ਦਰਦਨਾਕ ਸੜਕ ਹਾਦਸੇ, ਸਕਾਰਪੀਓ ਅਤੇ ਟਰੈਕਟਰ ਦੀ ਟੱਕਰ 'ਚ 11 ਲੋਕਾਂ ਦੀ ਮੌਤ
ਏਬੀਪੀ ਸਾਂਝਾ | 07 Mar 2020 10:47 AM (IST)
ਮੁਜ਼ੱਫਰਪੁਰ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ 'ਚ 11 ਲੋਕਾਂ ਦੀ ਮੌਤ ਹੋ ਗਈ ਤੇ ਚਾਰ ਲੋਕ ਜ਼ਖ਼ਮੀ ਹੋ ਗਏ।
ਨਵੀਂ ਦਿੱਲੀ: ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ਦੇ ਕਾਂਟੀ ਥਾਣਾ ਖੇਤਰ ਵਿੱਚ ਐਨਐਚ 28 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਸਕਾਰਪੀਓ ਅਤੇ ਟਰੈਕਟਰ ਵਿਚਕਾਰ ਹੋਈ ਟੱਕਰ ਵਿੱਚ 11 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਚਾਰ ਵਿਅਕਤੀ ਜ਼ਖ਼ਮੀ ਦੱਸੇ ਜਾ ਰਹੇ ਹਨ। ਇਸ ਘਟਨਾ ਨਾਲ ਜੁੜੀ ਵਧੇਰੇ ਜਾਣਕਾਰੀ ਆਉਣੀ ਅਜੇ ਬਾਕੀ ਹੈ। ਇਸ ਭਿਆਨਕ ਹਾਦਸੇ ਤੋਂ ਬਾਅਦ ਇਲਾਕਾਵਾਸੀਆਂ 'ਚ ਗੁੱਸਾ ਹੈ। ਜ਼ਖ਼ਮੀਆਂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ ਗਿਆ।