AM (IST)
ਪੰਜਾਬ ਬੀਜੇਪੀ ਅੰਦਰ ਅਗਲੇ ਦਿਨੀਂ ਵੱਡਾ ਧਮਾਕਾ ਹੋ ਸਕਦਾ ਹੈ। ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਕਰਕੇ ਬਹੁਤ ਸਾਰੇ ਬੀਜੇਪੀ ਲੀਡਰ ਆਪਣੀ ਹੀ ਪਾਰਟੀ ਦੇ ਸਟੈਂਡ ਤੋਂ ਖਫਾ ਹਨ।
bjp
NEXT
PREV
Published at:
07 Jul 2021 10:06 AM (IST)
- - - - - - - - - Advertisement - - - - - - - - -