ਪੜਚੋਲ ਕਰੋ

ਵਿੱਕੀ ਮਿੱਡੂਖੇੜਾ ਦੇ ਘਰ ਪਹੁੰਚੇ ਬਿਕਰਮ ਮਜੀਠੀਆ, ਕਾਂਗਰਸ 'ਤੇ ਗੈਂਗਸਟਰਾਂ ਨੂੰ ਵਰਤਣ ਦੇ ਲਾਏ ਇਲਜ਼ਾਮ 

ਅੱਜ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਹੋਰ ਅਕਾਲੀ ਆਗੂਆਂ ਨਾਲ ਵਿੱਕੀ ਮਿੱਡੂਖੇੜਾ ਦੇ ਘਰ ਪਿੰਡ ਮਿੱਡੂਖੇੜਾ ਵਿਖੇ ਪਹੁੰਚੇ।

ਮੁਕਤਸਰ: ਅੱਜ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਹੋਰ ਅਕਾਲੀ ਆਗੂਆਂ ਨਾਲ ਵਿੱਕੀ ਮਿੱਡੂਖੇੜਾ ਦੇ ਘਰ ਪਿੰਡ ਮਿੱਡੂਖੇੜਾ ਵਿਖੇ ਪਹੁੰਚੇ। ਬੀਤੇ ਦਿਨੀਂ ਮੋਹਾਲੀ 'ਚ ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਜੀਠੀਆ ਨੇ ਵਿੱਕੀ ਮਿੱਡੂਖੇੜਾ ਦੇ ਭਰਾ ਅਜੇਪਾਲ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਰਗਟ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜੇਲ੍ਹ 'ਚ ਬੈਠੇ ਲੋਕ ਗੈਂਗ ਚਲਾ ਰਹੇ ਹਨ। ਪੰਜਾਬ 'ਚ ਅਮਨ ਕਾਨੂੰਨ ਦੇ ਮਾਮਲੇ 'ਚ ਸਰਕਾਰ ਬਿਲਕੁਲ ਫੇਲ ਹੋ ਚੁਕੀ ਹੈ। 

 

ਉਨ੍ਹਾਂ ਕਿਹਾ ਮੋਹਾਲੀ ਅਤੇ ਅੰਮ੍ਰਿਤਸਰ ਵਰਗੇ ਵੱਡੇ ਸ਼ਹਿਰਾਂ 'ਚ ਜੋ ਘਟਨਾਵਾਂ ਹੋਈਆਂ ਲੋਕ ਉਸ ਨਾਲ ਸਹਿਮ 'ਚ ਹਨ। ਕਾਂਗਰਸ ਸਰਕਾਰ ਗੈਂਗਸਟਰਾਂ ਨੂੰ ਸਰਪ੍ਰਸਤੀ ਦੇ ਰਹੀ, ਇਸਦੇ ਨਤੀਜੇ ਸੂਬੇ ਲਈ ਮਾੜੇ ਨਿਕਲਣਗੇ। ਉਨ੍ਹਾਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 'ਤੇ ਗੈਂਗਸਟਰਾਂ ਨਾਲ ਸਬੰਧਾਂ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਪ੍ਰਸਤੀ 'ਚ ਇਹ ਸਭ ਕੁਝ ਚੱਲ ਰਿਹਾ ਅਤੇ ਕਾਂਗਰਸ ਇਨ੍ਹਾਂ ਗੈਂਗਸਟਰਾਂ ਨੂੰ ਵਿਧਾਨ ਸਭਾ ਚੋਣਾਂ 'ਚ ਵਰਤਣਾ ਚਾਹੁੰਦੀ ਹੈ।

 

ਦਸ ਦਈਏ ਕਿ ਇਸ ਘਟਨਾ ਦੇ ਦੋ ਦਿਨਾਂ ਬਾਅਦ, ਪੁਲਿਸ ਨੇ ਸੋਮਵਾਰ ਨੂੰ ਚਾਰ ਹਮਲਾਵਰਾਂ ਵਿੱਚੋਂ ਦੋ ਦੀ ਪਛਾਣ ਕਰਨ ਦਾ ਦਾਅਵਾ ਕੀਤਾ ਹੈ। ਸੀਸੀਟੀਵੀ ਫੁਟੇਜ ਤੇ ਚਸ਼ਮਦੀਦ ਗਵਾਹਾਂ ਦੇ ਅਨੁਸਾਰ, ਚਾਰੇ ਹਮਲਾਵਰ ਚਿੱਟੇ ਰੰਗ ਦੀ ਹੁੰਡਈ ਆਈ 20 ਕਾਰ ਵਿੱਚ ਆਏ ਸਨ ਤੇ ਵਿੱਕੀ ਦੀ ਉਡੀਕ ਕਰ ਰਹੇ ਸਨ, ਜੋ ਸ਼ਨੀਵਾਰ ਸਵੇਰੇ ਇੱਕ ਪ੍ਰਾਪਰਟੀ ਡੀਲਰ ਨੂੰ ਮਿਲਣ ਗਿਆ ਸੀ। ਜਦੋਂ ਹਮਲਾਵਰਾਂ ਵਿੱਚੋਂ ਦੋ ਕਾਰ ਵਿੱਚ ਬੈਠੇ ਰਹੇ, ਬਾਕੀ ਦੋ ਨੇ ਵਿੱਕੀ ਦਾ ਪਿੱਛਾ ਕੀਤਾ ਤੇ ਉਸ 'ਤੇ ਵਾਰ-ਵਾਰ ਗੋਲੀਆਂ ਚਲਾਈਆਂ।

 

ਸਵੇਰੇ 10:30 ਵਜੇ ਦੇ ਕਰੀਬ ਵਿੱਕੀ ਜਿਵੇਂ ਹੀ ਆਪਣੀ ਐਸਯੂਵੀ ਵਿੱਚ ਬੈਠਣ ਲੱਗਾ ਘਾਤ ਲਾ ਕੇ ਬੈਠੇ ਹਮਲਾਵਰਾਂ ਨੇ ਉਸ 'ਤੇ ਫਾਇਰਿੰਗ ਕਰ ਦਿੱਤੀ। ਜਾਂਚ ਤੋਂ ਪਤਾ ਲੱਗਾ ਹੈ ਕਿ ਹਮਲੇ ਤੋਂ ਬਾਅਦ ਹਮਲਾਵਰ ਸੈਕਟਰ 76 ਰਾਹੀਂ ਖਰੜ ਵੱਲ ਭੱਜ ਗਏ ਸਨ। ਇੱਕ ਸੀਨੀਅਰ ਪੁਲਿਸ ਅਧਿਕਾਰੀ ਦੇ ਅਨੁਸਾਰ, ਗੋਲੀ ਚਲਾਉਣ ਵਾਲਿਆਂ ਵਿੱਚੋਂ ਇੱਕ ਤੇ ਕਾਰ ਵਿੱਚ ਬੈਠੇ ਇੱਕ ਵਿਅਕਤੀ ਦੀ ਪਛਾਣ ਹੋ ਗਈ ਹੈ। ਪੁਲਿਸ ਨੇ ਕਿਹਾ, “ਅਸੀਂ ਜਲਦੀ ਹੀ ਨਾਵਾਂ ਦਾ ਖੁਲਾਸਾ ਵੀ ਕਰਾਂਗੇ।"

 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Advertisement
ABP Premium

ਵੀਡੀਓਜ਼

ਆਂਡਿਆਂ ਦੀ ਚੋਰੀ ਹੋਈ ਸੀਸੀਟੀਵੀ ਵਿੱਚ ਕੈਦ, ਕਾਰ ਭਜਾ ਕੇ ਹੋਏ ਫਰਾਰ ਆਂਡਾ ਚੋਰKhalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾMP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
Embed widget