ਚੰਡੀਗੜ੍ਹ: ਲੌਕਡਾਊਨ ਦੌਰਾਨ ਨਸ਼ਿਆਂ ਵਿਰੁੱਧ ਜੰਗ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ, ਸੂਬੇ ਭਰ ਵਿੱਚ ਨਿੱਜੀ ਕਲੀਨਿਕਾਂ ਸਮੇਤ ਕੁੱਲ 86371 ਨਵੇਂ ਮਰੀਜ਼ 198 ਆਊਟਪੇਸ਼ੈਂਟ ਓਪੀਓਡ ਅਸਿਸਟੇਟ ਟ੍ਰੀਟਮੈਂਟ ਕਲੀਨਿਕਾਂ ਵਿੱਚ ਇਲਾਜ ਲਈ ਰਜਿਸਟਰ ਕੀਤੇ ਗਏ। ਨਸ਼ਿਆਂ ਵਿਰੁੱਧ ਜੰਗ ਵਿਚ 6 ਮਈ, 2020 ਨਸ਼ਾ ਛੁਡਾਉ ਕੇਂਦਰਾਂ ਅਤੇ ਨਿੱਜੀ ਕੇਂਦਰਾਂ ਵਿਚ 5,00,552 ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦੇ ਚੀਫ਼-ਕਮ-ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਵਿਸ਼ਵ ਭਰ ਵਿੱਚ ਨਸ਼ਾ ਛੁਡਾਉਣ ਦੇ ਇਲਾਜ ਵਿੱਚ ‘ਓਟ’ ਕਲੀਨਿਕ ਪ੍ਰੋਗਰਾਮ ਪੂਰੀ ਤਰ੍ਹਾਂ ਸਫ਼ਲ ਅਤੇ ਸਭ ਤੋਂ ਪ੍ਰਮੁੱਖ ਕੋਸ਼ਿਸ਼ ਸਾਬਤ ਹੋਈ ਹੈ। ਉਨ੍ਹਾਂ ਅੱਗੇ ਕਿਹਾ ਕਿ ਓਟ ਕਲੀਨਿਕਾਂ ਵਿੱਚ ਰਜਿਸਟ੍ਰੇਸ਼ਨ ਵਿੱਚ ਵਾਧਾ ਹੋਣ ਕਰਕੇ, ਮਰੀਜ਼ਾਂ ਨੂੰ ਘਰਾਂ ਵਿੱਚ ਹੀ ਦਵਾਈ ਲੈਣ ਦੀ ਮਿਆਦ 21 ਦਿਨਾਂ ਤੱਕ ਵਧਾ ਦਿੱਤੀ ਗਈ ਜਿਸ ਨਾਲ ਮਰੀਜ਼ਾਂ ਅਤੇ ਸਟਾਫ਼ ਨੂੰ ਵੱਡੀ ਰਾਹਤ ਮਿਲੀ।
ਐਸਟੀਐਫ ਮੁੱਖੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਇਸ ਪ੍ਰੋਗਰਾਮ ਤਹਿਤ ਨਸ਼ਾ ਰੋਕੂ ਅਧਿਕਾਰੀ (ਡੈਪੋ) ਆਪਣੇ ਗੁਆਂਢੀ ਇਲਾਕਿਆਂ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਅਤੇ ਨਸ਼ਾ ਛੁਡਾਉ ਇਲਾਜ ਕੇਂਦਰਾਂ ਨਾਲ ਜੋੜਨ ਲਈ ਕਮਿਊਨਿਟੀ ਗਤੀਵਿਧੀਆਂ ਦੀ ਨਿਗਰਾਨੀ ਕਰਦੇ ਹਨ। ਉਨ੍ਹਾਂ ਕਿਹਾ ਕਿ ਤਕਰੀਬਨ 5.43 ਲੱਖ ਡੈਪੋਜ਼ ਪਹਿਲਾਂ ਹੀ ਰਜਿਸਟਰ ਹੋ ਚੁੱਕੇ ਹਨ, ਜਿਨ੍ਹਾਂ ਚੋਂ 88710 ਅਧਿਕਾਰੀ ਹਨ ਅਤੇ 4,54,332 ਨਾਗਰਿਕ ਹਨ।
ਸਿੱਧੂ ਨੇ ਕਿਹਾ ਕਿ ਐਸਟੀਐਫ ਨੇ ‘ਡਰੱਗ ਦੀ ਵਰਤੋਂ ਖ਼ਿਲਾਫ਼ ਵਿਆਪਕ ਕਾਰਵਾਈ’ (ਸੀ.ਏ.ਡੀ.ਏ.) ਰਣਨੀਤੀ ਤਿਆਰ ਕੀਤੀ ਹੈ ਜੋ ਇਨਫੋਰਸਮੈਂਟ-ਡੀਅਡਿਕਸ਼ਨ-ਪ੍ਰੀਵੈਂਸ਼ਨ (ਈਡੀਪੀ) ਪਹੁੰਚ ‘ਤੇ ਅਧਾਰਤ ਹੈ। ਐਸਟੀਐਫ ਦੇ ਮੁਖੀ ਨੇ ਅੱਗੇ ਦੱਸਿਆ ਕਿ ਫੋਰਸ ਵੱਲੋਂ ਸ਼ੁਰੂ ਕੀਤੇ ‘ਬੱਡੀ ਪ੍ਰੋਗਰਾਮ’ ਦਾ ਉਦੇਸ਼ ਸਕੂਲ ਦੇ ਬੱਚਿਆਂ, ਕਾਲਜ/ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਹੈ। ਇਸ ਪਹਿਲਕਦਮੀ ਤਹਿਤ ਹੁਣ ਤੱਕ ਲਗਭਗ 15,976 ਵਿਦਿਅਕ ਸੰਸਥਾਵਾਂ ਨੂੰ ਕਵਰ ਕੀਤਾ ਜਾ ਚੁੱਕਾ ਹੈ ਜਿਸ ਵਿੱਚ 37,36,718 ਵਿਦਿਆਰਥੀਆਂ ਨੇ ਸਰਗਰਮ ਹਿੱਸਾ ਲਿਆ।
ਲੌਕਡਾਊਨ ਦੌਰਾਨ ਨਸ਼ਿਆਂ ਵਿਰੁੱਧ ਜੰਗ ਵਿੱਚ ਵੀ ਮਿਲੀ ਵੱਡੀ ਸਫ਼ਲਤਾ, 86371 ਨਵੇਂ ਮਰੀਜ਼ ਇਲਾਜ ਲਈ ਹੋਏ ਰਜਿਸਟਰਡ: ਹਰਪ੍ਰੀਤ ਸਿੱਧੂ
ਏਬੀਪੀ ਸਾਂਝਾ
Updated at:
11 May 2020 09:13 PM (IST)
14,90,516 ਵਿਅਕਤੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਹੈ। ਇਸ ਤੋਂ ਇਲਾਵਾ 2,05,619 ਨਸ਼ਾ ਪੀੜਤਾਂ ਨਾਲ ਸੰਪਰਕ ਕੀਤਾ ਗਿਆ ਹੈ, ਜਿਨ੍ਹਾਂ ਵਿਚੋਂ 98,278 ਪੀੜਤਾਂ ਨੂੰ ਨਸ਼ਾ ਛੁਡਾਉ / ਓ.ਓ.ਏ.ਟੀ. ਸੈਂਟਰਾਂ ਵਿੱਚ ਭੇਜਿਆ ਜਾ ਚੁੱਕਾ ਹੈ।
- - - - - - - - - Advertisement - - - - - - - - -