ਨਵੀਂ ਦਿੱਲੀ: ਅਵਿਸ਼ਵਾਸ ਮਤਾ 'ਤੇ ਵੋਟਿੰਗ ਤੋਂ ਪਹਿਲਾਂ ਹਰਿਆਣਾ ਦੀ ਭਾਜਪਾ-ਜੇਜੇਪੀ ਸਰਕਾਰ ਲਈ ਮੁਸ਼ਕਿਲਾਂ ਵਧਾਉਂਦੇ ਹੋਏ ਸੰਯੁਕਤ ਕਿਸਾਨ ਮੋਰਚਾ ਨੇ ਹਰਿਆਣਾ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਵਿਸ਼ਵਾਸ ਮਤੇ ਵਾਲੀ ਵੋਟਿੰਗ 'ਚ ਆਪਣੀ ਸਰਕਾਰ ਖਿਲਾਫ ਵੋਟ ਕਰਨ ਲਈ ਜੇਜੇਪੀ ਦੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰ ਦਬਾਅ ਬਣਾਉਣ। ਕਿਸਾਨ ਮੋਰਚੇ ਨੇ ਚੇਤਾਵਨੀ ਦਿੱਤੀ ਹੈ ਕਿ ਜਨਤਾ ਉਨ੍ਹਾਂ ਵਿਧਾਇਕਾਂ ਨੂੰ ਸਬਕ ਸਿਖਾਏਗੀ ਜੋ ਕਿਸਾਨਾਂ ਦੀ ਗੱਲ ਨਹੀਂ ਸੁਣਦੇ।
ਸੰਯੁਕਤ ਕਿਸਾਨ ਮੋਰਚਾ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ, “ਮਨੋਹਰ ਲਾਲ ਖੱਟਰ ਦੀ ਭਾਜਪਾ-ਜੇਜੇਪੀ ਸਰਕਾਰ ਦੇ ਖ਼ਿਲਾਫ਼ 10 ਮਾਰਚ ਨੂੰ ਹਰਿਆਣਾ ਵਿਧਾਨ ਸਭਾ ਵਿੱਚ ਇੱਕ ਅਵਿਸ਼ਵਾਸ ਮਤਾ ਪੇਸ਼ ਕੀਤਾ ਜਾ ਰਿਹਾ ਹੈ। ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਅਵਿਸ਼ਵਾਸ ਮਤੇ 'ਚ ਕਿਸਾਨ ਵਿਰੋਧੀ ਭਾਜਪਾ-ਜੇਜੇਪੀ ਸਰਕਾਰ ਦੇ ਖ਼ਿਲਾਫ਼ ਵੋਟ ਪਾਉਣ।
ਕਾਂਗਰਸ ਨੇ ਹਰਿਆਣਾ ਦੀ ਖੱਟਰ ਸਰਕਾਰ ਖ਼ਿਲਾਫ਼ ਇੱਕ ਅਵਿਸ਼ਵਾਸ ਮਤਾਲਿਆਂਦਾ ਹੈ। 90 ਮੈਂਬਰੀ ਹਰਿਆਣਾ ਵਿਧਾਨ ਸਭਾ 'ਚ 40 ਭਾਜਪਾ ਵਿਧਾਇਕ ਅਤੇ ਜੇਜੇਪੀ ਦੇ 10 ਵਿਧਾਇਕ ਹਨ। ਦੋਵਾਂ ਧਿਰਾਂ ਨਾਲ ਜੁੜ ਕੇ, ਬਹੁਮਤ ਅੰਕੜੇ (46) ਨੂੰ ਪਾਰ ਕਰ ਗਿਆ ਹੈ। ਇਸ ਤੋਂ ਇਲਾਵਾ ਪੰਜ ਸੁਤੰਤਰ ਵਿਧਾਇਕ ਵੀ ਸਰਕਾਰ ਦਾ ਸਮਰਥਨ ਕਰ ਰਹੇ ਹਨ। ਹਾਲਾਂਕਿ ਕਿਸਾਨ ਅੰਦੋਲਨ ਦੌਰਾਨ ਜੇਜੇਪੀ ਦੇ ਕੁਝ ਵਿਧਾਇਕਾਂ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ।