ਪਵਨਪ੍ਰੀਤ ਕੌਰ ਦੀ ਰਿਪੋਰਟ
ਚੰਡੀਗੜ੍ਹ: ਕੋਰੋਨਾ ਸੰਕਟ ਨਾਲ ਝੰਬੇ ਲੋਕਾਂ ਨੂੰ ਸਰਕਾਰ ਨੇ ਇੱਕ ਹੋਰ ਝਟਕਾ ਦਿੱਤਾ ਹੈ। ਐਲਪੀਜੀ ਸਿਲੰਡਰ ਦੀ ਕੀਮਤ ਸੋਮਵਾਰ ਤੋਂ ਵੱਧ ਗਈ ਹੈ। ਸਰਕਾਰੀ ਸੂਤਰਾਂ ਦਾ ਦਾਅਵਾ ਹੈ ਕਿ ਕੌਮਾਂਤਰੀ ਪੱਧਰ 'ਤੇ ਐਲਪੀਜੀ ਦੀਆਂ ਕੀਮਤਾਂ ‘ਚ ਵਾਧੇ ਕਾਰਨ ਭਾਰਤ ‘ਚ ਐਲਪੀਜੀ ਦੀਆਂ ਕੀਮਤਾਂ ‘ਚ ਵਾਧਾ ਕੀਤਾ ਗਿਆ ਹੈ।
ਚੰਡੀਗੜ੍ਹ: ਕੋਰੋਨਾ ਸੰਕਟ ਨਾਲ ਝੰਬੇ ਲੋਕਾਂ ਨੂੰ ਸਰਕਾਰ ਨੇ ਇੱਕ ਹੋਰ ਝਟਕਾ ਦਿੱਤਾ ਹੈ। ਐਲਪੀਜੀ ਸਿਲੰਡਰ ਦੀ ਕੀਮਤ ਸੋਮਵਾਰ ਤੋਂ ਵੱਧ ਗਈ ਹੈ। ਸਰਕਾਰੀ ਸੂਤਰਾਂ ਦਾ ਦਾਅਵਾ ਹੈ ਕਿ ਕੌਮਾਂਤਰੀ ਪੱਧਰ 'ਤੇ ਐਲਪੀਜੀ ਦੀਆਂ ਕੀਮਤਾਂ ‘ਚ ਵਾਧੇ ਕਾਰਨ ਭਾਰਤ ‘ਚ ਐਲਪੀਜੀ ਦੀਆਂ ਕੀਮਤਾਂ ‘ਚ ਵਾਧਾ ਕੀਤਾ ਗਿਆ ਹੈ।
ਰਾਸ਼ਟਰੀ ਰਾਜਧਾਨੀ ‘ਚ 14.2 ਕਿਲੋ ਦਾ ਬਿਨਾਂ ਸਬਸਿਡੀ ਵਾਲਾ ਸਿਲੰਡਰ 11.50 ਰੁਪਏ ਮਹਿੰਗਾ ਹੋ ਗਿਆ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਅਨੁਸਾਰ ਪਹਿਲਾਂ ਇਸ ਦੀ ਕੀਮਤ ਦਿੱਲੀ ‘ਚ 581.50 ਰੁਪਏ ਸੀ, ਜੋ ਹੁਣ ਪ੍ਰਤੀ ਸਿਲੰਡਰ 593 ਹੋ ਗਈ ਹੈ।
ਇਸ ਤਰ੍ਹਾਂ, ਕੋਲਕਾਤਾ ‘ਚ 14.2 ਕਿਲੋ ਬਿਨਾਂ ਸਬਸਿਡੀ ਵਾਲੇ ਐਲਪੀਜੀ ਸਿਲੰਡਰ 'ਚ 31.5 ਰੁਪਏ ਦੀ ਤੇਜ਼ੀ ਆਈ ਹੈ। ਕੀਮਤਾਂ ਵਿੱਚ ਇਹ ਵਾਧਾ 1 ਜੂਨ ਤੋਂ ਲਾਗੂ ਹੋ ਗਿਆ ਹੈ।
ਇਸੇ ਤਰ੍ਹਾਂ ਕੋਲਕਾਤਾ ‘ਚ ਵੀ ਹੁਣ ਇਸ ਦੀ ਕੀਮਤ 616 ਰੁਪਏ ਹੋ ਗਈ ਹੈ। ਪਹਿਲਾਂ ਇਹ ਇੱਥੇ 584.50 ਰੁਪਏ ਸੀ।
ਮੁੰਬਈ ਦੀ ਗੱਲ ਕਰੀਏ ਤਾਂ ਬਿਨਾਂ ਸਬਸਿਡੀ ਵਾਲੇ ਰਸੋਈ ਗੈਸ ਸਿਲੰਡਰ ਦੀ ਕੀਮਤ ‘ਚ 11.50 ਰੁਪਏ ਦਾ ਵਾਧਾ ਹੋਇਆ ਹੈ।
ਚੇਨਈ ਦੀ ਗੱਲ ਕਰੀਏ ਤਾਂ ਬਿਨਾਂ ਸਬਸਿਡੀ ਵਾਲੇ ਰਸੋਈ ਗੈਸ ਸਿਲੰਡਰ ਦੀ ਕੀਮਤ ‘ਚ 37 ਰੁਪਏ ਦਾ ਵਾਧਾ ਹੋਇਆ ਹੈ।
ਹਾਲਾਂਕਿ, ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਲਾਭਪਾਤਰੀਆਂ 'ਤੇ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਦਾ ਕੋਈ ਅਸਰ ਨਹੀਂ ਹੋਏਗਾ। ਪੀ ਐਮ ਯੂ ਵਾਈ ਦੇ ਲਾਭਪਾਤਰੀ 30 ਜੂਨ ਤੱਕ ਮੁਫਤ ਸਿਲੰਡਰ ਪ੍ਰਾਪਤ ਕਰਨਗੇ। ਧਿਆਨ ਯੋਗ ਹੈ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਉਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਤਿੰਨ ਮਹੀਨਿਆਂ ਲਈ ਮੁਫਤ ਐਲਪੀਜੀ ਸਿਲੰਡਰ ਦੇਣ ਦਾ ਐਲਾਨ ਕੀਤਾ ਸੀ।
ਇਸ ਤੋਂ ਇਲਾਵਾ 1 ਜੂਨ ਤੋਂ 19 ਕਿਲੋ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵੀ ਵਧੀਆਂ ਹਨ। ਦਿੱਲੀ ‘ਚ 19 ਕਿਲੋ ਗੈਸ ਸਿਲੰਡਰ ‘ਚ 110 ਰੁਪਏ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਇਹ 1139.50 ਰੁਪਏ ਦਾ ਹੋ ਗਿਆ ਹੈ।