ਨਵੀਂ ਦਿੱਲੀ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸੀਬੀਐਸਈ ਬੋਰਡ ਨੇ ਆਖਰਕਾਰ ਸੈਕੰਡਰੀ (10ਵੀਂ) ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਸੀਨੀਅਰ ਸੈਕੰਡਰੀ (12ਵੀਂ) ਪ੍ਰੀਖਿਆਵਾਂ ਨੂੰ ਅੱਗੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਫੈਸਲਾ ਪ੍ਰਧਾਨ ਮੰਤਰੀ ਮੋਦੀ ਤੇ ਕੇਂਦਰੀ ਸਿੱਖਿਆ ਮੰਤਰੀ ਡਾ. ਰਮੇਸ਼ ਪੋਖਰਿਆਲ ‘ਨਿਸ਼ਾਂਕ’ ਵਿਚਕਾਰ ਹੋਈ ਮੁਲਾਕਾਤ ਤੋਂ ਬਾਅਦ ਲਿਆ ਗਿਆ। ਇਸ ਮੀਟਿੰਗ ਵਿੱਚ ਸਿੱਖਿਆ ਸਕੱਤਰ ਤੇ ਸੀਬੀਐਸਈ ਬੋਰਡ ਦੇ ਅਧਿਕਾਰੀਆਂ ਦੇ ਨਾਲ ਕਈ ਹੋਰ ਅਧਿਕਾਰੀ ਮੌਜੂਦ ਸਨ।


 


1. ਸਿੱਖਿਆ ਵਿਭਾਗ ਨੇ ਦੱਸਿਆ ਹੈ ਕਿ 10ਵੀਂ ਜਮਾਤ ਦੀ ਪ੍ਰੀਖਿਆ ਰੱਦ ਕਰ ਦਿੱਤੀ ਗਈ ਹੈ। ਜਦੋਂਕਿ 12ਵੀਂ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ। 10ਵੀਂ ਦੇ ਵਿਦਿਆਰਥੀਆਂ ਦਾ ਨਤੀਜਾ ਬੋਰਡ ਦੁਆਰਾ ਤਿਆਰ ਕੀਤੇ ਓਬਜੈਕਟਿਵ ਕਰਾਈਟੇਰੀਆ ਅਨੁਸਾਰ ਤਿਆਰ ਕੀਤਾ ਜਾਵੇਗਾ।


 


2. ਸਿੱਖਿਆ ਮੰਤਰੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਦੇਸ਼ ਵਿੱਚ ਕੋਰੋਨਾ ਦੀ ਸਥਿਤੀ ਨੂੰ ਵੇਖਦਿਆਂ ਬਾਰ੍ਹਵੀਂ ਜਮਾਤ ਦੀ ਪ੍ਰੀਖਿਆਵਾਂ ਦਾ ਨਵਾਂ ਸ਼ਡਿਊਲ 1 ਜੂਨ, 2021 ਨੂੰ ਤਿਆਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਤੈਅ ਮਿਤੀ ਤੋਂ 15 ਦਿਨ ਪਹਿਲਾਂ ਪ੍ਰੀਖਿਆ ਬਾਰੇ ਦੱਸਿਆ ਜਾਵੇਗਾ।


 


3. ਸਿੱਖਿਆ ਮੰਤਰੀ ਨੇ ਕਿਹਾ ਕਿ ਜੇ ਕੋਈ ਵਿਦਿਆਰਥੀ ਆਪਣੇ ਨੰਬਰਾਂ ਤੋਂ ਸੰਤੁਸ਼ਟ ਨਹੀਂ ਹੁੰਦਾ ਤਾਂ ਉਸ ਨੂੰ ਇੱਕ ਹੋਰ ਪ੍ਰੀਖਿਆ 'ਚ ਬੈਠਣ ਦਾ ਮੌਕਾ ਮਿਲੇਗਾ, ਤਾਂ ਜੋ ਉਹ ਆਪਣੇ ਅੰਕ 'ਚ ਸੁਧਾਰ ਕਰ ਸਕੇ। ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਨਲਾਈਨ ਪ੍ਰੀਖਿਆ ਦੀ ਸੰਭਾਵਨਾ ਤੇ ਕਈ ਹੋਰ ਸੁਝਾਵਾਂ ਬਾਰੇ ਇੱਕ ਪੇਸ਼ਕਾਰੀ ਦਿੱਤੀ ਗਈ ਸੀ।


 


ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ। ਬੋਰਡ ਦੀਆਂ ਪ੍ਰੀਖਿਆਵਾਂ 4 ਮਈ ਤੋਂ ਸ਼ੁਰੂ ਹੋਣੀਆਂ ਸਨ ਤੇ 10 ਜੂਨ ਤੱਕ ਚੱਲਣੀਆਂ ਸਨ। ਇਸ ਦੇ ਨਾਲ ਹੀ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ 15 ਜੁਲਾਈ ਤੱਕ ਘੋਸ਼ਿਤ ਕੀਤੇ ਗਏ ਸਨ। ਸੀਬੀਐਸਈ ਦੀਆਂ ਇਹ ਬੋਰਡ ਪ੍ਰੀਖਿਆਵਾਂ 4 ਮਈ ਤੋਂ ਸ਼ੁਰੂ ਹੋਣੀਆਂ। 


Education Loan Information:

Calculate Education Loan EMI