ਬਿਕਰਮ ਮਜੀਠੀਆ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਿਆ
ਏਬੀਪੀ ਸਾਂਝਾ | 28 Feb 2020 10:51 AM (IST)
ਪੰਜਾਬ ਵਿਧਾਨ ਸਭਾ 'ਚ ਅੱਜ ਪੰਜਾਬ ਸਰਕਾਰ ਦਾ ਬਜਟ ਪੇਸ਼ ਹੋਵੇਗਾ। ਬਜਟ ਤੋਂ ਪਹਿਲਾਂ ਅਕਾਲੀ ਦਲ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਹੈ। ਖ਼ੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਪਰਿਵਾਰ ਅੱਜ ਅਕਾਲੀ ਦਲ ਦੇ ਨਾਲ ਪਹੁੰਚੇ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ 'ਚ ਅੱਜ ਪੰਜਾਬ ਸਰਕਾਰ ਦਾ ਬਜਟ ਪੇਸ਼ ਹੋਵੇਗਾ। ਬਜਟ ਤੋਂ ਪਹਿਲਾਂ ਅਕਾਲੀ ਦਲ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਹੈ। ਖ਼ੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਪਰਿਵਾਰ ਅੱਜ ਅਕਾਲੀ ਦਲ ਦੇ ਨਾਲ ਪਹੁੰਚੇ, ਜਿਨ੍ਹਾਂ ਨੇ ਅੱਜ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਪੁਲਿਸ ਨੇ ਅਕਾਲੀ ਦਲ ਦੇ ਵਿਧਾਇਕਾਂ ਨੂੰ ਅਤੇ ਬਿਕਰਮ ਮਜੀਠੀਆ ਨੂੰ ਹਿਰਾਸਤ 'ਚ ਲੈ ਲਿਆ। ਇਸ ਦੌਰਾਨ ਪੁਲਿਸ ਅਤੇ ਅਕਾਲੀ ਸਮਰਥਕਾਂ 'ਚ ਝੜਪ ਵੀ ਹੋਈ। ਦੱਸ ਦਈਏ ਕਿ ਅਕਾਲੀ ਦਲ ਅਤੇ ਪੰਜਾਬ ਦੇ ਕਿਸਾਨਾਂ ਵੱਲੋਂ ਪੰਾਜਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਘਰ ਦਾ ਘੇਰਾਊ ਕੀਤਾ ਹੋਇਆ ਸੀ। ਸੁਰੱਖਿਆ ਦੇ ਮੱਦੇਨਜ਼ਰ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਭਾਰੀ ਸੁਰੱਖਿਆ ਬੱਲ ਤਾਇਨਾਤ ਕੀਤਾ ਗਿਆ ਸੀ।