ਪੜਚੋਲ ਕਰੋ
Advertisement
ਲੁਧਿਆਣਾ 'ਚ ਪਰਿਵਾਰ ਦੇ ਚਾਰ ਜੀਆਂ ਦੇ ਕਤਲ ਬਾਰੇ ਵੱਡਾ ਖੁਲਾਸਾ, ਘਰ ਦਾ ਮੁਖੀ ਫਰਾਰ
ਲੁਧਿਆਣਾ ਦੇ ਹੰਬੜਾ ਰੋਡ 'ਤੇ ਸਥਿਤ ਮਾਯੂਰ ਕਲੋਨੀ 'ਚ ਅੱਜ ਤੜਕਸਾਰ ਇੱਕੋ ਹੀ ਪਰਿਵਾਰ ਦੇ ਚਾਰ ਜੀਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਹ ਪ੍ਰਾਪਰਟੀ ਡੀਲਿੰਗ ਦਾ ਕੰਮ ਕਰਨ ਵਾਲੇ ਰਾਜੀਵ ਕੁਮਾਰ ਦਾ ਪਰਿਵਾਰ ਸੀ।
ਲੁਧਿਆਣਾ: ਲੁਧਿਆਣਾ ਦੇ ਹੰਬੜਾ ਰੋਡ 'ਤੇ ਸਥਿਤ ਮਾਯੂਰ ਕਲੋਨੀ 'ਚ ਅੱਜ ਤੜਕਸਾਰ ਇੱਕੋ ਹੀ ਪਰਿਵਾਰ ਦੇ ਚਾਰ ਜੀਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਹ ਪ੍ਰਾਪਰਟੀ ਡੀਲਿੰਗ ਦਾ ਕੰਮ ਕਰਨ ਵਾਲੇ ਰਾਜੀਵ ਕੁਮਾਰ ਦਾ ਪਰਿਵਾਰ ਸੀ। ਪਰਿਵਾਰ ਦਾ ਮੁਖੀ ਖੁਦ ਮੌਕੇ ਤੋਂ ਫਰਾਰ ਹੈ ਜਿਸ ਕਰਕੇ ਪੁਲਿਸ ਨੂੰ ਖਦਸ਼ਾ ਹੈ ਕਿ ਉਸ ਵੱਲੋਂ ਹੀ ਇਨ੍ਹਾਂ ਸਾਰਿਆਂ ਦਾ ਕਤਲ ਕੀਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਮ੍ਰਿਤਕਾਂ 'ਚ 35 ਸਾਲ ਦਾ ਆਸ਼ੀਸ਼ ਤੇ 33 ਸਾਲ ਦੀ ਉਸ ਦੀ ਪਤਨੀ ਗਰਿਮਾ, ਫਰਾਰ ਪ੍ਰਾਪਰਟੀ ਡੀਲਰ ਦੀ ਪਤਨੀ ਸੁਨੀਤਾ 60 ਸਾਲ ਤੇ ਪੋਤਾ 13 ਸਾਲ ਸ਼ਾਮਲ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪਰਿਵਾਰ ਦੇ ਮੁਖੀ ਰਾਜੀਵ ਵੱਲੋਂ ਖੁਦਕੁਸ਼ੀ ਪੱਤਰ ਵੀ ਲਿਖਿਆ ਗਿਆ ਹੈ ਜਿਸ 'ਚ ਉਸ ਨੇ ਖੁਦਕੁਸ਼ੀ ਕਰਨ ਦੀ ਗੱਲ ਆਖੀ ਹੈ।
ਹਾਲਾਂਕਿ ਉਸ ਨੇ ਖੁਦਕੁਸ਼ੀ ਕੀਤੀ ਜਾਂ ਨਹੀਂ ਇਹ ਸਾਫ ਨਹੀਂ ਹੋ ਪਾਇਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਲੋਕਾਂ ਦੱਸਿਆ ਕਿ ਪਰਿਵਾਰ ਲੰਮੇ ਸਮੇਂ ਤੋਂ ਇੱਥੇ ਰਹਿ ਰਿਹਾ ਸੀ ਤੇ ਅਕਸਰ ਉਨ੍ਹਾਂ ਦੇ ਘਰ 'ਚ ਲੜਾਈ ਝਗੜੇ ਦੀਆਂ ਆਵਾਜ਼ਾਂ ਆਉਂਦੀਆਂ ਸੀ।
ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਵੀ ਲੜਾਈ ਝਗੜਾ ਹੋਇਆ ਹੈ ਜਿਸ ਤੋਂ ਬਾਅਦ ਆਪਸੀ ਤਕਰਾਰ ਤੋਂ ਬਾਅਦ ਇਹ ਕਤਲ ਦੀ ਵਾਰਦਾਤ ਸਾਹਮਣੇ ਆਈ। ਉੱਧਰ ਦੂਜੇ ਪਾਸੇ ਮੌਕੇ ਤੇ ਪਹੁੰਚੇ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਨੇ ਕਿਹਾ ਹੈ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਫਰਾਰ ਰਾਜੀਵ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਫ਼ਰਾਰ ਹੋਣ ਮੌਕੇ ਉਸ ਦੀ ਗੱਡੀ ਨੂੰ ਵੀ ਅੱਗ ਲੱਗ ਗਈ। ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਛੋਟੇ ਬੱਚੇ ਵੱਲੋਂ ਆਪਣੇ ਮਾਮੇ ਨੂੰ ਫੋਨ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਸੀ ਕਿ ਉਸ ਦੇ ਪਾਪਾ ਅਤੇ ਉਸ ਦੇ ਦਾਦਾ ਉਸ ਦੀ ਮੰਮੀ ਨੂੰ ਮਾਰ ਰਹੇ ਹਨ ਜਿਸ ਤੋਂ ਬਾਅਦ ਉਹ ਵੀ ਮੌਕੇ 'ਤੇ ਪਹੁੰਚੇ, ਪਰ ਉਸ ਤੋਂ ਪਹਿਲਾਂ ਹੀ ਪਰਿਵਾਰ ਦਾ ਮੁਖੀ ਇਸ ਪੂਰੀ ਵਾਰਦਾਤ ਨੂੰ ਅੰਜਾਮ ਦੇ ਚੁੱਕਾ ਸੀ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿਹਤ
ਦੇਸ਼
ਪੰਜਾਬ
Advertisement