ਕਾਰਕੁਨ ਨੌਦੀਪ ਕੌਰ ਦੀ ਗ੍ਰਿਫਤਾਰੀ ਬਾਰੇ ਹਾਈਕੋਰਟ ਕੋਲ ਵੱਡਾ ਦਾਅਵਾ
ਮਜ਼ਦੂਰ ਅਧਿਕਾਰਾਂ ਦੀ ਕਾਰਕੁਨ ਨੌਦੀਪ ਕੌਰ ਦੀ ਗ੍ਰਿਫਤਾਰੀ ਬਾਰੇ ਵੱਡਾ ਖੁਲਾਸਾ ਹੋਇਆ ਹੈ। ਇਸ ਨਾਲ ਹਰਿਆਣਾ ਪੁਲਿਸ ਉੱਪਰ ਸਵਾਲ ਖੜ੍ਹੇ ਹੋ ਗਏ ਹਨ। ਨੌਦੀਪ ਕੌਰ ਨੇ ਆਪਣੀ ਜ਼ਮਾਨਤ ਅਰਜ਼ੀ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਕੋਲ ਦਾਅਵਾ ਕੀਤਾ ਹੈ ਕਿ ਉਸ ਨੂੰ ਸੋਨੀਪਤ ਪੁਲਿਸ ਨੇ ਪਿਛਲੇ ਮਹੀਨੇ ਗ੍ਰਿਫਤਾਰ ਕਰਨ ਤੋਂ ਬਾਅਦ ਥਾਣੇ ਵਿੱਚ ਬੁਰੀ ਤਰ੍ਹਾਂ ਕੁੱਟਿਆ ਸੀ।
ਚੰਡੀਗੜ੍ਹ: ਮਜ਼ਦੂਰ ਅਧਿਕਾਰਾਂ ਦੀ ਕਾਰਕੁਨ ਨੌਦੀਪ ਕੌਰ ਦੀ ਗ੍ਰਿਫਤਾਰੀ ਬਾਰੇ ਵੱਡਾ ਖੁਲਾਸਾ ਹੋਇਆ ਹੈ। ਇਸ ਨਾਲ ਹਰਿਆਣਾ ਪੁਲਿਸ ਉੱਪਰ ਸਵਾਲ ਖੜ੍ਹੇ ਹੋ ਗਏ ਹਨ। ਨੌਦੀਪ ਕੌਰ ਨੇ ਆਪਣੀ ਜ਼ਮਾਨਤ ਅਰਜ਼ੀ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਕੋਲ ਦਾਅਵਾ ਕੀਤਾ ਹੈ ਕਿ ਉਸ ਨੂੰ ਸੋਨੀਪਤ ਪੁਲਿਸ ਨੇ ਪਿਛਲੇ ਮਹੀਨੇ ਗ੍ਰਿਫਤਾਰ ਕਰਨ ਤੋਂ ਬਾਅਦ ਥਾਣੇ ਵਿੱਚ ਬੁਰੀ ਤਰ੍ਹਾਂ ਕੁੱਟਿਆ ਸੀ।
ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੀ 23 ਸਾਲਾ ਨੌਦੀਪ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਉਸ ਦੀ ਡਾਕਟਰੀ ਜਾਂਚ ਨਹੀਂ ਕਰਵਾਈ ਗਈ, ਜੋ ਫੌਜ਼ਦਾਰੀ ਜ਼ਾਬਤਾ ਦੀ ਧਾਰਾ 54 ਦੀ ਉਲੰਘਣਾ ਹੈ। ਉਹ ਇਸ ਸਮੇਂ ਹਰਿਆਣਾ ਦੀ ਕਰਨਾਲ ਜੇਲ੍ਹ ਵਿਚ ਬੰਦ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੋਮਵਾਰ ਨੂੰ ਉਸ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਮੁਲਤਵੀ ਕਰ ਦਿੱਤੀ ਸੀ ਤੇ ਮਾਮਲੇ ਦੀ ਸੁਣਵਾਈ 24 ਫਰਵਰੀ ਲਈ ਪਾ ਦਿੱਤੀ।
ਦੱਸ ਦਈਏ ਕਿ ਨੌਦੀਪ ਕੌਰ ਦਾ ਪਰਿਵਾਰ ਤੇ ਕਿਸਾਨ ਮਜ਼ਦੂਰ ਜਥੇਬੰਦੀਆਂ ਪਹਿਲਾਂ ਹੀ ਇਲਜ਼ਾਮ ਰਹੀਆਂ ਹਨ ਕਿ ਪੁਲਿਸ ਨੇ ਲੜਕੀ ਉੱਪਰ ਬੇਹੱਦ ਤਸ਼ੱਦਦ ਢਾਹਿਆ ਹੈ। ਇਹ ਸਵਾਲ ਉਸ ਵੇਲੇ ਵੀ ਉੱਠਿਆ ਸੀ ਜਦੋਂ ਜੇਲ੍ਹ ਸੂਪਰਡੈਂਟ ਨੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੂੰ ਨੌਦੀਪ ਕੌਰ ਨਾਲ ਨਹੀਂ ਮਿਲਣ ਦਿੱਤਾ ਗਿਆ ਸੀ।